ਸ਼ਾਰਪ ਸ਼ੂਟਰ ਹਰਦੀਪ ਸ਼ੇਰਾ ਅਤੇ ਰਮਨਦੀਪ ਨੂੰ ਪੁੱਛਗਿੱਛ ਲਈ ਦਿੱਲੀ ਲੈ ਕੇ ਜਾਣ ਦੀ ਤਿਆਰੀ ''ਚ ਐੱਨ. ਆਈ. ਏ.

Sunday, Nov 19, 2017 - 06:59 PM (IST)

ਸ਼ਾਰਪ ਸ਼ੂਟਰ ਹਰਦੀਪ ਸ਼ੇਰਾ ਅਤੇ ਰਮਨਦੀਪ ਨੂੰ ਪੁੱਛਗਿੱਛ ਲਈ ਦਿੱਲੀ ਲੈ ਕੇ ਜਾਣ ਦੀ ਤਿਆਰੀ ''ਚ ਐੱਨ. ਆਈ. ਏ.

ਲੁਧਿਆਣਾ (ਨਰਿੰਦਰ ਮਹਿੰਦਰੂ) : ਪੰਜਾਬ ਵਿਚ ਹਿੰਦੂ ਆਗੂਆਂ ਦੇ ਕਤਲ ਮਾਮਲੇ ਵਿਚ ਪੰਜਾਬ ਪੁਲਸ ਵਲੋਂ ਗ੍ਰਿਫਤਾਰ ਕੀਤੇ ਗਏ ਸ਼ਾਰਪ ਸ਼ੂਟਰ ਹਰਦੀਪ ਸਿੰਘ ਸ਼ੇਰਾ ਅਤੇ ਰਮਨਦੀਪ ਸਿੰਘ ਰਮਨਾ ਤੋਂ ਨੈਸ਼ਨਲ ਇੰਨਵੈਸਟੀਗੇਸ਼ਨ ਏਜੰਸੀ (ਐੱਨ. ਆਈ. ਏ.) ਨੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਐੱਨ. ਆਈ. ਏ. ਨੇ ਇਸ ਕਤਲ ਕਾਂਡ ਵਿਚ ਕੇਸ ਦਰਜ ਕਰਕੇ ਇਨ੍ਹਾਂ ਦਾ ਪੰਜ ਦਿਨ ਦਾ ਪੁਲਸ ਰਿਮਾਂਡ ਲਿਆ ਹੈ।
ਭਰੋਸੇਯੋਗ ਸੂਤਰਾਂ ਮੁਤਾਬਕ ਐੱਨ. ਆਈ. ਏ. ਹੁਣ ਹਰਦੀਪ ਸਿੰਘ ਸ਼ੇਰਾ ਅਤੇ ਰਮਨਦੀਪ ਸਿੰਘ ਰਮਨਾ ਨੂੰ ਦਿੱਲੀ ਲੈ ਕੇ ਜਾਣ ਦੀ ਤਿਆਰੀ ਕਰ ਰਹੀ ਹੈ ਤਾਂ ਜੋ ਉਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਸਕੇ।


Related News