ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਨੇ ਭਰਿਆ ਨਾਮਜ਼ਦਗੀ ਪੱਤਰ
Thursday, Jun 20, 2024 - 01:46 PM (IST)
ਜਲੰਧਰ (ਗੁਲਸ਼ਨ, ਮਜ਼ਹਰ)- ਜਲੰਧਰ ਵੈਸਟ ਹਲਕੇ ਦੀ ਜ਼ਿਮਨੀ ਚੋਣ ਲਈ ਭਾਜਪਾ ਦੇ ਉਮੀਦਵਾਰ ਸ਼ੀਤਲ ਅੰਗੁਰਾਲ ਵੱਲੋਂ ਅੱਜ ਨਾਮਜ਼ਦਗੀ ਪੱਤਰ ਸਹਾਇਕ ਰਿਟਰਨਿੰਗ ਅਧਿਕਾਰੀ ਅਲਕਾ ਕਾਲੀਆ ਕੋਲ ਦਾਖ਼ਲ ਕਰ ਦਿੱਤੇ ਗਏ ਹਨ। ਇਥੇ ਦੱਸਣਯੋਗ ਹੈ ਕਿ ਵਿਧਾਨ ਸਭਾ ਹਲਕਾ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਬੁੱਧਵਾਰ ਨੂੰ 3 ਨਾਮਜ਼ਦਗੀਆਂ ਦਾਖ਼ਲ ਹੋਈਆਂ ਸਨ। ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਸੀ ਕਿ ਬੁੱਧਵਾਰ ਨੂੰ ਲੋਕਤੰਤਰਿਕ ਲੋਕ ਰਾਜਿਅਮ ਪਾਰਟੀ ਵੱਲੋਂ ਇੰਦਰਜੀਤ ਸਿੰਘ ਅਤੇ 2 ਆਜ਼ਾਦ ਉਮੀਦਵਾਰਾਂ ਰਾਜ ਕੁਮਾਰ ਅਤੇ ਵਿਸ਼ਾਲ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ। ਉਥੇ ਹੀ ਅੱਜ ਸ਼ੀਤਲ ਅੰਗੁਰਾਲ ਵੱਲੋਂ ਨਾਮਜ਼ਦਗੀ ਪੱਤਰ ਭਰਨ ਮਗਰੋਂ ਜਲੰਧਰ ਪੱਛਮੀ ਦੀ ਜ਼ਿਮਨੀ ਚੋਣ ਲਈ ਹੁਣ ਤਕ ਕੁੱਲ 4 ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ।
ਇਹ ਵੀ ਪੜ੍ਹੋ- ਜਲੰਧਰ 'ਚ ਕਾਂਗਰਸ ਦੇ 2 ਸੀਨੀਅਰ ਆਗੂ 6 ਸਾਲ ਲਈ ਸਸਪੈਂਡ, ਮਹਿੰਦਰ ਸਿੰਘ ਕੇ. ਪੀ. ਦੇ ਹਨ ਖਾਸਮਖਾਸ
ਉਨ੍ਹਾਂ ਦੱਸਿਆ ਕਿ ਉਮੀਦਵਾਰ 21 ਜੂਨ ਤਕ ਆਪਣੇ ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ 3 ਵਜੇ ਤਕ ਦਾਖ਼ਲ ਕਰਵਾ ਸਕਦੇ ਹਨ। ਨਾਮਜ਼ਦਗੀਆਂ ਦੀ ਪੜਤਾਲ 24 ਜੂਨ ਨੂੰ ਹੋਵੇਗੀ ਜਦਕਿ ਨਾਮਜ਼ਦਗੀਆਂ ਵਾਪਸ ਲੈਣ ਦੀ ਆਖਰੀ ਮਿਤੀ 26 ਜੂਨ ਹੈ। ਵੋਟਾਂ 10 ਜੁਲਾਈ ਨੂੰ ਪੈਣਗੀਆਂ ਅਤੇ ਗਿਣਤੀ 13 ਜੁਲਾਈ ਨੂੰ ਹੋਵੇਗੀ।
ਜਲੰਧਰ ਵੈਸਟ ਸੀਟ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੂਰਾਲ ਨੇ ਅਸਤੀਫ਼ਾ ਦੇਣ ਮਗਰੋਂ ਖ਼ਾਲੀ ਹੋਈ ਸੀ। ਇਸ ਦੇ ਨਾਲ ਹੀ ਬਿਹਾਰ ਦੀ ਇਕ, ਪੱਛਮੀ ਬੰਗਾਲ ਦੀਆਂ ਚਾਰ, ਤਾਮਿਲਨਾਡੂ ਦੀ ਇਕ, ਮੱਧ ਪ੍ਰਦੇਸ਼ ਦੀ ਇਕ, ਉਤਰਾਖੰਡ ਦੀਆਂ ਦੋ ਅਤੇ ਹਿਮਾਚਲ ਪ੍ਰਦੇਸ਼ ਦੀਆਂ 3 ਸੀਟਾਂ ਉਤੇ ਵੀ ਜ਼ਿਮਨੀ ਚੋਣ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਚੱਲੀਆਂ ਤੇਜ਼ ਹਵਾਵਾਂ, ਮੀਂਹ ਨੇ ਦਿਵਾਈ ਅੱਤ ਦੀ ਗਰਮੀ ਤੋਂ ਰਾਹਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।