2 ਪੁੱਤਰਾਂ ਦੇ ਪਿਓ ਨੇ ਆਰਥਿਕ ਤੰਗੀ ਦੇ ਚੱਲਦਿਆਂ ਪੱਖੇ ਨਾਲ ਫਾਹਾ ਲੈ ਕੀਤੀ ਖ਼ੁਦਕੁਸ਼ੀ

Monday, Sep 13, 2021 - 04:31 PM (IST)

2 ਪੁੱਤਰਾਂ ਦੇ ਪਿਓ ਨੇ ਆਰਥਿਕ ਤੰਗੀ ਦੇ ਚੱਲਦਿਆਂ ਪੱਖੇ ਨਾਲ ਫਾਹਾ ਲੈ ਕੀਤੀ ਖ਼ੁਦਕੁਸ਼ੀ

ਸ਼ੇਰਪੁਰ (ਸਿੰਗਲਾ) - ਥਾਣਾ ਸ਼ੇਰਪੁਰ ਅਧੀਨ ਪੈਂਦੇ ਪਿੰਡ ਵਜੀਦਪੁਰ ਬਧੇਸ਼ਾ ਵਿਖੇ ਇਕ ਨੌਜਵਾਨ ਵੱਲੋਂ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲੈਣ ਦਾ ਦੁਖ਼ਦ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਪਲਵਿੰਦਰ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਵਜੀਦਪੁਰ ਬਧੇਸਾ ਵਜੋਂ ਹੋਈ ਹੈ। ਮ੍ਰਿਤਕ ਦੇ ਆਰਥਿਕ ਤੰਗੀ ਅਤੇ ਪਰੇਸ਼ਾਨੀ ਦੇ ਕਾਰਨ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਇਸ ਘਟਨਾ ਦੇ ਸਬੰਧ ’ਚ ਥਾਣਾ ਸ਼ੇਰਪੁਰ ਦੇ ਐੱਸ.ਐੱਚ.ਓ. ਇੰਸਪੈਕਟਰ ਬਲਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿ ਪਲਵਿੰਦਰ ਸਿੰਘ ਨੇ ਆਰਥਿਕ ਤੰਗੀ ਤੋਂ ਪ੍ਰੇਸ਼ਾਨ ਹੋ ਕੇ ਆਪਣੇ ਘਰ ’ਚ ਲੱਗੇ ਛੱਤ ਵਾਲੇ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕੀਤੀ ਜਾ ਰਹੀ ਹੈ। ਇਸ ਸਬੰਧੀ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਵੱਲੋਂ ਥਾਣਾ ਸ਼ੇਰਪੁਰ ਵਿਖੇ ਦਰਜ ਕਰਵਾਏ ਬਿਆਨਾਂ ਉੱਤੇ 174 ਦੀ ਕਾਰਵਾਈ ਥਾਣਾ ਸ਼ੇਰਪੁਰ ਵਿਖੇ ਅਮਲ ਵਿੱਚ ਲਿਆਂਦੀ ਗਈ ਹੈ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ ਦੋ ਬੇਟੇ ਛੱਡ ਗਿਆ ਹੈ ।  

ਪੜ੍ਹੋ ਇਹ ਵੀ ਖ਼ਬਰ - ਮਾਮਾ-ਭਾਣਜੀ ਦੇ ਰਿਸ਼ਤੇ ਹੋਏ ਤਾਰ-ਤਾਰ, ਪ੍ਰੇਮ ਵਿਆਹ ਕਰਾਉਣ ਮਗਰੋਂ ਕੀਤੀ ਖ਼ੁਦਕੁਸ਼ੀ (ਵੀਡੀਓ)


author

rajwinder kaur

Content Editor

Related News