ਵੱਡੀ ਖ਼ਬਰ : ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਭਾਜਪਾ ''ਚ ਗਏ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਮਨਜ਼ੂਰ

06/03/2024 6:30:12 PM

ਚੰਡੀਗੜ੍ਹ/ਜਲੰਧਰ : ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਭਾਜਪਾ ਵਿਚ ਸ਼ਾਮਲ ਹੋਣ ਵਾਲੇ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਮਨਜ਼ੂਰ ਕਰ ਲਿਆ ਗਿਆ ਹੈ। ਹਾਲਾਂਕਿ ਸ਼ੀਤਲ ਅੰਗੂਰਾਲ ਨੇ ਬੀਤੇ ਦਿਨੀਂ ਆਪਣਾ ਅਸਤੀਫ਼ਾ ਵਾਪਸ ਲੈ ਲਿਆ ਸੀ ਅਤੇ ਅੱਜ ਉਨ੍ਹਾਂ ਨੂੰ ਸਪੀਕਰ ਵਲੋਂ ਮਿਲਣ ਲਈ ਬੁਲਾਇਆ ਗਿਆ ਸੀ। ਹੁਣ ਜਦੋਂ ਸਪੀਕਰ ਵਲੋਂ ਸ਼ੀਤਲ ਅੰਗੂਰਾਲ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਹੈ ਤਾਂ ਹੁਣ ਜਲੰਧਰ ਪੱਛਮੀ ਸੀਟ 'ਤੇ ਜ਼ਿਮਨੀ ਚੋਣ ਹੋਣੀ ਲਗਭਗ ਤੈਅ ਹੋ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਭਰ ਵਿਚ ਇਸ ਦਿਨ ਸਰਕਾਰੀ ਛੁੱਟੀ ਦਾ ਐਲਾਨ


Gurminder Singh

Content Editor

Related News