ਵਿਧਾਇਕ ਸ਼ੀਤਲ ਅੰਗੁਰਾਲ ਨੂੰ ਝਟਕਾ, ਵਿਧਾਨ ਸਭਾ ਸਪੀਕਰ ਨੇ ਅਸਤੀਫ਼ਾ ਕੀਤਾ ਨਾ-ਮਨਜ਼ੂਰ
Monday, Apr 01, 2024 - 11:17 PM (IST)
ਜਲੰਧਰ (ਗੁਲਸ਼ਨ)– ‘ਆਪ’ ਛੱਡ ਕੇ ਭਾਜਪਾ ’ਚ ਸ਼ਾਮਲ ਹੋਏ ਵਿਧਾਇਕ ਸ਼ੀਤਲ ਅੰਗੁਰਾਲ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਆਪਣਾ ਅਸਤੀਫ਼ਾ 28 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਸੀ ਪਰ ਕਿਹਾ ਜਾ ਰਿਹਾ ਹੈ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਉਨ੍ਹਾਂ ਦਾ ਅਸਤੀਫ਼ਾ ਨਾ-ਮਨਜ਼ੂਰ ਕਰ ਦਿੱਤਾ ਹੈ।
ਇਸ ’ਤੇ ਪ੍ਰਤੀਕਿਰਿਆ ਦਿੰਦਿਆਂ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ ਪਰ ਸਪੀਕਰ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ। ਅੰਗੁਰਾਲ ਨੇ ਕਿਹਾ ਕਿ ਜੇਕਰ ਉਨ੍ਹਾਂ ਦਾ ਅਸਤੀਫ਼ਾ ਪ੍ਰਵਾਨ ਨਾ ਹੋਇਆ ਤਾਂ ਉਹ ਅਦਾਲਤ ਤੱਕ ਪਹੁੰਚ ਕਰਨਗੇ।
ਇਹ ਖ਼ਬਰ ਵੀ ਪੜ੍ਹੋ : ‘ਆਪ’ ਛੱਡ ਭਾਜਪਾ ’ਚ ਸ਼ਾਮਲ ਹੋਏ ਸੁਸ਼ੀਲ ਰਿੰਕੂ ਤੇ ਸ਼ੀਤਲ ਅੰਗੁਰਾਲ ਨੂੰ ਗ੍ਰਹਿ ਮੰਤਰਾਲੇ ਨੇ ਦਿੱਤੀ ਵਾਈ ਪਲੱਸ ਸੁਰੱਖਿਆ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਸਭਾ ਚੋਣਾਂ ਦੇ ਨਾਲ-ਨਾਲ ਇਸ ਸੀਟ ’ਤੇ ਉਪ ਚੋਣ ਨਹੀਂ ਕਰਵਾਉਣਾ ਚਾਹੁੰਦੀ। ਇਸ ਲਈ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਨਹੀਂ ਕੀਤਾ ਜਾ ਰਿਹਾ ਹੈ।
ਦੱਸ ਦੇਈਏ ਕਿ ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਸ਼ੀਤਲ ਅੰਗੁਰਾਲ ਤੇ ਸੁਸ਼ੀਲ ਕੁਮਾਰ ਰਿੰਕੂ ਨੂੰ ਵਾਈ ਪਲੱਸ ਸੁਰੱਖਿਆ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ– ਇਸ ਖ਼ਬਰ ’ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।