SYL ਦਾ ਮੁੱਦਾ ਫਿਰ ਸੁਰਖ਼ੀਆਂ 'ਚ : ਕੇਂਦਰੀ ਮੰਤਰੀ ਨੇ ਬੁਲਾਈ ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਬੈਠਕ

12/31/2022 12:12:46 PM

ਚੰਡੀਗੜ੍ਹ : ਸਤਲੁਜ-ਯੁਮਨਾ ਲਿੰਕ (ਐੱਸ. ਵਾਈ. ਐੱਲ.) ਦਾ ਮੁੱਦਾ ਇਕ ਵਾਰ ਫਿਰ ਸੁਰਖ਼ੀਆਂ 'ਚ ਆ ਗਿਆ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਇਸ ਮੁੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਦੀ ਬੈਠਕ ਜਨਵਰੀ 'ਚ ਬੁਲਾ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਬੈਠਕ 4 ਜਨਵਰੀ ਨੂੰ ਸੱਦੀ ਗਈ ਹੈ। ਇਸ ਤੋਂ ਪਹਿਲਾਂ ਦੋਹਾਂ ਸੂਬਿਆਂ ਦੇ ਮੁੱਖ ਮੰਤਰੀ 15 ਅਕਤੂਬਰ ਨੂੰ ਮਿਲ ਚੁੱਕੇ ਹਨ ਪਰ ਦੋਵੇਂ ਹੀ ਕਿਸੇ ਨਤੀਜੇ 'ਤੇ ਨਹੀਂ ਪਹੁੰਚੇ।

ਇਹ ਵੀ ਪੜ੍ਹੋ : ਸਥਾਨਕ ਸਰਕਾਰਾਂ ਵਿਭਾਗ ਦੀ ਵੱਡੀ ਕਾਰਵਾਈ : ਮੋਹਾਲੀ ਦੇ ਮੇਅਰ ਅਮਰਜੀਤ ਸਿੱਧੂ ਦੀ ਕੌਂਸਲਰ ਵੱਜੋਂ ਮੈਂਬਰਸ਼ਿਪ ਖਾਰਜ

ਹੁਣ ਇਹ ਕੋਸ਼ਿਸ਼ ਕੇਂਦਰੀ ਮੰਤਰੀ ਵੱਲੋਂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਦੋਹਾਂ ਸੂਬਿਆਂ ਦੇ ਮੁੱਖ ਮੰਤਰੀ 15 ਅਕਤੂਬਰ ਨੂੰ ਹਰਿਆਣਾ ਰਿਹਾਇਸ਼ 'ਤੇ ਮਿਲੇ ਸਨ। ਇੱਥੇ ਪੰਜਾਬ ਦੇ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਸੀ ਕਿ ਸੂਬੇ ਕੋਲ ਕਿਸੇ ਵੀ ਦੂਜੇ ਸੂਬੇ ਨੂੰ ਦੇਣ ਲਈ ਇਕ ਬੂੰਦ ਵੀ ਪਾਣੀ ਨਹੀਂ ਹੈ। ਉਨ੍ਹਾਂ ਕਿਹਾ ਸੀ ਕਿ ਐੱਸ. ਵਾਈ. ਐੱਲ. ਦਾ ਮੁੱਦਾ ਤਾਂ ਹੀ ਸਾਹਮਣੇ ਆਵੇਗਾ, ਜੇਕਰ ਪੰਜਾਬ ਕੋਲ ਦੇਣ ਲਈ ਪਾਣੀ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਸੰਘਣੀ ਧੁੰਦ ਤੇ ਸੀਤ ਲਹਿਰ ਨੂੰ ਲੈ ਕੇ ਮੌਸਮ ਵਿਭਾਗ ਨੇ ਦਿੱਤੀ ਚਿਤਾਵਨੀ, 'ਆਰੇਂਜ' ਅਲਰਟ ਜਾਰੀ

ਹਰਿਆਣਾ ਦੇ ਮੁੱਖ ਮੰਤਰੀ ਨੇ ਕਿਹਾ ਸੀ ਕਿ ਜੇਕਰ ਕੇਂਦਰ ਸਰਕਾਰ ਇਸ ਮੁੱਦੇ 'ਤੇ ਦਖ਼ਲ-ਅੰਦਾਜ਼ੀ ਕਰਨਾ ਚਾਹੁੰਦੀ ਹੈ ਤਾਂ ਉਹ ਕਰ ਸਕਦੀ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਕੇਂਦਰੀ ਮੰਤਰੀ ਨਾਲ ਬੈਠਕ ਦੌਰਾਨ ਇਸ ਮੁੱਦੇ ਦਾ ਕੀ ਹੱਲ ਨਿਕਲ ਸਕਦਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita