ਪਿਛਲੀ ਚੋਣ ’ਚ ‘ਆਪ’ ਦੀ ਟਿਕਟ ’ਤੇ ਵਿਧਾਇਕ ਬਣੇ ਸ਼ੀਤਲ ਅੰਗੁਰਾਲ ਇਸ ਵਾਰ ਬਣੇ BJP ਦੇ ਉਮੀਦਵਾਰ

06/18/2024 9:58:26 AM

ਜਲੰਧਰ (ਗੁਲਸ਼ਨ) : ਜਲੰਧਰ ਵੈਸਟ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਦੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿਣ ਅਤੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਖ਼ਾਲੀ ਹੋਈ ਸੀਟ ’ਤੇ ਇਕ ਵਾਰ ਫਿਰ ਚੋਣਾਵੀ ਦੰਗਲ ਸ਼ੁਰੂ ਹੋਣ ਜਾ ਰਿਹਾ ਹੈ। ਇਸ ਦੰਗਲ 'ਚ ਭਾਰਤੀ ਜਨਤਾ ਪਾਰਟੀ ਨੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਹੀ ਆਪਣਾ ਉਮੀਦਵਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਸ਼ੀਤਲ ਅੰਗੁਰਾਲ ਭਾਜਪਾ ਨਾਲ ਜੁੜੇ ਸਨ ਪਰ 2022 ਦੇ ਵਿਧਾਨ ਸਭਾ ਚੋਣ ਤੋਂ ਪਹਿਲਾਂ ਉਹ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ‘ਆਪ’ ਨੇ ਸ਼ੀਤਲ ਅੰਗੁਰਾਲ ਨੂੰ ਵੈਸਟ ਹਲਕੇ ਤੋਂ ਆਪਣਾ ਉਮੀਦਵਾਰ ਬਣਾਇਆ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ-ਤੂਫ਼ਾਨ ਦਾ Alert, ਮੌਸਮ ਵਿਭਾਗ ਨੇ ਕਰ 'ਤੀ ਭਵਿੱਖਬਾਣੀ, ਹੋ ਜਾਓ ਖ਼ੁਸ਼ (ਵੀਡੀਓ)

ਉਸ ਸਮੇਂ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ, ਮਹਿੰਦਰ ਭਗਤ ਨੇ ਭਾਜਪਾ ਅਤੇ ਸੁਸ਼ੀਲ ਰਿੰਕੂ ਨੇ ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਸੀ। ਸ਼ੀਤਲ ਅੰਗੁਰਾਲ ਨੇ 39,213 ਵੋਟਾਂ ਹਾਸਲ ਕਰ ਕੇ ਇਹ ਚੋਣ ਜਿੱਤੀ ਅਤੇ ਵਿਧਾਇਕ ਬਣ ਗਏ। 2024 ਦੀ ਲੋਕ ਸਭਾ ਚੋਣ ਤੋਂ ਪਹਿਲਾਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਛੱਡ ਦਿੱਤੀ ਅਤੇ ਵਿਧਾਇਕ ਅਹੁਦੇ ਤੋਂ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜ ਦਿੱਤਾ। 31 ਮਈ ਨੂੰ ਸ਼ੀਤਲ ਅੰਗੁਰਾਲ ਨੇ ਅਸਤੀਫ਼ਾ ਵਾਪਸ ਲੈਣਾ ਚਾਹਿਆ ਤਾਂ ਉਨ੍ਹਾਂ ਨੂੰ ਦੱਸਿਆ ਗਿਆ ਕਿ 30 ਮਈ ਨੂੰ ਹੀ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਕਰ ਲਿਆ ਗਿਆ ਹੈ। ਇਸ ਮਾਮਲੇ 'ਚ ਸ਼ੀਤਲ ਅੰਗੁਰਾਲ ਨੇ ਕੋਰਟ 'ਚ ਜਾਣ ਦੀ ਗੱਲ ਕਹੀ ਪਰ ਇਸ ਵਿਚਕਾਰ ਚੋਣ ਕਮਿਸ਼ਨ ਨੇ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, ਮਾਂ ਨਾਲ ਇਤਰਾਜ਼ਯੋਗ ਹਾਲਤ 'ਚ ਦੇਖ ਪੁੱਤ ਨੇ ਕੁਹਾੜੀ ਨਾਲ ਵੱਢਿਆ ਬੰਦਾ

ਵਿਧਾਨ ਸਭਾ ਚੋਣ ਦੇ 2 ਸਾਲ ਬਾਅਦ ਹੁਣ ਇਕ ਵਾਰ ਫਿਰ ਸਥਿਤੀ ਉਲਟ ਹੋ ਗਈ ਹੈ। ਹੁਣ ਸ਼ੀਤਲ ਅੰਗੁਰਾਲ ਭਾਜਪਾ ਅਤੇ ਮਹਿੰਦਰ ਭਗਤ ‘ਆਪ’ ਵੱਲੋਂ ਚੋਣ ਲੜਨ ਜਾ ਰਹੇ ਹਨ। ਫਿਲਹਾਲ ਕਾਂਗਰਸ ਅਤੇ ਅਕਾਲੀ ਦਲ ਨੇ ਹੁਣ ਤੱਕ ਆਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ। ਲੋਕ ਸਭਾ ਚੋਣ ਵਿਚ ਭਾਜਪਾ ਨੇ ਵੈਸਟ ਵਿਚ ਪੂਰਾ ਦਮਖਮ ਦਿਖਾਇਆ। ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਨੂੰ ਜਿਤਾਉਣ ਲਈ ਸ਼ੀਤਲ ਅੰਗੁਰਾਲ ਸਮੇਤ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਨੇ ਕਾਫੀ ਮਿਹਨਤ ਕੀਤੀ ਪਰ ਭਾਜਪਾ ਕਰੀਬ 1550 ਵੋਟਾਂ ਤੋਂ ਪਿੱਛੇ ਰਹੀ। ਹੁਣ ਵਿਧਾਨ ਸਭਾ ਜ਼ਿਮਨੀ ਚੋਣ ਜਿੱਤਣਾ ਸਾਰੇ ਸਿਆਸੀ ਪਾਰਟੀਆਂ ਦੇ ਲਈ ਇੱਜ਼ਤ ਦਾ ਸਵਾਲ ਬਣ ਚੁੱਕਾ ਹੈ।

ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਵਿਧਾਇਕ ਸ਼ੀਤਲ ਅੰਗੁਰਾਲ ਅਸਤੀਫ਼ਾ ਦੇਣ 'ਚਜਲਦਬਾਜ਼ੀ ਕਰ ਗਏ, ਜਦਕਿ ਉਨ੍ਹਾਂ ਦਾ ਕਰੀਬ 3 ਸਾਲ ਦਾ ਕਾਰਜਕਾਲ ਅਜੇ ਬਾਕੀ ਸੀ। ਜਦੋਂ ਤਕ ਸ਼ੀਤਲ ਅੰਗੁਰਾਲ ਨੂੰ ਇਸ ਗੱਲ ਦਾ ਅਹਿਸਾਸ ਹੋਇਆ, ਉਦੋਂ ਤਕ ਉਨ੍ਹਾਂ ਦਾ ਅਸਤੀਫ਼ਾ ਸਵੀਕਾਰ ਹੋ ਚੁੱਕਾ ਸੀ। ਖੈਰ, ਹੁਣ ਭਾਜਪਾ ਇਸ ਸੀਟ ਨੂੰ ਜਿੱਤਣ ਲਈ ਅੱਡੀ-ਚੋਟੀ ਦਾ ਜ਼ੋਰ ਲਾਵੇਗੀ। ਸ਼ੀਤਲ ਅੰਗੁਰਾਲ ਨੇ ਵੀ ਕਿਹਾ ਕਿ ਉਹ ਚੋਣ ਲਈ ਪੂਰੀ ਤਰ੍ਹਾਂ ਤਿਆਰ ਹਨ। ਵੈਸਟ ਹਲਕੇ ਦੇ ਲੋਕਾਂ ਨੇ ਉਨ੍ਹਾਂ ’ਤੇ ਜੋ ਭਰੋਸਾ ਜਤਾਇਆ ਹੈ, ਉਹ ਉਸਨੂੰ ਹਰ ਹਾਲਤ 'ਚ ਕਾਇਮ ਰੱਖਣਗੇ ਅਤੇ ਚੋਣ ਜਿੱਤ ਕੇ ਹਲਕੇ ਦੇ ਸਾਰੇ ਅਧੂਰੇ ਕੰਮਾਂ ਨੂੰ ਪੂਰਾ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


Babita

Content Editor

Related News