ਕੜਾਕੇ ਦੀ ਠੰਡ ਕਾਰਨ ਕੰਮਕਾਜ ਹੋਏ ਠੱਪ

Thursday, Jan 02, 2025 - 02:06 PM (IST)

ਕੜਾਕੇ ਦੀ ਠੰਡ ਕਾਰਨ ਕੰਮਕਾਜ ਹੋਏ ਠੱਪ

ਸ਼ੇਰਪੁਰ (ਅਨੀਸ਼)- ਨਵੇਂ ਸਾਲ ਦੇ ਆਗਾਜ਼ ਨਾਲ ਹੀ ਠੰਢ ਨੇ ਜ਼ੋਰ ਫੜ ਲਿਆ ਹੈ। ਇਸੇ ਦੌਰਾਨ ਠੰਢ ਨੇ ਰੋਜ਼ਮਰਾ ਦੀ ਜ਼ਿੰਦਗੀ ਨੂੰ ਬਰੇਕ ਲਾ ਦਿੱਤੀ ਹੈ। ਨਿੱਤ ਦਿਨ ਕੰਮ ਧੰਦਾ ਕਰਕੇ ਦੋ ਡੰਗ ਦੀ ਰੋਟੀ ਦਾ ਵਸੀਲਾ ਕਰਨ ਵਾਲੇ ਲੋਕਾਂ ਲਈ ਇਹ ਠੰਢ ਵੱਡੀ ਮੁਸੀਬਤ ਬਣਨ ਲੱਗੀ ਹੈ। ਠੰਡ ਕਾਰਨ ਕੰਮਕਾਜ ਠੱਪ ਹੋ ਕੇ ਰਹਿ ਗਏ ਹਨ, ਜਿਸ ਕਾਰਨ ਦਿਹਾੜੀਦਾਰ ਮਜ਼ਦੂਰਾਂ ਲਈ ਨਵੀਂ ਬਿਪਤਾ ਪੈਦਾ ਹੋ ਗਈ ਹੈ। ਉਹ ਸਾਰਾ-ਸਾਰਾ ਦਿਨ ਕੰਮ ਦੀ ਭਾਲ ’ਚ ਸ਼ਹਿਰ ਦੇ ਵੱਖ-ਵੱਖ ਟਿਕਾਣਿਆਂ ’ਤੇ ਠੰਢ ਦੀ ਮਾਰ ਝਲਦਿਆਂ ਵਾਪਸ ਘਰਾਂ ਨੂੰ ਪਰਤ ਜਾਂਦੇ ਹਨ, ਜਿਸ ਕਾਰਨ ਉਨ੍ਹਾਂ ਦੇ ਚੁੱਲ੍ਹੇ ਠੰਢੇ ਹੋ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ - 'ਪੰਜਾਬ ਬੰਦ' ਮਗਰੋਂ ਹੁਣ 4 ਤੇ 9 ਜਨਵਰੀ ਲਈ ਹੋ ਗਿਆ ਵੱਡਾ ਐਲਾਨ (ਵੀਡੀਓ)

ਉੱਧਰ, ਬਾਜ਼ਾਰਾਂ ’ਚ ਰੌਣਕਾਂ ਗਾਇਬ ਹੋ ਗਈਆਂ ਹਨ ਜਿਸ ਕਾਰਨ ਦੁਕਾਨਦਾਰਾਂ ਦਾ ਕੰਮਕਾਜ ਵੀ ਪ੍ਰਭਾਵਿਤ ਹੋ ਰਿਹਾ ਹੈ। ਸਬਜ਼ੀ ਤੇ ਫਲਾਂ ਦੀਆਂ ਦੁਕਾਨਾਂ ਤੇ ਰੇਹੜੀਆਂ ’ਤੇ ਆਮ ਨਾਲੋਂ ਗਾਹਕਾਂ ਦੀ ਗਿਣਤੀ ਘੱਟ ਗਈ ਹੈ। ਮੌਸਮ ਮਾਹਿਰਾਂ ਦਾ ਅਨੁਮਾਨ ਹੈ ਕਿ ਆਗਾਮੀ 3-4 ਦਿਨਾਂ ’ਚ ਮੌਸਮ ਖੁਸ਼ਕ ਰਹੇਗਾ ਪਰ ਠੰਢ ਬਰਕਰਾਰ ਰਹੇਗੀ। ਇਨ੍ਹਾਂ ਦਿਨਾਂ ’ਚ ਵੱਧ ਤੋਂ ਵੱਧ ਤਾਪਮਾਨ 14 ਤੋਂ 18 ਅਤੇ ਘੱਟੋ-ਘੱਟ 6 ਤੋਂ 9 ਡਿਗਰੀ ਸੈਲਸੀਅਸ ਦੇ ਵਿਚਕਾਰ ਰਹੇਗਾ। ਹਵਾ ’ਚ ਨਮੀ ਦੀ ਮਾਤਰਾ 83 ਤੋਂ 85 ਫੀਸਦੀ ਰਹਿਣ ਦੇ ਆਸਾਰ ਹਨ ਜਦਕਿ ਹਵਾ ਦੀ ਰਫਤਾਰ 5 ਤੋਂ 11 ਕਿਲੋਮੀਟਰ ਪ੍ਰਤੀ ਘੰਟਾ ਰਹਿਣ ਦਾ ਅਨੁਮਾਨ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News