ਵਿਧਾਇਕ ਸ਼ੀਤਲ ਅੰਗੁਰਾਲ ਨੇ ਕੀਤਾ ਸੁਸ਼ੀਲ ਰਿੰਕੂ ਦੀ ਜਿੱਤ ਦਾ ਸੁਆਗਤ, ਕਹੀਆਂ ਵੱਡੀਆਂ ਗੱਲਾਂ (ਵੀਡੀਓ)

Saturday, May 13, 2023 - 04:19 PM (IST)

ਜਲੰਧਰ : ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਦਾ ਸੁਆਗਤ ਕੀਤਾ ਹੈ। ਉਨ੍ਹਾਂ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ 13 ਮਹੀਨਿਆਂ ਦੌਰਾਨ ਜੋ ਕੰਮ ਕੀਤੇ ਹਨ, ਅੱਜ ਲੋਕਾਂ ਨੇ ਉਸ 'ਤੇ ਮੋਹਰ ਲਾ ਦਿੱਤੀ ਹੈ। ਇਸ ਦੇ ਲਈ ਉਨ੍ਹਾਂ ਨੇ ਜਲੰਧਰ ਵਾਸੀਆਂ ਦਾ ਧੰਨਵਾਦ ਕੀਤਾ ਹੈ।

ਇਹ ਵੀ ਪੜ੍ਹੋ : ਕਾਂਗਰਸ ਦੇ ਗੜ੍ਹ 'ਤੇ 'ਆਪ' ਦਾ ਕਬਜ਼ਾ, ਸੁਸ਼ੀਲ ਕੁਮਾਰ ਰਿੰਕੂ ਨੇ ਵੱਡੀ ਜਿੱਤ ਦਰਜ ਕਰਕੇ ਰਚਿਆ ਇਤਿਹਾਸ

ਉਨ੍ਹਾਂ ਕਿਹਾ ਕਿ ਬਿਜਲੀ ਦੇ ਬਿੱਲਾਂ ਤੋਂ ਭਗਵੰਤ ਮਾਨ ਸਰਕਾਰ ਨੇ ਲੋਕਾਂ ਨੂੰ ਵੱਡੀ ਰਾਹਤ ਦੁਆਈ ਹੈ, ਜਿਸ ਕਾਰਨ ਲੋਕ ਸਰਕਾਰ ਦੇ ਕੰਮਾਂ ਤੋਂ ਖ਼ੁਸ਼ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਅਤੇ ਸੋਚ ਨੂੰ ਲੋਕਾਂ ਨੂੰ ਕਬੂਲਿਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਲੋਕਾਂ ਨੂੰ ਲੋੜ ਪਈ, ਵਿਧਾਨ ਸਭਾ 'ਚ ਮੈਂ ਕੰਮ ਕਰਾਂਗਾ ਅਤੇ ਜਿੱਥੇ ਲੋਕ ਸਭਾ 'ਚ ਕੋਈ ਮਸਲਾ ਭੇਜਿਆ ਜਾਣਾ ਹੈ, ਉੱਥੇ ਸੁਸ਼ੀਲ ਰਿੰਕੂ ਜੀ ਇਸ ਦੀ ਅਗਵਾਈ ਕਰਨਗੇ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ : 'ਕਾਂਗਰਸ' ਦੇ ਗੜ੍ਹ 'ਚ AAP ਨੇ ਲਾਈ ਸੰਨ੍ਹ, ਜਾਣੋ ਪਾਰਟੀ ਦੀ ਹਾਰ ਦੇ ਮੁੱਖ ਕਾਰਨ

ਉਨ੍ਹਾਂ ਨੇ ਸਾਲ 2024 ਦੌਰਾਨ ਹੋਣ ਜਾ ਰਹੀਆਂ ਲੋਕ ਸਭਾ ਦੀਆਂ ਚੋਣਾਂ ਬਾਰੇ ਬੋਲਦਿਆਂ ਕਿਹਾ ਕਿ ਲੋਕਾਂ ਨੇ ਅੱਜ 2024 ਦੀਆਂ ਲੋਕ ਸਭਾ ਚੋਣਾਂ ਦੀ ਨੀਂਹ ਰੱਖ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੇਰੀ ਪਾਰਟੀ ਨੇ ਸੁਸ਼ੀਲ ਰਿੰਕੂ ਜੀ 'ਤੇ ਭਰੋਸਾ ਕੀਤਾ ਅਤੇ ਇਸ ਭੋਰਸੇ ਨੂੰ ਜਿੱਤਣ 'ਚ ਸੁਸ਼ੀਲ ਰਿੰਕੂ ਕਾਮਯਾਬ ਹੋਏ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News