ਰੰਜਿਸ਼ ਦੇ ਚੱਲਦਿਆਂ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਬੇਰਹਿਮੀ ਨਾਲ ਕਤਲ
Wednesday, Apr 28, 2021 - 04:06 PM (IST)
ਬਠਿੰਡਾ (ਸੁਖਵਿੰਦਰ): ਬੀਤੀ ਰਾਤ ਨਰੂਆਣਾ ਰੋਡ ਪੁਰਾਣੀ ਰੰਜਿਸ਼ ਦੇ ਚੱਲਦਿਆਂ ਤਿੰਨ ਨੌਜਵਾਨਾਂ ਵਲੋਂ ਬੇਰਹਿਮੀ ਨਾਲ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਰਿਵਾਰ ਦੀ ਸ਼ਿਕਾਇਤ 'ਤੇ ਕੈਨਾਲ ਕਲੋਨੀ ਪੁਲਸ ਵਲੋਂ ਤਿੰਨ ਵਿਅਕਤੀਆਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ| ਜਾਣਕਾਰੀ ਮੁਤਾਬਕ ਕੁਝ ਦਿਨ ਪਹਿਲਾਂ ਮ੍ਰਿਤਕ ਸੁਖਪਾਲ ਸਿੰਘ (22) ਵਾਸੀ ਨਰੂਆਣਾ ਰੋਡ ਦਾ ਕੁਝ ਵਿਅਕਤੀਆਂ ਨਾਲ ਝਗੜਾ ਹੋਇਆ ਸੀ।
ਇਹ ਵੀ ਪੜ੍ਹੋ: ਪੰਜਾਬ ਭਰ ’ਚ ਢਾਂਚਾ ਬਣਾ ਕੇ ਪਾਰਟੀ ਨੂੰ ਮਜ਼ਬੂਤ ਕਰੇ ਵਿਦਿਆਰਥੀ ਵਿੰਗ: ਸੁਖਬੀਰ ਬਾਦਲ
ਇਸ ਤੋਂ ਬਾਅਦ ਉਨ੍ਹਾਂ ਦਾ ਰਾਜ਼ੀਨਾਮਾ ਵੀ ਹੋ ਗਿਆ ਸੀ| ਬੀਤੀ ਰਾਤ ਫਿਰ ਤੋਂ ਮੁਲਜਮ ਅਮਨਦੀਪ ਸਿੰਘ, ਸਾਗਰ ਅਤੇ ਕਰਨ ਵਾਸੀ ਬਠਿੰਡਾ ਵਲੋਂ ਮ੍ਰਿਤਕ ਨੂੰ ਗੱਲਬਾਤ ਕਰਨ ਲਈ ਬੁਲਾਇਆ ਸੀ। ਇਸ ਤੋਂ ਬਾਅਦ ਉਹ ਉਨ੍ਹਾਂ ਕੋਲ ਚਲਾ ਗਿਆ,ਜਿੱਥੇ ਇਕੱਲਾ ਵੇਖ ਮੁਲਜ਼ਮਾਂ ਨੇ ਉਸ 'ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਸੂਚਨਾ ਮਿਲਣ ਤੇ ਪਰਿਵਾਰ ਮੈਂਬਰ ਮੌਕੇ 'ਤੇ ਪਹੁੰਚੇ ਅਤੇ ਨੌਜਵਾਨ ਨੂੰ ਗੰਭੀਰ ਹਾਲਤ ਵਿਚ ਸਰਕਾਰੀ ਹਸਪਤਾਲ ਪਹੁੰਚਾਇਆ| ਡਾਕਟਰਾਂ ਵਲੋਂ ਨੌਜਵਾਨ ਦੀ ਹਾਲਤ ਗੰਭੀਰ ਵੇਖਦਿਆਂ ਉਸ ਨੂੰ ਨਿੱਜੀ ਹਸਪਤਾਲ ਵਿਚ ਰੈਫ਼ਰ ਕਰ ਦਿੱਤਾ, ਜਿੱਥੇ ਉਸਦੀ ਮੌਤ ਹੋ ਗਈ। ਥਾਣਾ ਕੈਨਾਲ ਕਾਲੋਨੀ ਦੇ ਇੰਚਾਰਜ ਗਨੇਸ਼ਵਰ ਸ਼ਰਮਾ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਕਤਲ ਦੀ ਸੂਚਨਾ ਮਿਲ ਸੀ ਕਿ ਜਿਸ ਤੋਂ ਬਾਅਦ ਉਹ ਹਸਪਤਾਲ ਪਹੁੰਚੇ ਅਤੇ ਪਰਿਵਾਰ ਦੀ ਸ਼ਿਕਾਇਤ 'ਤੇ ਅਮਨਦੀਪ ਸਿੰਘ, ਸਾਗਰ ਅਤੇ ਕਰਨ ਵਾਸੀ ਬਠਿੰਡਾ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ ਜ਼ਿਲ੍ਹੇ ’ਚ ਕੋਰੋਨਾ ਦਾ ਵੱਡਾ ਧਮਾਕਾ, 6 ਲੋਕਾਂ ਦੀ ਮੌਤ ਸਣੇ 600 ਤੋਂ ਵਧੇਰੇ ਨਵੇਂ ਮਾਮਲੇ ਆਏ ਸਾਹਮਣੇ