ਬੀਬੀ ਭੱਠਲ ਤੇ ਕੇਵਲ ਸਿੰਘ ਢਿੱਲੋਂ ਦੇ ਇਨ੍ਹਾਂ ਸੀਟਾਂ ਤੋਂ ਚੋਣਾਂ ਲੜਨ ਦੇ ਚਰਚੇ

Monday, Mar 11, 2019 - 05:10 PM (IST)

ਬੀਬੀ ਭੱਠਲ ਤੇ ਕੇਵਲ ਸਿੰਘ ਢਿੱਲੋਂ ਦੇ ਇਨ੍ਹਾਂ ਸੀਟਾਂ ਤੋਂ ਚੋਣਾਂ ਲੜਨ ਦੇ ਚਰਚੇ

ਸ਼ੇਰਪੁਰ(ਅਨੀਸ਼)— ਦੇਸ਼ ਅੰਦਰ ਲੋਕ ਸਭਾ ਚੋਣਾਂ ਦਾ ਬਿਗੁਲ ਵਜ ਚੁੱਕਿਆ ਹੈ ਅਤੇ ਪੰਜਾਬ ਅੰਦਰ 19 ਮਈ ਨੂੰ 13 ਲੋਕ ਸਭਾ ਹਲਕਿਆਂ ਲਈ ਵੋਟਾਂ ਪੈਣਗੀਆਂ। ਚੋਣਾਂ ਤੋਂ ਪਹਿਲਾਂ ਹੀ ਸਿਆਸੀ ਪਾਰਟੀਆਂ ਦੀਆਂ ਸਰਗਮੀਆਂ ਵੀ ਤੇਜ਼ ਹੋ ਗਈਆਂ ਹਨ ਅਤੇ ਚੋਣ ਲੜਨ ਦੇ ਦਾਅਵੇਦਾਰਾਂ ਵੱਲੋਂ ਟਿਕਟ ਲੈਣ ਲਈ ਜ਼ੋਰ ਅਜ਼ਾਇਮ ਸ਼ੁਰੂ ਕਰ ਦਿੱਤੀ ਗਈ ਹੈ। ਜੇਕਰ ਗੱਲ ਲੋਕ ਸਭਾ ਹਲਕਾ ਸੰਗਰੂਰ ਦੀ ਕਰੀਏ ਤਾਂ ਕਾਂਗਰਸ ਪਾਰਟੀ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਜ਼ਦੀਕੀ ਮੰਨੇ ਜਾਂਦੇ ਕੇਵਲ ਸਿੰਘ ਢਿੱਲੋਂ ਦਾ ਨਾਮ ਸਭ ਤੋਂ ਉਪਰ ਚੱਲ ਰਿਹਾ ਹੈ। ਜਦੋਂ ਕਿ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ, ਹਲਕਾ ਧੂਰੀ ਤੋਂ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਧਰਮਪਤਨੀ ਬੀਬੀ ਸਿਮਰਤ ਕੌਰ ਖੰਗੂੜਾ ਅਤੇ ਹਲਕਾ ਅਮਰਗੜ੍ਹ ਤੋਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਸਪੁੱਤਰ ਜਸਵਿੰਦਰ ਸਿੰਘ ਧੀਮਾਨ ਵੀ ਇੱਥੋਂ ਹੀ ਟਿਕਟ ਲੈਣ ਦੇ ਚਾਹਵਾਨ ਹਨ।

ਕਾਂਗਰਸ ਪਾਰਟੀ ਦੀ ਪਹਿਲੀ ਮੀਟਿੰਗ ਦਿੱਲੀ ਦੇ ਕਪੂਰਥਲਾ ਹਾਊਸ ਵਿਚ ਹੋ ਚੁੱਕੀ ਹੈ ਅਤੇ ਭਰੋਸੇਯੋਗ ਸੂਤਰਾ ਤੋਂ ਪਤਾ ਲੱਗਿਆ ਹੈ ਕਿ ਕੇਵਲ ਸਿੰਘ ਢਿੱਲੋਂ ਦਾ ਨਾਮ ਲੋਕ ਸਭਾ ਹਲਕਾ ਸੰਗਰੂਰ ਤੋਂ ਲਗਭਗ ਤੈਅ ਮੰਨਿਆ ਜਾ ਰਿਹਾ ਹੈ, ਜਦੋਂ ਕਿ ਬੀਬੀ ਰਾਜਿੰਦਰ ਕੌਰ ਭੱਠਲ ਨੂੰ ਪੰਜਾਬ ਦੀ ਸਭ ਤੋਂ ਹੋਟ ਸੀਟ ਬਠਿੰਡਾ ਜਿੱਥੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜ ਸਕਦੇ ਹਨ, ਉਥੋਂ ਲੜ੍ਹਾਉਣ ਦੇ ਚਰਚੇ ਚੱਲ ਰਹੇ ਹਨ। ਦੱਸ ਦੇਈਏ ਕਿ ਬੀਬੀ ਰਾਜਿੰਦਰ ਕੌਰ ਭੱਠਲ ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਅਤੇ ਸੂਬੇ ਦੀ ਮੁੱਖ ਮੰਤਰੀ ਰਹਿ ਚੁੱਕੇ ਹਨ ਅਤੇ ਕਾਂਗਰਸ ਪਾਰਟੀ ਦਾ ਵੱਡਾ ਚਿਹਰਾ ਹੋਣ ਕਾਰਨ ਕਾਂਗਰਸ ਪਾਰਟੀ ਬੀਬੀ ਭੱਠਲ 'ਤੇ ਬਠਿੰਡਾ ਤੋਂ ਦਾਅ ਲਗਾ ਸਕਦੀ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸੂਬੇ ਦੀਆਂ 13 ਦੀਆਂ 13 ਸੀਟਾਂ ਜਿੱਤਣ ਦੀ ਗੱਲ ਕਹਿ ਚੁੱਕੇ ਹਨ, ਜਿਸ ਕਰਕੇ ਇਸ ਵਾਰ ਪਾਰਟੀ ਦੇ ਵੱਡੇ ਚਿਹਰੇ ਮੈਦਾਨ ਵਿਚ ਉਤਾਰੇ ਜਾ ਸਕਦੇ ਹਨ।


author

cherry

Content Editor

Related News