Jalandhar West By Poll: ਕਾਊਂਟਿੰਗ ਸੈਂਟਰ ਛੱਡ ਨਿਕਲੇ ਭਾਜਪਾ ਦੇ ਸ਼ੀਤਲ ਅੰਗੁਰਾਲ (Video)

Saturday, Jul 13, 2024 - 10:08 AM (IST)

Jalandhar West By Poll: ਕਾਊਂਟਿੰਗ ਸੈਂਟਰ ਛੱਡ ਨਿਕਲੇ ਭਾਜਪਾ ਦੇ ਸ਼ੀਤਲ ਅੰਗੁਰਾਲ (Video)

ਜਲੰਧਰ (ਸੋਨੂੰ ਮਹਾਜਨ): ਅੱਜ ਜਲੰਧਰ ਵੈਸਟ ਦੀਆਂ ਜ਼ਿਮਨੀ ਚੋਣਾਂ ਲਈ ਵੋਟਾਂ ਦੀ ਗਿਣਤੀ ਹੋ ਰਹੀ ਹੈ। ਸ਼ੁਰੂਆਤੀ ਰੁਝਾਨਾਂ ਵਿਚ ਆਮ ਆਦਮੀ ਪਾਰਟੀ ਦੇ ਮੋਹਿੰਦਰ ਭਗਤ 15 ਹਜ਼ਾਰ ਦੇ ਕਰੀਬ ਵੋਟਾਂ ਦੇ ਨਾਲ ਅੱਗੇ ਚੱਲ ਰਹੇ ਹਨ। ਉੱਥੇ ਹੀ ਕਾਂਗਰਸੀ ਉਮੀਦਵਾਰ ਸੁਰਿੰਦਰ ਕੌਰ ਦੂਜੇ ਅਤੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਤੀਜੇ ਨੰਬਰ 'ਤੇ ਚੱਲ ਰਹੇ ਹਨ। ਇਸ ਵਿਚਾਲੇ ਭਾਜਪਾ ਉਮੀਦਵਾਰ ਸ਼ੀਤਲ ਅੰਗੁਰਾਲ ਕਾਊਂਟਿੰਗ ਸੈਂਟਰ ਛੱਡ ਕੇ ਬਾਹਰ ਨਿਕਲ ਗਏ ਹਨ। 

ਇਹ ਖ਼ਬਰ ਵੀ ਪੜ੍ਹੋ - ਸੁੱਤੇ ਪਏ ਲੋਕਾਂ ਦੇ ਘਰਾਂ 'ਚ ਜਾ ਵੜੀ ਪੁਲਸ! ਇਲਾਕੇ ਨੂੰ ਪਾ ਲਿਆ ਘੇਰਾ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਅਜੇ ਭਾਰਗਵ ਨਗਰ ਦੀਆਂ ਵੋਟਾਂ ਦੀ ਗਿਣਤੀ ਹੀ ਹੋਈ ਹੈ। ਅਜੇ ਤਿੰਨ ਰਾਊਂਡ ਹੀ ਹੋਏ ਹਨ। 140 ਦੇ ਕਰੀਬ ਬੂਥਾਂ ਦੀ ਗਿਣਤੀ ਬਾਕੀ ਹੈ, ਅਖ਼ੀਰ ਤਕ ਨਤੀਜਿਆਂ ਵਿਚ ਕਾਫ਼ੀ ਬਦਲਾਅ ਆਵੇਗਾ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਵਿਚ ਜਿਸ ਨੂੰ ਲੋਕ ਵੋਟ  ਦੇਣਗੇ ਉਹੀ ਜਿੱਤੇਗਾ। ਇਹ ਲੋਕਾਂ ਦਾ ਫ਼ਤਵਾ ਹੈ। ਇਨ੍ਹਾਂ ਕਹਿ ਕੇ ਉਹ ਕਾਊਂਟਿੰਗ ਸੈਂਟਰ ਤੋਂ ਬਾਹਰ ਨਿਕਲ ਗਏ, ਹਾਲਾਂਕਿ ਉਨ੍ਹਾਂ ਨੇ ਕਿਹਾ ਕਿ ਉਹ ਕੁਝ ਹੀ ਦੇਰ ਵਿਚ ਵਾਪਸ ਆ ਜਾਣਗੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News