ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼

Tuesday, Jul 26, 2022 - 12:16 PM (IST)

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼

ਚਵਿੰਡਾ ਦੇਵੀ (ਬਲਜੀਤ) - ਸਥਾਨਕ ਕਸਬੇ ਦੇ ਨਜ਼ਦੀਕੀ ਪੈਂਦੇ ਪਿੰਡ ਅਜਾਇਬਵਾਲੀ ਵਿਖੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਕੇ ਵਿੰਨੀ ਨੌਜਵਾਨ ਦੀ ਖੂਨ ਨਾਲ ਲੱਥਪੱਥ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਲਬੀਰ ਸਿੰਘ ਪੁੱਤਰ ਗੁਰਪਾਲ ਸਿੰਘ ਵਾਸੀ ਅਜਾਇਬਵਾਲੀ ਬੀਤੀ ਸਵੇਰ 6. 15 ਮਿੰਟ ’ਤੇ ਆਪਣੇ ਤਾਏ ਦੇ ਮੁੰਡੇ ਨਾਲ ਸੁਰਜੀਤ ਸਿੰਘ ਪੁੱਤਰ ਕਰਨੈਲ ਸਿੰਘ ਨਾਲ ਸੈਰ ਕਰਦੇ ਹੋਏ ਟਿਊਬਵੈੱਲ ਉੱਪਰ ਗਏ ਸਨ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ

ਉਨ੍ਹਾਂ ਨੇ ਵੇਖਿਆ ਕਿ ਉਥੇ ਕਿਸੇ ਨੌਜਵਾਨ ਦੀ ਖੂਨ ਨਾਲ ਲੱਥਪੱਥ ਲਾਸ਼ ਪਈ ਹੋਈ ਸੀ, ਜਿਸ ਸਬੰਧੀ ਉਨ੍ਹਾਂ ਵੱਲੋਂ ਪਿੰਡ ਦੇ ਮੋਹਤਬਰ ਇਕੱਠੇ ਕਰ ਕੇ ਥਾਣਾ ਕੱਥੂਨੰਗਲ ਵਿਖੇ ਇਤਲਾਹ ਕੀਤੀ ਗਈ। ਪੁਲਸ ਕੱਥੂਨੰਗਲ ਵੱਲੋ ਹਰਕਤ ਵਿਚ ਆਉਂਦਿਆਂ 108 ਐਬੂਲੈਂਸ ਰਾਹੀਂ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਭੇਜਿਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਕਰਾਰ ਦਿੱਤਾ ਗਿਆ। ਪੁਲਸ ਨੇ ਦੋਹਾਂ ਨੌਜਵਾਨਾਂ ਦੇ ਬਿਆਨਾਂ ’ਤੇ ਆਈ. ਪੀ. ਸੀ.ਦੀ ਧਾਰਾ 302 ਤਹਿਤ ਅਣਪਛਾਤੇ ਵਿਅਕਤੀਆਂ ’ਤੇ ਮਾਮਲਾ ਦਰਜ ਕਰਕੇ ਮਾਮਲੇ ਦੀ ਬਰੀਕੀ ਨਾਲ ਘੋਖ ਕਰਨੀ ਆਰੰਭ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ

ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਦੀ ਲਾਸ਼ ਦੇ ਨਜ਼ਦੀਕ ਇੱਕ ਫਰਾਟਾ ਪੱਖਾ, ਇੱਕ ਬੈਗ, ਬਿਜਲੀ ਦੀਆਂ ਤਾਰਾਂ, ਇਕ ਕਟਰ, ਇਕ ਦਾਤਰ ਮਿਲੀ ਹੈ। ਸਾਮਾਨ ਵੇਖ ਕੇ ਇੰਝ ਲੱਗਦਾ ਹੈ ਕਿ ਨੌਜਵਾਨ ’ਤੇ ਇਸ ਦੇ ਸਾਥੀਆਂ ਵਿਚ ਚੋਰੀ ਦੀ ਵੰਡ ਨੂੰ ਲੈ ਕੇ ਲੜਾਈ ਹੋਣ ’ਤੇ ਕਤਲ ਹੋ ਜਾਣ ਦਾ ਮਾਮਲਾ ਲੱਗ ਰਿਹਾ ਹੈ। ਥਾਣਾ ਕੱਥੂਨੰਗਲ ਦੀ ਪੁਲਸ ਵੱਲੋਂ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪਛਾਣ ਲਈ ਮੋਰਚਰੀ ਘਰ ਵਿਖੇ ਰੱਖ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ


author

rajwinder kaur

Content Editor

Related News