ਗੁਰਲਾਲ ਬਰਾੜ ਕਤਲ ਕਾਂਡ ਵਿਚ ਬੰਬੀਹਾ ਗੈਂਗ ਦਾ ਸ਼ਾਰਪ ਸ਼ੂਟਰ ਨੀਰਜ ਚਸਕਾ ਨਿਸ਼ਾਨੇ ’ਤੇ

Friday, Nov 25, 2022 - 06:20 PM (IST)

ਚੰਡੀਗੜ੍ਹ : ਗੁਰਲਾਲ ਬਰਾੜ ਕਤਲ ਕਾਂਡ ਵਿਚ ਦਵਿੰਦਰ ਬੰਬੀਹਾ ਗੈਂਗ ਦਾ ਖ਼ਤਰਨਾਕ ਸ਼ਾਰਪ ਸ਼ੂਟਰ ਨੀਰਜ ਚਸਕਾ ਨਿਸ਼ਾਨੇ ’ਤੇ ਆ ਗਿਆ ਹੈ। ਚੰਡੀਗੜ੍ਹ ਪੁਲਸ ਸਿੱਧੂ ਮੂਸੇਵਾਲਾ ਕਤਲ ਕਾਂਡ ਵਿਚ ਮੁਲਜ਼ਮ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦੇ ਕਤਲ ਕਾਂਡ ਵਿਚ ਸ਼ਾਰਪ ਸ਼ੂਟਰ ਨੀਰਜ ਚਸਕਾ ਨੂੰ ਰਿਮਾਂਡ ’ਤੇ ਲੈਣ ਦੀ ਤਿਆਰੀ ਕਰ ਰਹੀ ਹੈ। ਇਸ ਨੂੰ ਲੈ ਕੇ ਪੁਲਸ ਨੇ ਚੰਡੀਗੜ੍ਹ ਅਦਾਲਤ ਵਿਚ ਅਰਜ਼ੀ ਦਾਇਰ ਕਰ ਦਿੱਤੀ ਹੈ। ਦੱਸਣਯੋਗ ਹੈ ਕਿ ਗੋਲਡੀ ਬਰਾੜ ਦੇ ਭਰਾ ਗੁਰਲਾਲ ਬਰਾੜ ਦਾ ਸਾਲ 2020 ਵਿਚ ਇੰਡਸਟਰੀਅਲ ਇਲਾਕੇ, ਫੇਜ 1 ਵਿਚ ਅਣਪਛਾਤੇ ਹਮਲਾਵਰਾਂ ਨੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਗੁਰਲਾਲ ਦਾ ਕਤਲ ਇੰਡਸਟਰੀਅਲ ਏਰੀਏ ਵਿਚ ਸਿਟੀ ਇੰਪੋਰੀਅਮ ਮਾਲ ਦੇ ਸਾਹਮਣੇ 10 ਅਕਤੂਬਰ 2020 ਨੂੰ ਕੀਤਾ ਗਿਆ ਸੀ। ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਦਵਿੰਦਰ ਬੰਬੀਹਾ ਗੈਂਗ ਨੇ ਲਈ ਸੀ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਅਦਾਲਤ ਵਲੋਂ ਭਗੌੜਾ ਕਰਾਰ

ਗੈਂਗਸਟਰ ਅਤੇ ਸ਼ਾਰਪ ਸ਼ੂਟਰ ਨੀਰਜ ਚਸਕਾ ਗੁਰਲਾਲ ਦੇ ਕਤਲ ਤੋਂ ਬਾਅਦ ਹੀ ਫਰਾਰ ਚੱਲ ਰਿਹਾ ਸੀ। ਜਿਸ ਨੂੰ ਕੁੱਝ ਸਮਾਂ ਪਹਿਲਾਂ ਹੀ ਪੰਜਾਬ ਪੁਲਸ ਨੇ ਜੰਮੂ ਤੋਂ ਗ੍ਰਿਫ਼ਤਾਰ ਕੀਤਾ ਸੀ। ਇਥੇ ਇਹ ਵੀ ਦੱਸਣਯੋਗ ਹੈ ਕਿ ਗੁਰਲਾਲ ਬਰਾੜ ਕਤਲ ਕਾਂਡ ਵਿਚ ਚੰਡੀਗੜ੍ਹ ਪੁਲਸ ਹੁਣ ਤਕ ਗੁਰਵਿੰਦਰ ਸਿੰਘ, ਗੁਰਮੀਤ ਸਿੰਘ ਉਰਫ ਗੀਤਾ, ਦਿਲਪ੍ਰੀਤ ਸਿੰਘ ਉਰਫ ਬਾਬਾ ਅਤੇ ਚਮਕੌਰ ਸਿੰਘ ਉਰਫ ਬੈਂਟ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਇਨ੍ਹਾਂ ਖ਼ਿਲਾਫ਼ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਵਿਚ ਚਾਰਜਸ਼ੀਟ ਵੀ ਸੌਂਪੀ ਜਾ ਚੁੱਕੀ ਹੈ। ਗੁਰਲਾਲ ਫਰੀਦਕੋਟ ਦੇ ਜੈਤੋਂ ਦਾ ਰਹਿਣ ਵਾਲਾ ਸੀ। ਗੈਂਗਸਟਰ ਨੀਰਜ ਚਸਕਾ ਨੂੰ ਇਸ ਕੇਸ ਵਿਚ ਪੁੱਛਗਿੱਛ ਕੀਤੀ ਜਾ ਸਕਦੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਸਿੱਖਿਆ ਮੰਤਰੀ ਦਾ ਸਖ਼ਤ ਹੁਕਮ, ਇਨ੍ਹਾਂ ਅਧਿਆਪਕਾਂ ਦੀ ਆਈ ਸ਼ਾਮਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


Gurminder Singh

Content Editor

Related News