ਅਕਾਲੀ ਦਲ ਨੇ ਸ਼ਰਨਜੀਤ ਢਿੱਲੋਂ ਨੂੰ ਥਾਪਿਆ ਵਿਧਾਇਕ ਦਲ ਦਾ ਲੀਡਰ

01/03/2020 6:45:54 PM

ਚੰਡੀਗੜ੍ਹ : ਪਰਮਿੰਦਰ ਢੀਂਡਸਾ ਦਾ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਅਕਾਲੀ ਦਲ ਨੇ ਸ਼ਰਨਜੀਤ ਸਿੰਘ ਢਿੱਲੋਂ ਨੂੰ ਵਿਧਾਨ ਸਭਾ 'ਚ ਵਿਧਾਇਕ ਦਲ ਦਾ ਲੀਡਰ ਥਾਪਿਆ ਹੈ। ਸ਼ਰਨਜੀਤ ਢਿੱਲੋਂ ਹਲਕਾ ਸਾਹਨੇਵਾਲ ਤੋਂ ਵਿਧਾਇਕ ਹਨ। ਇਸ ਦਾ ਐਲਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਖੁਦ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਪਰਮਿੰਦਰ ਢੀਂਡਸਾ ਵਲੋਂ ਕੁਝ ਸਮਾਂ ਪਹਿਲਾਂ ਹੀ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਆਪਣਾ ਅਸਤੀਫਾ ਭੇਜਿਆ ਸੀ, ਜਿਸ ਨੂੰ ਸ਼ੁੱਕਰਵਾਰ ਨੂੰ ਮਨਜ਼ੂਰ ਕਰ ਲਿਆ ਗਿਆ। ਅਸਤੀਫਾ ਮਨਜ਼ੂਰ ਕਰਨ ਤੋਂ ਤੁਰੰਤ ਬਾਅਦ ਹੀ ਸੁਖਬੀਰ ਬਾਦਲ ਵਲੋਂ ਸ਼ਰਨਜੀਤ ਢਿੱਲੋਂ ਨੂੰ ਇਹ ਜ਼ਿੰਮੇਵਾਰੀ ਸੌਂਪ ਦਿੱਤੀ ਗਈ। 

ਇਥੇ ਇਹ ਵੀ ਦੱਸਣਯੋਗ ਹੈ ਕਿ ਭਾਵੇਂ ਢੀਂਡਸਾ ਵਲੋਂ ਵਿਧਾਇਕ ਦਲ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਪਰ ਉਹ ਅਜੇ ਵੀ ਪਾਰਟੀ ਦੇ ਵਿਧਾਇਕ ਹਨ। ਫਿਲਹਾਲ ਅਜੇ ਤਕ ਪਰਮਿੰਦਰ ਢੀਂਡਸਾ ਵਲੋਂ ਕੋਈ ਵੀ ਬਿਆਨ ਸਾਹਮਣੇ ਨਹੀਂ ਆਇਆ ਹੈ। ਹੁਣ ਜਦੋਂ ਸੁਖਬੀਰ ਵਲੋਂ ਪਰਮਿੰਦਰ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ ਤਾਂ ਇਸ 'ਤੇ ਦੇਖਣਾ ਦਿਲਚਸਪ ਹੋਵੇਗਾ ਕਿ ਪਰਮਿੰਦਰ ਢੀਂਡਸਾ ਦਾ ਅਗਲਾ ਕਦਮ ਕੀ ਹੋਵੇਗਾ।


Gurminder Singh

Content Editor

Related News