ਸ਼ਿਲਪਾ ਸ਼ੈਟੀ ਹੋਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

Saturday, Sep 09, 2017 - 01:53 AM (IST)

ਸ਼ਿਲਪਾ ਸ਼ੈਟੀ ਹੋਈ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ  (ਰਮਨ/ਕੱਕੜ) - ਸ੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਤੋਂ ਪਹਿਲਾਂ ਬਲੈਕ ਗੱਡੀ 'ਚੋਂ ਉਤਰੀ ਆਫ ਵ੍ਹਾਈਟ ਕੁਰਤਾ ਸੂਟ ਵਿਚ ਪ੍ਰਸਿੱਧ ਐਕਟ੍ਰੈੱਸ ਸ਼ਿਲਪਾ ਸ਼ੈਟੀ ਨੂੰ ਦੇਖਦੇ ਹੀ ਦੇਖਦੇ ਪ੍ਰਸ਼ੰਸਕਾਂ ਦੀ ਭੀੜ ਲੱਗ ਗਈ ਅਤੇ ਐੱਸ. ਜੀ. ਪੀ. ਸੀ. ਦੀ ਦੇਖ-ਰੇਖ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ 'ਚ ਦਰਸ਼ਨ ਕਰਨ ਪਹੁੰਚੀ ਸ਼ਿਲਪਾ ਸ਼ੈਟੀ ਨੇ ਜਿਥੇ ਗੁਰੂ ਘਰ ਵਿਖੇ ਮੱਥਾ ਟੇਕਿਆ, ਉਥੇ ਹੀ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ। ਇਸ ਉਪਰੰਤ ਸ਼ੈਟੀ ਨੇ ਲੰਗਰ ਘਰ ਵਿਚ ਸੇਵਾ ਵੀ ਕੀਤੀ।
ਹਰਿਮੰਦਰ ਸਾਹਿਬ ਤੋਂ ਬਾਹਰ ਆਉਂਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਮੈਨੂੰ ਸ੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕ ਕੇ ਬਹੁਤ ਸਕੂਨ ਮਿਲਦਾ ਹੈ। ਉਨ੍ਹਾਂ ਪਰਿਵਾਰ ਦੀ ਸੁੱਖ-ਸ਼ਾਂਤੀ ਦੀ ਅਰਦਾਸ ਵੀ ਕੀਤੀ। ਇਸ ਤੋਂ ਬਾਅਦ ਸ਼ਿਲਪਾ ਸ਼ੈਟੀ ਨੂੰ ਸੂਚਨਾ ਕੇਂਦਰ ਸ੍ਰੀ ਹਰਿਮੰਦਰ ਸਾਹਿਬ 'ਚ ਸੂਚਨਾ ਅਧਿਕਾਰੀ ਹਰਪ੍ਰੀਤ ਸਿੰਘ ਤੇ ਜਸਵਿੰਦਰ ਸਿੰਘ ਜੱਸੀ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ ਦੇ ਕੇ ਸਨਮਾਨਿਤ ਵੀ ਕੀਤਾ ਗਿਆ।


Related News