''ਸ਼ੇਰ ਸਿੰਘ ਘੁਬਾਇਆ ਅਕਾਲੀ ਦਲ ''ਚੋਂ ਸਸਪੈਂਡ''

Friday, Jan 18, 2019 - 06:59 PM (IST)

''ਸ਼ੇਰ ਸਿੰਘ ਘੁਬਾਇਆ ਅਕਾਲੀ ਦਲ ''ਚੋਂ ਸਸਪੈਂਡ''

ਅੰਮ੍ਰਿਤਸਰ/ਅਜਨਾਲਾ : ਅਕਾਲੀ ਦਲ ਖਿਲਾਫ ਬਗਾਵਤ ਦਾ ਝੰਡਾ ਚੁੱਕਣ ਵਾਲੇ ਸ਼ੇਰ ਸਿੰਘ ਘੁਬਾਇਆ ਨੂੰ ਅਕਾਲੀ ਦਲ ਨੇ ਸਸਪੈਂਡ ਕਰ ਦਿੱਤਾ ਹੈ। ਇਸ ਦਾ ਖੁਲਾਸਾ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਹੈ। ਅਜਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਸ਼ੇਰ ਸਿੰਘ ਘੁਬਾਇਆ ਹੁਣ ਪਾਰਟੀ ਦਾ ਹਿੱਸਾ ਨਹੀਂ ਹੈ ਅਤੇ ਘੁਬਾਇਆ ਨੂੰ ਅਕਾਲੀ ਦਲ ਪਹਿਲਾਂ ਹੀ ਸਸਪੈਂਡ ਕਰ ਚੁੱਕਾ ਹੈ। 
ਦੂਜੇ ਪਾਸੇ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਤੋਂ ਵੱਖ ਹੋ ਕੇ ਚੱਲ ਰਹੇ ਘੁਬਾਇਆ ਕਈ ਵਾਰ ਇਹ ਗੱਲ ਆਖ ਚੁੱਕੇ ਹਨ ਕਿ ਉਨ੍ਹਾਂ ਨੇ ਪਾਰਟੀ 'ਚੋਂ ਅਸਤੀਫਾ ਨਹੀਂ ਦਿੱਤਾ ਹੈ ਅਤੇ ਪਾਰਟੀ ਚਾਹੇ ਤਾਂ ਉਨ੍ਹਾਂ ਨੂੰ ਮੁਅੱਤਲ ਕਰ ਸਕਦੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਫਿਲਹਾਲ ਪਾਰਟੀ ਹਾਈ ਕਮਾਨ ਵਲੋਂ ਅਜੇ ਤਕ ਅਧਿਕਾਰਕ ਤੌਰ 'ਤੇ ਫਿਰੋਜ਼ਪੁਰ ਤੋਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੂੰ ਪਾਰਟੀ 'ਚੋਂ ਮੁਅੱਤਲ ਕਰਨ ਦੀ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ।


author

Gurminder Singh

Content Editor

Related News