ਵੱਡੀ ਵਾਰਦਾਤ : ਰੰਜ਼ਿਸ ਦੇ ਤਹਿਤ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੀਤਾ ਨੌਜਵਾਨ ਦਾ ਕਤਲ

Monday, Jul 19, 2021 - 10:16 AM (IST)

ਵੱਡੀ ਵਾਰਦਾਤ : ਰੰਜ਼ਿਸ ਦੇ ਤਹਿਤ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੀਤਾ ਨੌਜਵਾਨ ਦਾ ਕਤਲ

ਸੰਗਤ ਮੰਡੀ (ਮਨਜੀਤ) - ਪਿੰਡ ਫੱਲੜ ਵਿਖੇ ਬੀਤੀ ਰਾਤ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਪਿੰਡ ਦੇ ਹੀ ਅੱਧੀ ਦਰਜਨ ਦੇ ਕਰੀਬ ਵਿਅਕਤੀਆਂ ਵੱਲੋਂ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ’ਤੇ ਪੁਲਸ ਮੌਕੇ ’ਤੇ ਪਹੁੰਚ ਗਈ, ਜਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਦਾ ਰਹੀ ਹੈ। ਪੁਲਸ ਚੌਕੀ ਪਥਰਾਲਾ ਦੇ ਇੰਚਾਰਜ ਐੱਸ. ਆਈ. ਮੇਜਰ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਗੁਰਪਿਆਰ ਸਿੰਘ (25) ਪੁੱਤਰ ਕਾਲਾ ਸਿੰਘ ਵਜੋਂ ਹੋਈ ਹੈ। 

ਪੜ੍ਹੋ ਇਹ ਵੀ ਖ਼ਬਰ - ਤ੍ਰਿਪਤ ਰਜਿੰਦਰ ਬਾਜਵਾ ਦੀ ਕੈਪਟਨ ਨੂੰ ਨਸੀਹਤ, ਕਿਹਾ ‘ਬਾਜਵਾ ਦੀਆਂ ਚਿੱਠੀਆਂ ਭੁੱਲੇ, ਸਿੱਧੂ ਦੇ ਟਵੀਟ ਵੀ ਭੁੱਲ ਜਾਓ’

ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਨੌਜਵਾਨ ਬੀਤੀ ਰਾਤ ਕੰਮ ਕਰ ਕੇ ਘਰ ਵਾਪਸ ਆਇਆ ਸੀ। ਸ਼ਾਮ ਸਮੇਂ ਉਹ ਆਪਣੇ ਘਰ ਨਜ਼ਦੀਕ ਹੀ ਬੈਠ ਗਿਆ। ਇਸੇ ਦੌਰਾਨ ਪਿੰਡ ਦੇ ਹੀ ਕਾਲੂ ਸਿੰਘ ਪੁੱਤਰ ਪੱਪੂ ਸਿੰਘ, ਮਨਪ੍ਰੀਤ ਸਿੰਘ ਤੇ ਅਮਨਦੀਪ ਸਿੰਘ ਪੁੱਤਰਾਨ ਦਰਸ਼ਨ ਸਿੰਘ, ਵਿਰਾਸਾ ਸਿੰਘ ਪੁੱਤੀ ਪ੍ਰਿਥੀ ਸਿੰਘ, ਬਲਕਰਨ ਸਿੰਘ ਤੇ ਸੀਰਾ ਸਿੰਘ ਪੁਤਰਾਨ ਵਿਰਸਾ ਸਿੰਘ ਉਸ ਕੋਲ ਆ ਗਏ। ਉਹ ਉਸ ਨੌਜਵਾਨ ਨੂੰ ਚੁੱਕ ਕੇ ਕਾਲੂ ਸਿੰਘ ਦੇ ਘਰ ਲੈ ਗਏ, ਜਿੱਥੇ ਉਨ੍ਹਾਂ ਗੁਰਪਿਆਰ ਸਿੰਘ ਦਾ ਕਤਲ ਕਰ ਦਿੱਤਾ। 

ਪੜ੍ਹੋ ਇਹ ਵੀ ਖ਼ਬਰ - ਇਨਸਾਨੀਅਤ ਸ਼ਰਮਸਾਰ : 6 ਦਿਨ ਦੇ ਨੰਨੇ ਬੱਚੇ ਦਾ 1.40 ਲੱਖ ਰੁਪਏ ’ਚ ਪਿਤਾ ਨੇ ਕੀਤਾ ਸੌਦਾ

ਉਨ੍ਹਾਂ ਦੱਸਿਆ ਕਿ ਮੁਲਜ਼ਮ ਮ੍ਰਿਤਕ ਗੁਰਪਿਆਰ ਸਿੰਘ ਨਾਲ ਇਸ ਗੱਲੋਂ ਰੰਜ਼ਿਸ ਰੱਖਦੇ ਸਨ ਕਿ ਉਸ ਨੇ ਇਕ ਜਨਾਨੀ ਨਾਲ ਮਜ਼ਾਕ ਕੀਤਾ ਸੀ। ਦੂਜੇ ਪਾਸੇ ਪੁਲਸ ਵੱਲੋਂ ਮ੍ਰਿਤਕ ਗੁਰਪਿਆਰ ਸਿੰਘ ਦੀ ਮਾਂ ਸੁਖਵੀਰ ਕੌਰ ਪਤਨੀ ਕਾਲੂ ਸਿੰਘ ਦੇ ਬਿਆਨਾਂ ’ਤੇ ਉਕਤ ਵਿਅਕਤੀਆਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਹਾਲੇ ਤਕ ਇਸ ਮਾਮਲੇ ’ਚ ਕਿਸੇ ਵਿਅਕਤੀ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਦੋਸਤ ਦੀ ਮਦਦ ਕਰਨ ਗਏ ਨੌਜਵਾਨ ਦਾ ਸ਼ਰੇਆਮ ਬਾਜ਼ਾਰ ’ਚ ਗੋਲੀਆਂ ਮਾਰ ਕਤਲ (ਤਸਵੀਰਾਂ)


author

rajwinder kaur

Content Editor

Related News