ਸਾਂਝੀ ਚੈਕਿੰਗ ਟੀਮ ਨੇ ਵੱਖ-ਵੱਖ ਥਾਵਾਂ ’ਤੇ ਦੁੱਧ ਤੇ ਦੁੱਧ ਪਦਾਰਥਾਂ ਦੇ 5 ਸੈਂਪਲ ਭਰੇ

Tuesday, Aug 21, 2018 - 05:44 AM (IST)

ਸਾਂਝੀ ਚੈਕਿੰਗ ਟੀਮ ਨੇ ਵੱਖ-ਵੱਖ ਥਾਵਾਂ ’ਤੇ ਦੁੱਧ ਤੇ ਦੁੱਧ ਪਦਾਰਥਾਂ ਦੇ 5 ਸੈਂਪਲ ਭਰੇ

 ਕਪੂਰਥਲਾ,  (ਗੁਰਵਿੰਦਰ ਕੌਰ, ਮਲਹੋਤਰਾ, ਭੂਸ਼ਣ)-  ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ‘ਕਮਿਸ਼ਨਰ ਫੂਡ ਐਂਡ ਡਰੱਗਜ਼ ਐਡਮਨਿਸਟ੍ਰੇਸ਼ਨ ਪੰਜਾਬ’ ਕਾਹਨ ਸਿੰਘ ਪੰਨੂੰ ਦੇ ਦਿਸ਼ਾ-ਨਿਰਦੇਸ਼ਾਂ ਤੇ ਡੀ. ਸੀ. ਕਪੂਰਥਲਾ ਮੁਹੰਮਦ ਤਇਅਬ ਦੀਆਂ ਹਦਾਇਤਾਂ ’ਤੇ ਜ਼ਿਲੇ ਵਿਚ ਦੁੱਧ ਅਤੇ ਦੁੱਧ ਪਦਾਰਥਾਂ ਦੀ ਲਗਾਤਾਰ ਕੀਤੀ ਜਾ ਰਹੀ ਚੈਕਿੰਗ ਤਹਿਤ ਸਿਹਤ ਵਿਭਾਗ ਦੀ ਫੂਡ ਸੇਫਟੀ ਅਤੇ ਡੇਅਰੀ ਵਿਕਾਸ ਵਿਭਾਗ ਦੀ ਸਾਂਝੀ ਟੀਮ ਵੱਲੋਂ ਵੱਖ-ਵੱਖ ਥਾਵਾਂ ’ਤੇ ਦੁੱਧ ਅਤੇ ਦੁੱਧ ਪਦਾਰਥ ਵਿਕਰੇਤਾਵਾਂ ਦੀ ਅਚਨਚੇਤ ਚੈਕਿੰਗ ਕਰਕੇ ਕੁਲ 5 ਸੈਂਪਲ ਭਰੇ ਗਏ, ਜਿਨ੍ਹਾਂ ਵਿਚ ਦੁੱਧ ਅਤੇ ਦੇਸੀ ਘਿਓ ਸ਼ਾਮਿਲ ਸੀ। ਟੀਮ ਵਿਚ ਸ਼ਾਮਿਲ ਸਹਾਇਕ ਕਮਿਸ਼ਨਰ ਫੂਡ ਸੇਫਟੀ ਡਾ. ਹਰਜੋਤ ਪਾਲ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਬਲਵਿੰਦਰਜੀਤ, ਫੂਡ ਸੇਫਟੀ ਅਫ਼ਸਰ ਸਤਨਾਮ ਸਿੰਘ ਆਦਿ ਵਲੋਂ ਤਡ਼ਕੇ 4.30 ਵਜੇ ਢਿਲਵਾਂ ਟੋਲ ਪਲਾਜ਼ਾ ਤੋਂ ਚੈਕਿੰਗ ਦੀ ਸ਼ੁਰੂਆਤ ਕੀਤੀ ਗਈ, ਜਿਸ ਦੌਰਾਨ ਦੁੱਧ ਅਤੇ ਦੁੱਧ ਪਦਾਰਥ ਲਿਆ ਰਹੇ ਚਾਰ ਵਾਹਨਾਂ ਵਿਚੋਂ ਦੁੱਧ ਦੇ ਸੈਂਪਲ ਭਰੇ ਗਏ।  ਇਸੇ ਤਰ੍ਹਾਂ ਦੇਸੀ ਘਿਓ ਦਾ ਵੀ ਇਕ ਸੈਂਪਲ ਭਰਿਆ ਗਿਆ।  ਡਾ. ਹਰਜੋਤ ਪਾਲ ਸਿੰਘ ਨੇ ਦੱਸਿਆ  ਕਿ ਲਏ ਗਏ ਸੈਂਪਲ ਜਾਂਚ ਲਈ ਸਟੇਟ ਫੂਡ ਲੈਬਾਰਟਰੀ, ਖਰਡ਼ ਭੇਜੇ ਜਾ ਰਹੇ ਹਨ।  ਉਨ੍ਹਾਂ ਕਿਹਾ ਕਿ ਸੈਂਪਲ ਫੇਲ ਹੋਣ ਦੀ ਸੂਰਤ ਵਿਚ ਦੋਸ਼ੀਆਂ ਖਿਲਾਫ਼ ਫੂਡ ਸੇਫਟੀ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ। 


Related News