ਲਾਪਤਾ ਹੋਏ ਪਾਵਨ ਸਰੂਪਾਂ ਦੀ ਜਾਂਚ ਸਾਬਕਾ ਜੱਜ ਦੀ ਅਗਵਾਈ ਹੇਠ ਨਿਰਪੱਖ ਢੰਗ ਨਾਲ ਕਰਵਾਈ ਜਾਵੇਗੀ: ਲੌਂਗੋਵਾਲ

Saturday, Jul 18, 2020 - 05:59 PM (IST)

ਲਾਪਤਾ ਹੋਏ ਪਾਵਨ ਸਰੂਪਾਂ ਦੀ ਜਾਂਚ ਸਾਬਕਾ ਜੱਜ ਦੀ ਅਗਵਾਈ ਹੇਠ ਨਿਰਪੱਖ ਢੰਗ ਨਾਲ ਕਰਵਾਈ ਜਾਵੇਗੀ: ਲੌਂਗੋਵਾਲ

ਸ਼ੇਰਪੁਰ (ਅਨੀਸ਼): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਕੰਮਕਾਜ ਪਾਰਦਰਸ਼ੀ ਢੰਗ ਨਾਲ ਕੀਤਾ ਜਾਂਦਾ ਹੈ। ਸ਼੍ਰੋਮਣੀ ਕਮੇਟੀ ਸਾਰਾ ਕੰਮ ਨਿਰਪੱਖਤਾ ਨਾਲ ਕਰਦੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼ੇਰਪੁਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਪ੍ਰਧਾਨ ਸਿੱਖ ਬੁੱਧੀਜੀਵੀ ਮੰਚ ਪੰਜਾਬ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ।

ਇਹ ਵੀ ਪੜ੍ਹੋ: ਮਿਟ ਜਾਵੇਗਾ ਨਿਸ਼ਾਨ-ਏ-ਥਰਮਲ, ਮਿੱਟੀ 'ਚ ਮਿਲ ਜਾਵੇਗੀ ਝੀਲਾਂ ਦੇ ਸ਼ਹਿਰ ਦੀ ਵਿਰਾਸਤ

ਉਨ੍ਹਾਂ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ ਲਾਪਤਾ ਹੋਏ 267 ਪਾਵਨ ਸਰੂਪਾਂ ਦੀ ਜਾਂਚ ਸੀ੍ਰ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਖੁਦ ਕਿਸੇ ਸੀਨੀਅਰ ਸਾਬਕਾ ਸਿੱਖ ਜੱਜ ਕੋਲੋਂ ਕਰਵਾਉਣ ਦੀ ਮੰਗ ਕੀਤੀ ਸੀ ਅਤੇ ਸਿੰਘ ਸਾਹਿਬ ਨੇ ਬੀਬੀ ਨਵਿਤਾ ਸਿੰਘ ਨੂੰ ਜਾਂਚ ਦੌਰਾਨ ਸਹਿਯੋਗ ਵਾਸਤੇ ਤੇਲੰਗਾਨਾ ਹਾਈ ਕੋਰਟ ਦੇ ਸਿੱਖ ਵਕੀਲ ਈਸ਼ਰ ਸਿੰਘ ਨੂੰ ਵੀ ਨਾਮਜ਼ਦ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸੰਗਤਾਂ ਸਾਹਮਣੇ ਸੱਚਾਈ ਲਿਆਂਦੀ ਜਾਵੇਗੀ।ਡੇਰਾ ਸਿਰਸਾ ਮੁਖੀ ਦੀ ਪੁਸ਼ਾਕ ਦੇ ਮਾਮਲੇ ਤੇ ਪੁੱਛੇ ਸਵਾਲ ਦਾ ਜੁਆਬ ਦਿੰਦਿਆਂ ਉਨ੍ਹਾਂ ਕਿਹਾ ਕਿ ਚੋਣਾਂ ਨੇੜੇ ਆਉਣ ਕਰਕੇ ਹਰ ਫਰੰਟ ਤੇ ਫੇਲ ਹੋ ਚੁੱਕੀ ਕਾਂਗਰਸ ਸਰਕਾਰ ਵਲੋਂ ਆਪਣੀਆਂ ਨਾਕਾਮੀਆਂ ਨੂੰ ਲੁਕਾਉਣ ਲਈ ਹੀ ਦੋਸ਼ ਲਗਾਏ ਜਾ ਰਹੇ ਹਨ। ਇਸ ਸਮੇਂ ਉਨ੍ਹਾਂ ਨਾਲ ਮਾਸਟਰ ਹਰਬੰਸ ਸਿੰਘ ਸ਼ੇਰਪੁਰ ਅਤੇ ਜਥੇਦਾਰ ਉਦੇ ਸਿੰਘ ਲੌਂਗੋਵਾਲ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ:  ਪ੍ਰੇਮ ਵਿਆਹ ਪਿੱਛੋਂ ਹੋਇਆ ਸੀ ਤਲਾਕ ,ਹੁਣ ਸਹੁਰੇ ਘਰੋਂ ਮਿਲੀ ਕੁੜੀ ਦੀ ਲਾਸ਼


author

Shyna

Content Editor

Related News