ਸ਼ੈਲਰ ਹਾਦਸੇ ''ਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਕੈਪਟਨ ਸਰਕਾਰ ਵਲੋਂ 1-1 ਲੱਖ ਦੇਣ ਦਾ ਐਲਾਨ

08/19/2018 8:14:55 PM

ਖਮਾਣੋਂ (ਬਿਊਰੋ)- ਫਤਿਹਗੜ੍ਹ ਸਾਹਿਬ ਦੇ ਖਮਾਣੋਂ ਦੇ ਲਖਨਪੁਰ ਵਿਚ ਸ਼ੈਲਰ ਦੀ ਕੰਧ ਡਿੱਗਣ ਕਾਰਨ ਮਾਰੇ ਗਏ 6 ਮਜ਼ਦੂਰਾਂ ਦੀ ਮੌਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡੂੰਘਾ ਸ਼ੋਕ ਜਤਾਇਆ ਹੈ। ਮੁੱਖ ਮੰਤਰੀ ਵਲੋਂ ਇਸ ਘਟਨਾ ਵਿਚ ਮ੍ਰਿਤਕ ਮਜ਼ਦੂਰਾਂ ਦੇ ਪਰਿਵਾਰਾਂ ਨਾਲ ਦੁਖ ਜ਼ਾਹਿਰ ਕਰਦੇ ਹੋਏ ਪੀੜਤ ਪਰਿਵਾਰਾਂ ਨੂੰ 1-1 ਲੱਖ ਰੁਪਏ ਦੀ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਥੇ ਹੀ ਸ਼ੈਲਰ ਮਾਲਕਾਂ 'ਤੇ ਧਾਰਾ 304 ਤਹਿਤ ਮਾਮਲਾ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਤੋਂ ਵੀ ਤਕਨੀਕੀ ਜਾਂਚ ਰਿਪੋਰਟ ਮੰਗੀ ਹੈ।

ਦੱਸਣਯੋਗ ਹੈ ਕਿ ਪਿੰਡ ਲਖਣਪੁਰ ਵਿਚ ਇਕ ਨਿਰਮਾਣ ਅਧੀਨ ਸ਼ੈੱਲਰ ਦੀ 25-30 ਫੁੱਟ ਉੱਚੀ ਕੰਧ ਹੇਠਾਂ ਡਿੱਗ ਗਈ, ਜਿਸ ਕਾਰਨ ਕਾਰਨ 6 ਮਜ਼ਦੂਰਾਂ ਦੀ ਮੌਤ ਹੋ ਗਈ, ਜਦਕਿ 6 ਮਜ਼ਦੂਰ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਚੰਡੀਗੜ੍ਹ ਪੀ.ਜੀ.ਆਈ ਰੈਫਰ ਕੀਤਾ ਗਿਆ।