ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੂੰ ਡੂੰਘਾ ਸਦਮਾ, ਛੋਟੀ ਭੈਣ ਦਾ ਦਿਹਾਂਤ

Thursday, May 20, 2021 - 09:42 AM (IST)

ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੂੰ ਡੂੰਘਾ ਸਦਮਾ, ਛੋਟੀ ਭੈਣ ਦਾ ਦਿਹਾਂਤ

ਲੁਧਿਆਣਾ (ਮੁੱਲਾਂਪੁਰੀ) : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਸ਼ਰਨਜੀਤ ਸਿੰਘ ਢਿੱਲੋਂ ਨੂੰ ਡੂੰਘਾ ਸਦਮਾ ਲੱਗਾ ਹੈ। ਉਨ੍ਹਾਂ ਦੀ ਛੋਟੀ ਭੈਣ ਗੁਰਮੀਤ ਕੌਰ ਦਾ ਦਿਹਾਂਤ ਹੋ ਗਿਆ, ਜਿਸ ਦਾ ਪਿੰਡ ਭੋਤਨਾ, ਬਰਨਾਲਾ ਨੇੜੇ ਅੰਤਿਮ ਸੰਸਕਾਰ ਕੀਤਾ ਗਿਆ।

ਇਹ ਵੀ ਪੜ੍ਹੋ : 'ਨਵਜੋਤ ਸਿੱਧੂ' ਨੇ ਫਿਰ ਟਵੀਟ ਕਰਕੇ ਕੈਪਟਨ ਬਾਰੇ ਕਹੀ ਵੱਡੀ ਗੱਲ, ਨਾਲ ਹੀ ਰੱਖੀ ਇਹ ਮੰਗ

ਇਸ ਦੁੱਖ ਦੀ ਘੜੀ ਵਿਚ ਸ. ਢਿੱਲੋਂ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ, ਸਾਬਕਾ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਚਰਨਜੀਤ ਸਿੰਘ ਅਟਵਾਲ ਸਾਬਕਾ ਸਪੀਕਰ, ਸਾਬਕਾ ਐੱਮ. ਪੀ. ਬੀਬੀ ਰਜਿੰਦਰ ਕੌਰ ਬੁਲਾਰਾ, ਵਿਧਾਇਕ ਮਨਪ੍ਰੀਤ ਸਿੰਘ ਇਆਲੀ, ਹਰੀਸ਼ ਰਾਏ ਢਾਂਡਾ, ਸਾਬਕਾ ਵਿਧਾਇਕ ਐੱਸ. ਆਰ. ਕਲੇਰ, ਦਰਸ਼ਨ ਸਿੰਘ ਸ਼ਿਵਾਲਿਕ, ਰਣਜੀਤ ਸਿੰਘ ਢਿੱਲੋਂ, ਸਾਬਕਾ ਚੇਅਰਮੈਨ ਸੰਤਾ ਸਿੰਘ ਊਮੈਦਪੁਰੀ, ਬਲਵਿੰਦਰ ਸਿੰਘ ਸੰਧੂ ਹਲਕਾ ਇੰਚਾਰਜ, ਇੰਦਰਇਕਬਾਲ ਸਿੰਘ ਅਟਵਾਲ ਆਦਿ ਨੇ ਦੁੱਖ ਦਾ ਪ੍ਰਗਟਾਵਾ ਕੀਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News