ਜਲੰਧਰ ਤੋਂ ਵੱਡੀ ਖ਼ਬਰ: ਇਸ ਪ੍ਰਸਿੱਧ ਮੰਦਿਰ ''ਚ ਸ਼ਨੀ ਦੇਵ ਜੀ ਦੀ ਮੂਰਤੀ ਦੀ ਕੀਤੀ ਬੇਅਦਬੀ
Wednesday, Apr 09, 2025 - 04:54 PM (IST)

ਜਲੰਧਰ (ਸੋਨੂੰ)- ਜਲੰਧਰ ਵਿਚ ਸੋਢਲ ਰੋਡ 'ਤੇ ਥਾਪਾਰਾ ਗਾਰਡਨ ਵਿੱਚ ਸਥਿਤ ਸ਼ਨੀ ਦੇਵ ਜੀ ਮਹਾਰਾਜ ਦੀ ਮੂਰਤੀ ਦੀ ਭੰਨਤੋੜ ਕਰਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਮੁਲਜ਼ਮਾਂ ਨੇ ਮੰਦਿਰ ਦੇ ਪੁਜਾਰੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ 'ਤੇ ਵੀ ਹਮਲਾ ਕੀਤਾ। ਸ਼ਹਿਰ ਦੇ ਪੁਲਸ ਅਧਿਕਾਰੀ ਜਾਂਚ ਲਈ ਘਟਨਾ ਸਥਾਨ 'ਤੇ ਪਹੁੰਚ ਗਏ ਸਨ। ਬੇਅਦਬੀ ਤੋਂ ਬਾਅਦ ਆਸ-ਪਾਸ ਦੇ ਲੋਕਾਂ ਵਿੱਚ ਕਾਫ਼ੀ ਰੋਸ ਪਾਇਆ ਗਿਆ ਸੀ ਅਤੇ ਉਨ੍ਹਾਂ ਨੇ ਮੁਲਜ਼ਮਾਂ ਨੂੰ ਜਲਦੀ ਤੋਂ ਜਲਦੀ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ। ਫਿਲਹਾਲ ਦੋਸ਼ੀ ਅਣਜਾਣ ਹੈ ਅਤੇ ਪੁਲਸ ਉਸ ਦੀ ਪਛਾਣ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਮੁਲਜ਼ਮ ਨੇ ਸ਼ਨੀ ਦੇਵ ਜੀ ਦੀ ਮੂਰਤੀ ਦੇ ਇਕ ਹਿੱਸੇ ਨੂੰ ਕਿਸੇ ਚੀਜ਼ ਨਾਲ ਮਾਰ ਕੇ ਤੋੜ ਦਿੱਤਾ, ਜਿਸ ਤੋਂ ਬਾਅਦ ਮੂਰਤੀ ਦਾ ਗਰਦਨ ਵਾਲਾ ਹਿੱਸਾ ਜ਼ਮੀਨ 'ਤੇ ਡਿੱਗ ਪਿਆ।
ਇਹ ਵੀ ਪੜ੍ਹੋ: ਪੁੱਤ ਰਹਿੰਦਾ ਸੀ ਵਿਦੇਸ਼, ਨੂੰਹ ਨੂੰ ਵੇਖ ਸਹੁਰੇ ਦੀ ਬਦਲੀ ਨੀਅਤ, ਕਾਰਾ ਜਾਣ ਟੱਬਰ ਦੇ ਉੱਡੇ ਹੋਸ਼
ਪ੍ਰਾਪਤ ਜਾਣਕਾਰੀ ਅਨੁਸਾਰ ਮੰਦਿਰ ਦੇ ਪੁਜਾਰੀ ਨੇ ਪੁਲਸ ਨੂੰ ਦੱਸਿਆ ਕਿ ਅੱਜ ਸਵੇਰੇ ਅਣਪਛਾਤਾ ਹਮਲਾਵਰ ਮੰਦਿਰ ਵਿੱਚ ਦਾਖ਼ਲ ਹੋਇਆ। ਜਿਵੇਂ ਹੀ ਮੁਲਜ਼ਮ ਪਹੁੰਚੇ ਉਸ ਨੇ ਅਣਮਨੁੱਖੀ ਹਰਕਤਾਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਮੁਲਜ਼ਮ ਨੇ ਆਉਂਦੇ ਹੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਜਦੋਂ ਪੁਜਾਰੀ ਨੇ ਮੁਲਜ਼ਮ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮ ਨੇ ਪੁਜਾਰੀ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ ਅਤੇ ਫਿਰ ਸ਼ਨੀ ਦੇਵ ਦੀ ਮੂਰਤੀ ਨੂੰ ਪੂਰੀ ਤਰ੍ਹਾਂ ਤੋੜ ਦਿੱਤਾ। ਜਦੋਂ ਆਸ-ਪਾਸ ਦੇ ਲੋਕਾਂ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ ਤਾਂ ਉਹ ਤੁਰੰਤ ਇਕੱਠੇ ਹੋ ਗਏ ਅਤੇ ਇਸ ਦੀ ਜਾਣਕਾਰੀ ਥਾਣਾ ਡਿਵੀਜ਼ਨ ਨੰਬਰ-8 ਦੀ ਪੁਲਸ ਨੂੰ ਦਿੱਤੀ ਗਈ। ਪੁਲਸ ਨੇ ਇਸ ਮਾਮਲੇ ਵਿੱਚ ਸ਼ਿਕਾਇਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਸਥਿਤੀ ਤਣਾਅਪੂਰਨ ਹੈ।
ਇਹ ਵੀ ਪੜ੍ਹੋ: ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ ਦੇ ਮਾਮਲੇ 'ਚ ਵੱਡੀ ਅਪਡੇਟ, UP ਨਾਲ ਜੁੜੇ ਤਾਰ ਤੇ ਨਵੀਂ CCTV ਆਈ ਸਾਹਮਣੇ
ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਸੰਜੇ ਕੁਮਾਰ ਨੇ ਦੱਸਿਆ ਕਿ ਪੀ. ਸੀ. ਆਰ. ਤੋਂ ਸੂਚਨਾ ਮਿਲੀ ਸੀ ਕਿ ਇਕ ਵਿਅਕਤੀ ਸੋਢਲ ਮੰਦਿਰ ਗਿਆ ਅਤੇ ਪੁਜਾਰੀ ਨਾਲ ਬਹਿਸ ਕੀਤੀ, ਉਸ ਨੇ ਉੱਥੇ ਕੋਈ ਨੁਕਸਾਨ ਨਹੀਂ ਕੀਤਾ ਪਰ ਉਸ ਨੂੰ ਉੱਥੋਂ ਬਾਹਰ ਕੱਢ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਹ ਥਾਪੜਾ ਗਾਰਡਨ ਪਹੁੰਚਿਆ ਅਤੇ ਸ਼ਨੀ ਦੇਵ ਜੀ ਦੀ ਮੂਰਤੀ ਤੋੜ ਦਿੱਤੀ। ਉੱਥੇ ਮੌਜੂਦ ਲੋਕਾਂ ਨੇ ਉਸ ਨੂੰ ਕਾਬੂ ਕਰਕੇ ਪੁਲਸ ਦੇ ਹਵਾਲੇ ਕਰ ਦਿੱਤਾ। ਮੁਲਜ਼ਮ ਦੀ ਪਛਾਣ ਬਹਾਦਰ (ਉਮਰ 34) ਵਜੋਂ ਹੋਈ ਹੈ, ਜੋਕਿ ਜਲੰਧਰ ਦਾ ਰਹਿਣ ਵਾਲਾ ਹੈ। ਪੁਲਸ ਨੇ ਉਸ ਵਿਰੁੱਧ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਏ. ਐੱਸ. ਆਈ. ਨੇ ਕਿਹਾ ਕਿ ਅਜਿਹਾ ਲੱਗਦਾ ਹੈ ਕਿ ਦੋਸ਼ੀ ਮਾਨਸਿਕ ਤੌਰ 'ਤੇ ਪਰੇਸ਼ਾਨ ਹੈ, ਮਾਮਲੇ ਦੀ ਪੂਰੀ ਤਰ੍ਹਾਂ ਜਾਂਚ ਕਰਨ ਤੋਂ ਬਾਅਦ ਉਸ ਵਿਰੁੱਧ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: PSPCL ਨੂੰ ਸਖ਼ਤ ਹੁਕਮ ਜਾਰੀ, ਪੰਜਾਬ 'ਚ ਹੁਣ ਇਨ੍ਹਾਂ ਘਰਾਂ 'ਚ ਵੀ ਮਿਲੇਗਾ ਬਿਜਲੀ ਕੁਨੈਕਸ਼ਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e