ਮਾਮਲਾ ਗੁਟਕਾ ਸਾਹਿਬ ਦੀ ਬੇਅਦਬੀ ਦਾ, ਪੁਲਸ ਨੇ ਸ਼ੱਕੀ ਵਿਅਕਤੀਆਂ ਤੋਂ ਕੀਤੀ ਪੁੱਛਗਿੱਛ

Monday, Jun 25, 2018 - 05:50 PM (IST)

ਮਾਮਲਾ ਗੁਟਕਾ ਸਾਹਿਬ ਦੀ ਬੇਅਦਬੀ ਦਾ, ਪੁਲਸ ਨੇ ਸ਼ੱਕੀ ਵਿਅਕਤੀਆਂ ਤੋਂ ਕੀਤੀ ਪੁੱਛਗਿੱਛ

ਮੋਗਾ (ਅਜ਼ਾਦ) - ਬੀਤੀ 24 ਜੂਨ ਦੀ ਤੜਕਸਾਰ ਕਿਸੇ ਸ਼ਰਾਰਤੀ ਅਨਸਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀ ਨੀਅਤ ਨਾਲ ਪਿੰਡ ਮੋਠਾਂਵਾਲੀ ਦੇ ਗੁਰਦੁਆਰਾ ਗੁਰੂਸਰ ਦੇ ਬਾਹਰ ਸ੍ਰੀ ਗੁਟਕਾ ਸਾਹਿਬ, ਸ੍ਰੀ ਸੁਖਮਨੀ ਸਾਹਿਬ ਦੇ ਪਵਿੱਤਰ ਅੰਗਾਂ ਨੂੰ ਪਾੜ ਨੂੰ ਕੇ ਸੁੱਟਿਆ ਗਿਆ ਸੀ। ਉਕਤ ਮਾਮਲੇ ਵਿਚ ਪੁਲਸ ਨੂੰ ਅਜੇ ਤੱਕ ਕੋਈ ਸੁਰਾਗ ਨਹੀਂ ਮਿਲ ਸਕਿਆ। 
ਇਸ ਸੰਬੰਧ 'ਚ ਥਾਣਾ ਸਦਰ ਮੋਗਾ ਦੇ ਮੁੱਖ ਅਫਸਰ ਇੰਸਪੈਕਟਰ ਕਰਮਜੀਤ ਸਿੰਘ ਗਰੇਵਾਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਜ਼ਿਲਾ ਪੁਲਸ ਮੁਖੀ ਰਾਜਜੀਤ ਸਿੰਘ ਹੁੰਦਲ ਉਕਤ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੇ ਹਨ। ਉਨ੍ਹਾਂ ਨੇ ਸ਼ਰਾਰਤੀ ਅਨਸਰਾਂ ਦੀ ਤਲਾਸ਼ ਲਈ ਇਕ ਵਿਸ਼ੇਸ਼ ਪੁਲਸ ਟੀਮਾਂ ਦਾ ਗਠਨ ਕੀਤਾ ਹੋਇਆ ਹੈ। ਉਨ੍ਹਾਂ ਨੇ ਕਈ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ 'ਤੇ ਪੁੱਛਗਿੱਛ ਲਈ ਹਿਰਾਸਤ 'ਚ ਲਿਆ ਹੈ ਅਤੇ ਕਈ ਹੋਰ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ 'ਚ ਲਏ ਜਾਣ ਦੀ ਸੰਭਾਵਨਾਂ ਹੈ। ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰਾਂ ਵਲੋਂ ਕੀਤੀ ਗਈ ਇਹ ਮੰਦਭਾਗੀ ਘਟਨਾ ਹੈ, ਜਿਸ ਦੀ ਸਾਰੇ ਨਿੰਦਾ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੁਲਸ ਟੀਮਾਂ ਇਲਾਕੇ 'ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਜਾਂਚ ਕਰ ਰਹੀਆਂ ਹਨ ਤਾਂ ਕਿ ਕੋਈ ਸੁਰਾਗ ਮਿਲ ਸਕੇ।


Related News