ਨਿਯੁਕਤੀ ਤੋਂ ਬਾਅਦ ਸ਼ਮਿੰਦਰ ਜ਼ੀਰਾ ਨੇ ਪੰਜਾਬ ਪ੍ਰਧਾਨ ਭਗਵੰਤ ਮਾਨ ਨਾਲ ਕੀਤੀ ਮੁਲਾਕਾਤ

04/14/2021 2:43:51 PM

ਜ਼ੀਰਾ (ਅਕਾਲੀਆਂਵਾਲਾ) - ਆਮ ਆਦਮੀ ਪਾਰਟੀ ਵੱਲੋਂ ਹਾਲ ਹੀ ਵਿੱਚ ਕੀਤੀਆਂ ਗਈਆਂ ਨਿਯੁਕਤੀਆਂ ਦੇ ਤਹਿਤ ਜ਼ੀਰਾ ਵਿਚ ਆਪਣੀਆਂ ਵੱਡਮੁੱਲੀਆਂ ਸੇਵਾਵਾਂ ਨਿਭਾ ਰਹੇ ਸ਼ਮਿੰਦਰ ਸਿੰਘ ਜ਼ੀਰਾ ਨੂੰ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਸੰਸਦ ਮੈਂਬਰ ਨੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮੀਤ ਹੇਅਰ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ‘ਆਪ’ ਯੂਥ ਵਿੰਗ ਦਾ ਸੂਬੇ ਦਾ ਸੰਯੁਕਤ ਸੈਕਟਰੀ ਨਿਯੁਕਤ ਕੀਤਾ ਹੈ। ਸ਼ਮਿੰਦਰ ਸਿੰਘ ਜ਼ੀਰਾ ਨੇ ਆਪਣੀ ਨਿਯੁਕਤੀ ਨੂੰ ਲੈ ਕੇ ਭਗਵੰਤ ਮਾਨ ਦੇ ਸ਼ੁਕਰਗੁਜ਼ਾਰ ਹੁੰਦਿਆਂ ਉਨ੍ਹਾਂ ਨੂੰ ਗੁਲਦਸਤੇ ਭੇਟ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ।

ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)

ਸ਼ਮਿੰਦਰ ਜ਼ੀਰਾ ਨੇ ਕਿਹਾ ਕਿ ਪਾਰਟੀ ਵੱਲੋਂ ਜੋ ਮੈਨੂੰ ਸੇਵਾ ਸੌਂਪੀ ਗਈ ਹੈ, ਮੈਂ ਇਸ ਨੂੰ ਮਿਹਨਤ ਅਤੇ ਲਗਨ ਨਾਲ ਨਿਭਾ ਕੇ ਯੂਥ ਵਰਗ ਨੂੰ ਵੱਡੇ ਪੱਧਰ 'ਤੇ ਪਾਰਟੀ ਨਾਲ ਜੋੜਾਂਗਾ। ਉਨ੍ਹਾਂ ਨੇ ਹਲਕੇ ਜ਼ੀਰਾ ਵਿੱਚ ਹੁਣ ਤੱਕ ਨਿਭਾਈਆਂ ਗਤੀਵਿਧੀਆਂ, ਜਿਨ੍ਹਾਂ ਵਰਕਰਾਂ ਨੇ ਇਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ, ਉਸ ਨੂੰ ਲੈ ਕੇ ਵਿਚਾਰਾਂ ਵੀ ਕੀਤੀਆਂ। ਉਨ੍ਹਾਂ ਨੇ ਕਿਹਾ ਕਿ ਜ਼ੀਰਾ ਹਲਕੇ ’ਚ ਲੋਕ ਧੜਾ ਧੜ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ ਅਤੇ ਸਰਕਾਰ ਬਣਾਉਣ ਲਈ ਉਤਸ਼ਾਹਿਤ ਹਨ।  

ਪੜ੍ਹੋ ਇਹ ਵੀ ਖਬਰ ਦੁਖ਼ਦ ਖ਼ਬਰ : ਵਿਸਾਖੀ ’ਤੇ ਬਿਆਸ ਦਰਿਆ ’ਚ ਨਹਾਉਣ ਗਈਆਂ ਦੋ ਕੁੜੀਆਂ ਰੁੜ੍ਹੀਆਂ, ਇਕ ਦੀ ਮੌਤ, ਦੂਜੀ ਲਾਪਤਾ

ਉਨ੍ਹਾਂ ਕਿਹਾ ਕਿ ਪਿਛਲੇ ਮਹੀਨੇ ਜੋ ਬਾਘਾਪੁਰਾਣਾ ਵਿੱਚ ਰੈਲੀ ਕੀਤੀ ਗਈ ਸੀ, ਉਸ ਨੇ ਪੰਜਾਬ ਦੀ ਸਿਆਸੀ ਹਵਾ ਦਾ ਰੁਖ਼ ਆਮ ਆਦਮੀ ਪਾਰਟੀ ਦੇ ਪੱਖ ਵਿੱਚ ਕਰ ਦਿੱਤਾ ਹੈ। ਲੋਕ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਵਿੱਚ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸੱਤਾ ਸੌਂਪ ਕੇ ਕਰਨ ਜਾ ਰਹੇ ਹਨ।

ਪੜ੍ਹੋ ਇਹ ਵੀ ਖਬਰ - ਗੁਰਦੁਆਰਾ ਸਾਹਿਬ ਦੇ ਮੁਲਾਜ਼ਮ ਦੇ ਕਤਲ ਦਾ ਮਾਮਲਾ: ਇਕਤਰਫਾ ਪਿਆਰ 'ਚ ਪਾਗਲ ਧੀ ਦੇ ਆਸ਼ਕ ਨੇ ਕੀਤਾ ਸੀ ਕਤਲ


rajwinder kaur

Content Editor

Related News