ਸ਼ੇਰਸ਼ਾਹ ਸੂਰੀ ਮਾਰਗ ਦਾ ਨਾਂ ਬਦਲ ਕੇ ਗੁਰੂ ਤੇਗ਼ ਬਹਾਦਰ ਜੀ ਦੇ ਨਾਂ ’ਤੇ ਰੱਖਿਆ ਜਾਵੇ : ਚੀਮਾ

Tuesday, Sep 14, 2021 - 09:24 PM (IST)

ਸ਼ੇਰਸ਼ਾਹ ਸੂਰੀ ਮਾਰਗ ਦਾ ਨਾਂ ਬਦਲ ਕੇ ਗੁਰੂ ਤੇਗ਼ ਬਹਾਦਰ ਜੀ ਦੇ ਨਾਂ ’ਤੇ ਰੱਖਿਆ ਜਾਵੇ : ਚੀਮਾ

ਖੰਨਾ(ਸੁਖਵਿੰਦਰ ਕੌਰ)- ਦੇਸ਼ ਦੀ ਮੁੱਖ ਸੜਕ ਜਿਸਨੂੰ ਸ਼ੇਰਸ਼ਾਹ ਸੂਰੀ ਮਾਰਗ ਵੀ ਕਿਹਾ ਜਾਂਦਾ ਹੈ, ਦਾ ਨਾਂ ਬਦਲ ਕੇ ਸ਼ਹੀਦਾਂ ਦੇ ਸਿਰਤਾਜ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਂ ’ਤੇ ਰੱਖਿਆ ਜਾਵੇ।

ਇਹ ਵੀ ਪੜ੍ਹੋ- ਮੋਹਾਲੀ ਏਅਰ ਕਾਰਗੋ ਕੰਪਲੈਕਸ ਨਵੰਬਰ ਤੱਕ ਹੋਵੇਗਾ ਚਾਲੂ : ਵਿਨੀ ਮਹਾਜਨ

ਇਹ ਮੰਗ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਕੀਤੀ। ਚੀਮਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ’ਤੇ ਕੇਂਦਰ ਸਰਕਾਰ ਇਸ ਮਾਰਗ ਦਾ ਨਾਂ ਗੁਰੂ ਸਾਹਿਬ ਦੇ ਨਾਂ ’ਤੇ ਰੱਖ ਕੇ ਮਹਾਨ ਸ਼ਹੀਦ ਗੁਰੂ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਦੇਵੇ। ਚੀਮਾ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਨੇ ਜ਼ੁਲਮ ਨਾਲ ਟਾਕਰਾ ਲੈਂਦਿਆਂ ਕਸ਼ਮੀਰੀ ਪੰਡਿਤਾਂ ਦੀ ਰਾਖੀ ਲਈ ਕੁਰਬਾਨੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਐਸੀ ਮਹਾਨ ਸ਼ਹਾਦਤ ਨੂੰ ਦੁਨੀਆ ’ਚ ਲਾਸਾਨੀ ਸ਼ਹਾਦਤ ਮੰਨਿਆ ਗਿਆ ਹੈ।

ਇਹ ਵੀ ਪੜ੍ਹੋ- ਕਿਸਾਨ ਅੰਦੋਲਨ ਦੀ ਸਫ਼ਲਤਾ ਦਾ ਸਿਹਰਾ ਆਪਣੇ ਸਿਰ ਬੰਨ੍ਹਣਾ ਕੈਪਟਨ ਲਈ ਨਿੰਦਣਯੋਗ : ਅਕਾਲੀ ਦਲ

ਚੀਮਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਕੋਲੋਂ ਮੰਗ ਕਰਦਿਆਂ ਕਿਹਾ ਕਿ ਭਾਰਤ ਦੇ ਕੌਮੀ ਮਾਰਗ ਦਾ ਨਾਂ ਗੁਰੂ ਤੇਗ਼ ਬਹਾਦਰ ਸਾਹਿਬ ਦੇ ਨਾਂ ’ਤੇ ਰੱਖਣ ਨਾਲ ਉਸ ਸ਼ਹਾਦਤ ਦਾ ਸਤਿਕਾਰ ਹੋਵੇਗਾ ਅਤੇ ਦੁਨੀਆ ਵਿਚ ਵੱਸਦੇ ਦੇਸ਼ ਵਾਸੀਆਂ ਨੂੰ ਖੁਸ਼ੀ ਹੋਵੇਗੀ। ਚੀਮਾ ਅਤੇ ਸਾਥੀਆਂ ਨੇ ਕਿਹਾ ਕਿ ਪਹਿਲਾਂ ਵੀ ਭਾਜਪਾ ਨੇ ਸਿੱਖ ਕੌਮ ਦੇ ਕਈ ਅਹਿਮ ਫੈਸਲਿਆਂ ਵਿਚ ਕੌਮ ਦੇ ਹੱਕ ’ਚ ਫੈਸਲੈ ਦੇ ਕੇ ਸਿੱਖਾਂ ਦਾ ਹਮਦਰਦ ਹੋਣ ਦਾ ਸਬੂਤ ਦਿੱਤਾ ਹੈ।


author

Bharat Thapa

Content Editor

Related News