ਚਮਕੌਰ ਸਾਹਿਬ 'ਚ ਵੱਡੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਜੋੜ ਮੇਲਾ ਆਰੰਭ (ਵੀਡੀਓ)

12/21/2018 1:37:39 PM

ਚਮਕੌਰ ਸਾਹਿਬ (ਸੱਜਣ ਸੈਣੀ) - ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ, ਜੋ 40 ਸਿੰਘਾਂ ਸਮੇਤ ਮੁਗਲ ਫੌਜਾਂ ਨਾਲ ਬਹਾਦਰੀ ਨਾਲ ਯੁੱਧ ਲੜਦਿਆਂ ਸ਼ਹੀਦ ਹੋ ਗਏ ਸਨ, ਉਨ੍ਹਾਂ ਦੇ ਮਹਾਨ ਸ਼ਹੀਦੀ ਦਿਵਸ 'ਤੇ ਚਮਕੌਰ ਸਾਹਿਬ 'ਚ ਸ਼ਹੀਦੀ ਜੋੜ ਮੇਲਾ ਸ਼ੁਰੂ ਹੋ ਗਿਆ ਹੈ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਵਲੋਂ ਹਾਜ਼ਰ ਹੋ ਕੇ ਗੁਰਦੁਆਰਾ ਚਮਕੌਰ ਸਾਹਿਬ ਵਿਖੇ ਮੱਥਾ ਟੇਕਿਆ ਜਾ ਰਿਹਾ ਹੈ। ਸ਼ਹੀਦੀ ਜੋੜ ਮੇਲੇ ਦੇ ਪਹਿਲੇ ਦਿਨ ਇਤਿਹਾਸਕ ਗੁਰਦੁਆਰਾ ਗੜ੍ਹੀ ਸਾਹਿਬ ਤੇ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਸ ਤੋਂ ਇਲਾਵਾ ਰਾਗੀ ਤੇ ਢਾਡੀ ਜਥਿਆਂ ਨੇ ਕੀਰਤਨ ਤੇ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।

ਮਿਲੀ ਜਾਣਕਾਰੀ ਅਨੁਸਾਰ ਇਸ ਮੇਲੇ ਦੌਰਾਨ ਪੂਰੇ ਕਸਬੇ 'ਚ ਸੰਗਤਾਂ ਦੀ ਚਹਿਲ ਪਹਿਲ ਦੇਖਣ ਨੂੰ ਮਿਲ ਰਹੀ ਹੈ। ਪੁਲਸ ਪ੍ਰਸ਼ਾਸਨ ਵਲੋਂ ਸੰਗਤਾਂ ਦੀ ਸੁਰੱਖਿਆ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਹਰ ਥਾਂ 'ਤੇ ਪੁਲਸ ਤਾਇਨਾਤ ਕੀਤੀ ਗਈ ਹੈ। ਦੱਸ ਦੇਈਏ ਕਿ ਇਸ ਮਹੀਨੇ ਪਹਿਲਾਂ ਵੱਡੇ ਸਾਹਿਬਜ਼ਾਦਿਆਂ ਅਤੇ 40 ਸਿੰਘਾਂ ਦੀ ਸ਼ਹੀਦੀ, ਫਿਰ ਸਰਹਿੰਦ 'ਚ ਛੋਟੇ ਸਾਹਿਬਜ਼ਾਦਿਆਂ ਦੀ ਸ਼ਹੀਦੀ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਵਸ ਮਨਾਏ ਜਾਂਦੇ ਹਨ। ਪੋਹ ਦੇ ਇਸ ਮਹੀਨੇ ਪੂਰਾ ਹਫਤਾ ਸ਼ਹੀਦੀ ਸਮਾਗਮ ਮਨਾਏ ਜਾਂਦੇ ਹਨ ਅਤੇ ਦੂਰ-ਨੇੜੇ ਤੋਂ ਸੰਗਤਾਂ ਇਨ੍ਹਾਂ ਪਵਿੱਤਰ ਸਥਾਨਾਂ 'ਤੇ ਨਤਮਸਤਕ ਹੋਣ ਲਈ ਪਹੁੰਚਦੀਆਂ ਹਨ।


rajwinder kaur

Content Editor

Related News