ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਲੁਟੇਰੇ ਨਕਦੀ ਤੇ ਮੋਟਰਸਾਈਕਲ ਖੋਹ ਹੋਏ ਫ਼ਰਾਰ

Thursday, Apr 07, 2022 - 11:17 AM (IST)

ਤੇਜ਼ਧਾਰ ਹਥਿਆਰਾਂ ਦੀ ਨੋਕ ’ਤੇ ਲੁਟੇਰੇ ਨਕਦੀ ਤੇ ਮੋਟਰਸਾਈਕਲ ਖੋਹ ਹੋਏ ਫ਼ਰਾਰ

ਅੰਮ੍ਰਿਤਸਰ (ਜਸ਼ਨ) - ਥਾਣਾ ਰਾਜਾਸਾਂਸੀ ਦੀ ਪੁਲਸ ਨੇ ਇਕ ਨੌਜਵਾਨ ਤੋਂ ਤੇਜ਼ਧਾਰਾਂ ਹਥਿਆਰਾਂ ਦੀ ਨੋਕ ’ਤੇ ਨਕਦੀ ਅਤੇ ਇਕ ਮੋਟਰਸਾਈਕਲ ਖੋਹਣ ਦੇ ਮਾਮਲੇ ਵਿਚ ਕਾਰਵਾਈ ਕਰਦਿਆ ਹੋਇਆ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਧਰਮਵੀਰ ਸਿੰਘ ਪੁੱਤਰ ਸਵਿੰਦਰ ਸਿੰਘ ਵਾਸੀ ਵਾਰਡ ਨੰਬਰ 8, ਰਾਜਾਸਾਂਸੀ ਨੇ ਦੱਸਿਆ ਕਿ ਉਹ ਪਿਛਲੇ ਦਿਨ ਇਕ ਪੈਲੇਸ ਵਿਚ ਆਪਣਾ ਕੰਮ ਖ਼ਤਮ ਕਰਕੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਰਾਮਤੀਰਥ ਰਸਤੇ ਤੋਂ ਆਪਣੇ ਘਰ ਨੂੰ ਆ ਰਿਹਾ ਸੀ।

ਪੜ੍ਹੋ ਇਹ ਵੀ ਖ਼ਬਰ - ਖ਼ਾਸ ਖ਼ਬਰ: ਖਾਲਸਾ ਸਾਜਨਾ ਦਿਵਸ ਮੌਕੇ 12 ਅਪ੍ਰੈਲ ਨੂੰ ਪਾਕਿਸਤਾਨ ਜਾਵੇਗਾ ਸਿੱਖ ਸ਼ਰਧਾਲੂਆਂ ਦਾ ਜਥਾ

ਉਸ ਨੇ ਕਿਹਾ ਕਿ ਜਦੋਂ ਉਹ ਰਾਮਤੀਰਥ ਤੋਂ ਹੁੰਦੇ ਹੋਏ ਮੋੜ ਪਿੰਡ ਸੈਦੂਪੁਰ ਟੀ.ਪੁਆਇੰਟ ਪੁੱਜਾ ਤਾਂ ਉਸ ਦੇ ਪਿੱਛੇ ਇਕ ਮੋਟਰਸਾਈਕਲ ’ਤੇ ਸਵਾਰ 3 ਅਣਪਛਾਤੇ ਨੌਜਵਾਨ, ਜਿਨ੍ਹਾਂ ਨੇ ਮੂੰਹ ਬੰਨੇ ਹੋਏ ਸਨ ਅਤੇ ਤੇਜ਼ਧਾਰ ਹਥਿਆਰਾਂ ਨਾਲ ਲੈਸ ਸਨ, ਮੇਰੇ ਸਾਹਮਣੇ ਆ ਗਏ। ਉਨ੍ਹਾਂ ਨੇ ਮੇਰੇ ਮੋਟਰਸਾਈਕਲ ਦੇ ਅੱਗੇ ਆਪਣਾ ਮੋਟਰਸਾਈਕਲ ਰੋਕ ਕੇ ਮੇਰੀ ਬੇਸਬਾਲ ਨਾਲ ਮਾਰਕੁਟਾਈ ਕਰਨੀ ਸ਼ੁਰੂ ਕਰ ਦਿੱਤੀ। 

ਪੜ੍ਹੋ ਇਹ ਵੀ ਖ਼ਬਰ - ਸ਼ਰਬਤ ਸਮਝ ਜ਼ਹਿਰ ਪੀਣ ਨਾਲ ਮਾਸੂਮ ਭੈਣ-ਭਰਾ ਦੀ ਮੌਤ, ਸਦਮਾ ਨਾ ਸਹਾਰਨ ’ਤੇ ਮਾਂ ਨੇ ਚੁੱਕਿਆ ਖ਼ੌਫ਼ਨਾਕ ਕਦਮ

ਉਸ ਨੇ ਦੱਸਿਆ ਕਿ ਉਕਤ ਨੌਜਵਾਨਾਂ ਨੇ ਮੇਰੀ ਜੇਬ ਵਿਚ ਪਈ 1000 ਰੁਪਏ ਦੀ ਨਕਦੀ ਕੱਢ ਲਈ ਅਤੇ ਦਾਤਰ ਦੀ ਨੌਕ ’ਤੇ ਮੈਨੂੰ ਜਾਨੋਂ ਮਾਰ ਦੇਣ ਦਾ ਡਰਾਵਾ ਦੇ ਕੇ ਮੋਟਰਸਾਈਕਲ ਖੋਹ ਲਿਆ। ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਕਤ ਲੁਟੇਰੇ ਤੋਲਾਨੰਗਲ ਵੱਲ ਨੂੰ ਫ਼ਰਾਰ ਹੋ ਗਏ। ਪੁਲਸ ਵਲੋਂ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਇੰਜੀਨੀਅਰਿੰਗ ਦੀ ਨੌਕਰੀ ਛੱਡ ਇਸ ਨੌਜਵਾਨ ਨੇ ਸ਼ੁਰੂ ਕੀਤੀ ਬਾਗਬਾਨੀ, ਹੁਣ ਕਮਾ ਰਿਹਾ ਲੱਖਾਂ ਰੁਪਏ (ਤਸਵੀਰਾਂ)


author

rajwinder kaur

Content Editor

Related News