ਕਲਯੁੱਗੀ ਮਾਂ ਦਾ ਖੌਫ਼ਨਾਕ ਕਾਰਾ, ਸਰਕਾਰੀ ਹਸਪਤਾਲ ’ਚ ਧੀ ਨੂੰ...
Friday, Sep 19, 2025 - 10:29 AM (IST)

ਅੰਮ੍ਰਿਤਸਰ (ਦਲਜੀਤ)-ਇਕ ਕਲਯੁੱਗੀ ਮਾਂ ਗੁਰੂ ਨਾਨਕ ਦੇਵ ਹਸਪਤਾਲ ਦੀ ਓ. ਪੀ. ਡੀ. ’ਚ ਦੇਰ ਸ਼ਾਮ ਦੋ ਸਾਲਾ ਬੱਚੀ ਨੂੰ ਛੱਡ ਕੇ ਫਰਾਰ ਹੋ ਗਈ ਹੈ। ਹਸਪਤਾਲ ਪ੍ਰਸ਼ਾਸਨ ਵੱਲੋਂ ਬੱਚੀ ਨੂੰ ਕਬਜ਼ੇ ’ਚ ਲੈ ਕੇ ਉਸ ਦੀ ਦੇਖ-ਰੇਖ ਕੀਤੀ ਜਾ ਰਹੀ ਹੈ ਅਤੇ ਥਾਣਾ ਮਜੀਠਾ ਰੋਡ ਦੀ ਪੁਲਸ ਵੱਲੋਂ ਬੱਚੀ ਦੀ ਮਾਂ ਅਤੇ ਉਸ ਦੇ ਵਾਰਿਸਾਂ ਨੂੰ ਲੱਭਣ ਲਈ ਭਾਲ ਕੀਤੀ ਜਾ ਰਹੀ ਹੈ। ਹਸਪਤਾਲ ’ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ’ਚ ਮਹਿਲਾ ਦੀ ਵੀਡੀਓ ਵੀ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਮਹਿਲਾ ਵੱਲੋਂ ਦੋ ਸਾਲਾ ਬੱਚੀ ਨੂੰ ਹਸਪਤਾਲ ਦੀ ਓ. ਪੀ. ਡੀ. ਵਿਚ ਲਿਟਾ ਦਿੱਤਾ ਗਿਆ ਅਤੇ ਜਦੋਂ ਬੱਚੀ ਸੌਂ ਗਈ ਤਾਂ ਉਕਤ ਮਹਿਲਾ ਮੌਕੇ ਤੋਂ ਫਰਾਰ ਹੋ ਗਈ। ਮਹਿਲਾ ਨਾਲ ਦੋ ਹੋਰ ਬੱਚੇ ਵੀ ਹਸਪਤਾਲ ’ਚ ਲੱਗੇ ਸੀ. ਸੀ. ਟੀ. ਵੀ. ਵੀਡੀਓ ’ਚ ਕੈਦ ਹੋਏ ਹਨ।
ਇਹ ਵੀ ਪੜ੍ਹੋ-ਪਰਵਾਸੀਆਂ ਦਾ ਇਕ ਹੋਰ ਹਮਲਾ: ਅੰਮ੍ਰਿਤਸਰ ‘ਚ ਦੋ ਸਿੱਖ ਭਰਾਵਾਂ ਦੀ ਕੁੱਟਮਾਰ ਤੇ ਦਸਤਾਰਾਂ ਦੀ ਕੀਤੀ ਬੇਅਦਬੀ
ਮਾਮਲੇ ਦੀ ਜਾਣਕਾਰੀ ਮਿਲਣ ’ਤੇ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਕਰਮਜੀਤ ਸਿੰਘ ਨੇ ਬੱਚੀ ਨੂੰ ਆਪਣੇ ਦਫਤਰ ’ਚ ਲਿਆਂਦਾ ਅਤੇ ਉਸ ਨੂੰ ਪਹਿਲਾਂ ਰੋਟੀ ਖੁਆਈ ਅਤੇ ਉਸ ਤੋਂ ਬਾਅਦ ਮਾਮਲੇ ਦੀ ਜਾਂਚ ਲਈ ਪੁਲਸ ਨੂੰ ਸੂਚਿਤ ਕੀਤਾ। ਡਾ. ਕਰਮਜੀਤ ਸਿੰਘ ਨੇ ਦੱਸਿਆ ਕਿ ਬੱਚੀ ਦੇ ਮੁੱਢਲੇ ਟੈਸਟ ਕਰਵਾਏ ਗਏ ਹਨ ਅਤੇ ਬੱਚੀ ਪੂਰੀ ਤਰ੍ਹਾਂ ਨਾਲ ਸੁਰੱਖਿਅਤ ਹੈ। ਉਨ੍ਹਾਂ ਕਿਹਾ ਕਿ ਇਕ ਔਰਤ ਬੱਚੀ ਨੂੰ ਛੱਡ ਕੇ ਫਰਾਰ ਹੋ ਗਈ ਹੈ। ਬੱਚੀ ਨੂੰ ਫਿਲਹਾਲ ਐਮਰਜੈਂਸੀ ’ਚ ਨਰਸਿੰਗ ਸਟਾਫ ਕੋਲ ਰੱਖਿਆ ਗਿਆ ਹੈ। ਪੁਲਸ ਨੂੰ ਇਸ ਮਾਮਲੇ ਦੀ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ-ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ : ਗੋਲੀਆਂ ਨਾਲ ਭੁੰਨ ਦਿੱਤਾ ਕਾਰ 'ਚ ਜਾ ਰਿਹਾ ਮੁੰਡਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8