ਘਰੇਲੂ ਕਲੇਸ਼ ਦੇ ਚੱਲਦਿਆਂ ਨੂੰਹ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਸਹੁਰਾ

Tuesday, Jan 12, 2021 - 06:37 PM (IST)

ਘਰੇਲੂ ਕਲੇਸ਼ ਦੇ ਚੱਲਦਿਆਂ ਨੂੰਹ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਸਹੁਰਾ

ਬਠਿੰਡਾ (ਵਿਜੈ): ਅਮਰਪੁਰਾ ਬਸਤੀ ’ਚ ਘਰੇਲੂ ਵਿਵਾਦ ਦੇ ਚੱਲਦੇ ਇਕ ਨੂੰਹ ਨੇ ਆਪਣੇ ਸਹੁਰੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਰੂਪ ਨਾਲ ਜ਼ਖ਼ਮੀ ਕਰ ਦਿੱਤਾ। ਸੂਚਨਾ ਮਿਲਣ ’ਤੇ ਨੌਜਵਾਨ ਵੈਲਫ਼ੇਅਰ ਸੁਸਾਇਟੀ ਦੇ ਮੈਂਬਰਾਂ ਨੇ ਜ਼ਖ਼ਮੀ ਨੂੰ ਸਿਵਿਲ ਹਸਪਤਾਲ ਪਹੁੰਚਾਇਆ। ਸੰਸਥਾ ਦੇ ਬੁਲਾਰੇ ਨੇ ਦੱਸਿਆ ਕਿ ਘਰੇਲੂ ਝਗੜੇ ਦੇ ਚੱਲਦੇ ਨੂੰਹ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਪਤਾ ਚੱਲਿਆ ਕਿ ਘਰ ’ਚ ਕਈ ਦਿਨਾਂ ਤੋਂ ਕਲੇਸ਼ ਚੱਲ ਰਿਹਾ ਸੀ ਅਤੇ ਮੰਗਲਵਾਰ ਨੂੰ ਫ਼ਿਰ ਤੋਂ ਸਹੁਰੇ ਅਤੇ ਨੂੰਹ ’ਚ ਕਹਾਸੁਣੀ ਹੋ ਗਈ।

ਇਹ ਵੀ ਪੜ੍ਹੋ: ਭਿਆਨਕ ਸੜਕ ਹਾਦਸੇ ’ਚ ਨੌਜਵਾਨ ਨੂੰ ਮਿਲੀ ਦਰਦਨਾਕ ਮੌਤ, ਧੜ ਨਾਲੋਂ ਵੱਖ ਹੋਇਆ ਸਿਰ

PunjabKesari

ਇਸ ’ਤੇ ਨੂੰਹ ਨੇ ਆਪਣੇ 52 ਸਾਲਾ ਸਹੁਰੇ ਰਘੂਵੀਰ ਕੁੁਮਾਰ ਦੇ ਸਿਰ ’ਤੇ ਤੇਜ਼ਧਾਰ ਹਥਿਆਰਾਂ ਨਾਲ ਕਈ ਵਾਰ ਕਰ ਦਿੱਤੇ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ। ਸਿਰ ਅਤੇ ਮੂੰਹ ’ਤੇ ਕਈ ਵਾਰ ਹੋਣ ਦੇ ਕਾਰਨ ਰਘੂਵੀਰ ਦੀ ਹਾਲਤ ਗੰਭੀਰ ਹੋ ਗਈ। ਸੂਚਨਾ ਮਿਲਣ ’ਤੇ ਸੰਸਥਾ ਦੇ ਮੈਂਬਰ ਮੌਕੇ ’ਤੇ ਪਹੁੰਚੇ ਅਤੇ ਉਸ ਨੂੰ ਸਿਵਿਲ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਪੁਲਸ ਨੇ ਇਸ ਮਾਮਲੇ ’ਚ ਅਗਲੀ ਕਾਰਵਾਈ ਕਰ ਰਹੀ ਹੈ। 

ਇਹ ਵੀ ਪੜ੍ਹੋ: ਗੁਰਦਾਸਪੁਰ ’ਚ 19 ਸਾਲਾਂ ਨੌਜਵਾਨ ਨੇ ਆਪਣੇ ਖੇਤਾਂ ਵਿਚ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News