ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ’ਤੇ ਕੀਤਾ ਹਮਲਾ, ਹਵਾਈ ਫਾਇਰ ਕਰ ਹੋਏ ਫ਼ਰਾਰ

Thursday, Jun 16, 2022 - 03:25 PM (IST)

ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ’ਤੇ ਕੀਤਾ ਹਮਲਾ, ਹਵਾਈ ਫਾਇਰ ਕਰ ਹੋਏ ਫ਼ਰਾਰ

ਬਟਾਲਾ (ਜ. ਬ., ਯੋਗੀ, ਅਸ਼ਵਨੀ) - ਪਿੰਡ ਵੜੈਚਾਂ ’ਚ ਤੇਜ਼ਧਾਰ ਹਥਿਆਰਾਂ ਨਾਲ ਪਿੰਡ ਦੇ ਕੁਝ ਵਿਅਕਤੀਆਂ ਵੱਲੋਂ ਇਕ ਵਿਅਕਤੀ ਉੱਪਰ ਹਮਲਾ ਕਰ ਕੇ ਜ਼ਖ਼ਮੀ ਕਰਨ ਦੇ ਨਾਲ-ਨਾਲ ਹਵਾਈ ਫਾਇਰ ਕਰਨ ਦਾ ਵੀ ਸਮਾਚਾਰ ਮਿਲਿਆ ਹੈ। ਇਸ ਸਬੰਧੀ ਲਖਬੀਰ ਸਿੰਘ ਪੁੱਤਰ ਬਖਸ਼ੀਸ਼ ਸਿੰਘ ਵਾਸੀ ਪਿੰਡ ਵੜੈਚਾਂ ਨੇ ਦੱਸਿਆ ਕਿ ਮੇਰਾ ਭਰਾ ਹਰਦੇਵ ਸਿੰਘ ਮੋਟਰ ਤੋਂ ਵਾਪਸ ਘਰ ਵੱਲ ਆ ਰਿਹਾ ਸੀ ਕਿ ਪਿੰਡ ਦੇ ਕੁਝ ਵਿਅਕਤੀਆਂ ਨੇ ਉਸ ’ਤੇ ਹਮਲਾ ਕਰਦਿਆਂ ਕਹੀ ਸਿਰ ’ਚ ਮਾਰ ਦਿੱਤੀ, ਜਿਸ ਨਾਲ ਭਰਾ ਜ਼ਖਮੀ ਹੋ ਗਿਆ।

ਪੜ੍ਹੋ ਇਹ ਵੀ ਖ਼ਬਰ: ਮੂਸੇਵਾਲਾ ਕਤਲਕਾਂਡ ’ਚ 7 ਦਿਨਾਂ ਰਿਮਾਂਡ 'ਤੇ ਲਾਰੈਂਸ ਬਿਸ਼ਨੋਈ, ਪੰਜਾਬ ਪੁਲਸ ਪੁੱਛ ਸਕਦੀ ਹੈ ਇਹ ਸਵਾਲ

ਹਮਲੇ ਕਾਰਨ ਜ਼ਖ਼ਮੀ ਹੋਣ ਕਰਕੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ। ਦੂਜੇ ਪਾਸੇ ਇਸ ਘਟਨਾ ਸਬੰਧੀ ਥਾਣਾ ਕਾਹਨੂੰਵਾਨ ਦੀ ਪੁਲਸ ਨੂੰ ਸੂਚਨਾ ਦੇ ਦਿੱਤੀ ਗਈ ਹੈ। ਲਖਬੀਰ ਸਿੰਘ ਮੁਤਾਬਕ ਇਸ ਤੋਂ ਬਾਅਦ ਸਬੰਧਤ ਵਿਅਕਤੀਆਂ ਨੇ ਹਵਾਈ ਫਾਇਰ ਵੀ ਕੀਤੇ ਹਨ। ਪੀੜਤ ਪਰਿਵਾਰ ਨੇ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਹਮਲਾ ਕਰਨ ਵਾਲਿਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ। ਹੋਰ ਜਾਣਕਾਰੀ ਮੁਤਾਬਕ ਹਮਲੇ ਜਗ੍ਹਾ ’ਤੇ ਇਕ ਸੀ. ਸੀ. ਟੀ. ਵੀ. ਫੁਟੇਜ਼ ਵੀ ਮਿਲੀ ਹੈ, ਜਿਸ ਵਿਚ ਹਮਲਾ ਕਰਨ ਵਾਲੇ ਹਥਿਆਰਾਂ ਸਮੇਤ ਦਿਖਾਈ ਦੇ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ: ਸ਼ਰਾਬੀ ASI ਨੇ ਮੋਟਰਸਾਈਕਲ ਸਵਾਰ ਪਿਓ-ਪੁੱਤਰ 'ਚ ਮਾਰੀ ਕਾਰ, ਟੁੱਟੀਆਂ ਲੱਤਾਂ, ਵੀਡੀਓ ਵਾਇਰਲ

ਇਸ ਸਬੰਧੀ ਐੱਸ. ਐੱਚ. ਓ ਮਨਜੀਤ ਸਿੰਘ ਨੇ ਦੱਸਿਆ ਕਿ ਉਕਤ ਮਾਮਲਾ ਉਨ੍ਹਾਂ ਦੇ ਧਿਆਨ ਹਿੱਤ ਹੈ ਅਤੇ ਜੋ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਬਣਦੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਅਤੇ ਸੀ. ਸੀ. ਟੀ. ਵੀ. ਫੁਟੇਜ ਜੇਕਰ ਕੋਈ ਹੈ, ਉਸ ਦੀ ਵੀ ਪੁਲਸ ਜਾਂਚ ਕਰੇਗੀ। ਥਾਣਾ ਮੁਖੀ ਮਨਜੀਤ ਸਿੰਘ ਨੇ ਪਰਿਵਾਰ ਵੱਲੋਂ ਹਵਾਈ ਫਾਇਰ ਕੀਤੇ ਜਾਣ ਦੀ ਕਹੀ ਜਾ ਰਹੀ ਗੱਲ ਨੂੰ ਨਦਾਰਦ ਦੱਸਿਆ।


author

rajwinder kaur

Content Editor

Related News