ਸ਼ਾਰਪ-ਸ਼ੂਟਰ ਸ਼ੇਰਾ ਦੇ ਭਾਰਤ ਹੋਣ ਦਾ ਮਾਂ ਨੂੰ ਨਹੀਂ ਸੀ ਪਤਾ, ਗ੍ਰਿਫਤਾਰੀ ਤੋਂ ਬਾਅਦ ਦਿੱਤਾ ਵੱਡਾ ਬਿਆਨ (ਵੀਡੀਓ)

11/12/2017 6:57:54 PM

ਫਤਿਹਗੜ੍ਹ ਸਾਹਿਬ (ਬਿਪਨ ਭਾਰਦਵਾਜ) : ਹਿੰਦੂ ਨੇਤਾਵਾਂ ਦੇ ਕਤਲ ਦੇ ਦੋਸ਼ਾਂ 'ਚ ਗ੍ਰਿਫਤਾਰ ਕੀਤੇ ਗਏ ਸ਼ਾਰਪ-ਸ਼ੂਟਰ ਹਰਦੀਪ ਸਿੰਘ ਸ਼ੇਰਾ ਦੀ ਮਾਤਾ ਸੁਰਿੰਦਰ ਕੌਰ ਆਪਣੇ ਪੁੱਤਰ ਹਰਦੀਪ ਸਿੰਘ ਸ਼ੇਰਾ ਦੀ ਗ੍ਰਿਫਤਾਰੀ ਤੋਂ ਹੈਰਾਨ ਹੈ। ਸੁਰਿੰਦਰ ਕੌਰ ਮੁਤਾਬਕ ਉਨ੍ਹਾਂ ਨੂੰ ਪਤਾ ਹੀ ਨਹੀਂ ਸੀ ਕਿ ਸ਼ੇਰਾ ਅਜਿਹੇ ਕਿਸੇ ਮਾੜੇ ਕੰਮਾਂ 'ਚ ਸ਼ਾਮਲ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸ਼ੇਰਾ ਦੇ ਭਾਰਤ ਹੋਣ ਅਤੇ ਕਿਰਾਏ ਦੇ ਮਕਾਨ 'ਚ ਰਹਿਣ ਦਾ ਵੀ ਪੁਲਸ ਕੋਲੋਂ ਹੀ ਪਤਾ ਲੱਗਿਆ ਹੈ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਪੰਜਾਬ ਪੁਲਸ ਵੱਲੋਂ ਆਰ.ਐੱਸ.ਐੱਸ. ਆਗੂ ਜਗਦੀਸ਼ ਗਗਨੇਜਾ ਅਤੇ ਹੋਰ ਕਈ ਹਿੰਦੂ ਆਗੂਆਂ ਦੇ ਕਤਲ ਦੇ ਮਾਮਲੇ 'ਚ ਮੁੱਖ ਦੋਸ਼ੀ ਹਰਦੀਪ ਸਿੰਘ ਸ਼ੇਰਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਡੀ.ਜੀ.ਪੀ. ਸੁਰੇਸ਼ ਅਰੋੜਾ ਵੱਲੋਂ ਖੁਲਾਸਾ ਕੀਤਾ ਗਿਆ ਸੀ ਕਿ ਸ਼ਾਰਪ ਸ਼ੂਟਰ ਸ਼ੇਰਾ ਹੀ ਮੋਟਰਸਾਈਕਲ ਦੇ ਪਿੱਛੇ ਬੈਠ ਕੇ ਕਤਲਾਂ ਦੀਆਂ ਵਾਰਦਾਤਾ ਨੂੰ ਅੰਜਾਮ ਦਿੰਦਾ ਆ ਰਿਹਾ ਸੀ।