ਸ਼ਿਮਲਾ ਤੋਂ ਆਈ ਕੁੜੀ ਦੀ ਅੰਮ੍ਰਿਤਸਰ ਦੇ ਹੋਟਲ ’ਚ ਸ਼ੱਕੀ ਹਾਲਾਤ ’ਚ ਮੌਤ, ਜਤਾਇਆ ਨਸ਼ੇ ਦੀ ਓਵਰਡੋਜ਼ ਦਾ ਸ਼ੱਕ
Wednesday, Apr 28, 2021 - 10:49 AM (IST)
ਅੰਮ੍ਰਿਤਸਰ (ਸੰਜੀਵ) - ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਸ਼ਹਿਰ ਦੀ ਰਹਿਣ ਵਾਲੀ ਇਕ ਕੁੜੀ ਦੀ ਸ਼ੱਕੀ ਹਾਲਾਤ ਵਿੱਚ ਅੰਮ੍ਰਿਤਸਰ ਦੇ ਇਕ ਨਿੱਜੀ ਹੋਟਲ ਵਿੱਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਕੁੜੀ ਦੀ ਮ੍ਰਿਤਕ ਦੇਹ ਅੰਮ੍ਰਿਤਸਰ ਦੇ ਮਾਲ ਰੋਡ 'ਤੇ ਸਥਿਤ ਇਕ ਨਿੱਜੀ ਹੋਟਲ ਤੋਂ ਬਰਾਮਦ ਹੋਈ ਹੈ।
ਪੜ੍ਹੋ ਇਹ ਵੀ ਖਬਰ - 12ਵੀਂ ਦੇ ਵਿਦਿਆਰਥੀ ਦੀ ਸ਼ਰਮਨਾਕ ਕਰਤੂਤ: ਘੁਮਾਉਣ ਦੇ ਬਹਾਨੇ 13 ਸਾਲਾ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
ਮਿਲੀ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਦੇ ਮਾਲ ਰੋਡ ਸਥਿਤ ਇਕ ਨਿੱਜੀ ਹੋਟਲ ਵਿੱਚ ਰਹਿ ਰਹੀਆਂ 2 ਕੁੜੀਆਂ ਦੀ ਅਚਾਨਕ ਤਬੀਅਤ ਖ਼ਰਾਬ ਹੋ ਗਈ, ਜਿਸ ਕਰਕੇ ਉਨ੍ਹਾਂ ਨੂੰ ਇਕ ਨਿਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ ’ਚੋਂ 1 ਕੁੜੀ ਦੀ ਇਲਾਜ ਅਧੀਨ ਮੌਤ ਹੋ ਗਈ। ਹੋਟਲ ਵਿੱਚ ਠਹਿਰੀਆਂ ਦੋਨੋਂ ਕੁੜੀਆਂ ਸਹੇਲੀਆਂ ਸਨ, ਜਿਨ੍ਹਾਂ ਵਿੱਚੋਂ ਇਕ ਹਿਮਾਚਲ ਦੇ ਸ਼ਿਮਲਾ ਦੀ ਅਤੇ ਦੂਜੀ ਦਿੱਲੀ ਦੀ ਰਹਿਣ ਵਾਲੀ ਸੀ। ਹਸਪਤਾਲ ਵਿੱਚ ਇਲਾਜ ਦੌਰਾਨ ਸ਼ਿਮਲਾ ਦੀ ਰਹਿਣ ਵਾਲੀ ਕੁੜੀ ਸਿਮਰਨ ਨੇ ਦਮ ਤੋੜ ਦਿੱਤਾ, ਜਦਕਿ ਦੂਜੀ ਕੁੜੀ ਖਤਰੇ ਤੋਂ ਬਾਹਰ ਹੈ।
ਪੜ੍ਹੋ ਇਹ ਵੀ ਖਬਰ - ਬਟਾਲਾ : ਸਰਕਾਰੀ ਸਕੂਲ ਦੀ ਅਧਿਆਪਕਾ ’ਤੇ ਤੇਜ਼ਧਾਰ ਦਾਤਰ ਨਾਲ ਕਾਤਲਾਨਾ ਹਮਲਾ, ਹਾਲਤ ਨਾਜ਼ੁਕ (ਵੀਡੀਓ)
ਏ. ਸੀ. ਪੀ. ਨਾਰਥ ਸਰਬਜੀਤ ਸਿੰਘ ਬਾਜਵਾ ਨੇ ਖ਼ਦਸ਼ਾ ਜਤਾਇਆ ਕਿ ਨਸ਼ੇ ਦੀ ਓਵਰਡੋਜ਼ ਜਾਂ ਫੂਡ ਪੁਆਇਜ਼ਨਿੰਗ ਕਾਰਨ ਦੋਵਾਂ ਦੀ ਤਬੀਅਤ ਵਿਗੜੀ ਹੈ, ਜਿਸ ਕਾਰਨ 1 ਦੀ ਮੌਤ ਹੋ ਗਈ। ਕੁੜੀ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ, ਜਿਸ ਰਿਪੋਰਟ ਆਉਣ ਤੋਂ ਬਾਅਦ ਕਾਰਨਾਂ ਦਾ ਪਤਾ ਚੱਲ ਸਕੇਗਾ। ਦੁਜੀ ਕੁੜੀ ਨੂੰ ਹੋਸ਼ ਆਉਣ ਤੋਂ ਬਾਅਦ ਪੁਲਸ ਇਸ ਮਾਮਲੇ ਦੀ ਜਾਂਚ ਕਰੇਗੀ।
ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ
ਐੱਸ. ਪੀ. ਬਾਜਵਾ ਨੇ ਦੱਸਿਆ ਕਿ ਮਾਲ ਰੋਡ ਦੇ ਓਰੀਅਨ ਹੋਟਲ ਵਿੱਚ ਦੋ ਸਹੇਲੀਆਂ ਠਹਿਰੀਆਂ ਸਨ, ਜਿਨ੍ਹਾਂ ਵਿੱਚੋਂ ਸ਼ਿਮਲੇ ਦੀ ਕ੍ਰਿਸ਼ਨ ਨਗਰ ਦੀ ਸਿਮਰਨ ਭਾਟੀਆ ਅਤੇ ਦਿੱਲੀ ਦੀ ਜੂਲੀ ਸ਼ਰਮਾ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਬਟਾਲਾ ਰੋਡ ਦੇ ਇਕ ਨਿਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਸੋਮਵਾਰ ਦੇਰ ਰਾਤ ਸਿਮਰਨ ਦੀ ਮੌਤ ਹੋ ਗਈ। ਸੋਮਵਾਰ ਦੁਪਹਿਰ ਨੂੰ ਅੰਮ੍ਰਿਤਸਰ ਪੁਲਸ ਨੇ ਸਿਮਰਨ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਤਾਂ ਪਤਾ ਲੱਗਾ ਕਿ ਸਿਮਰਨ ਦੇ ਮਾਤਾ-ਪਿਤਾ ਦਿਵਿਆਂਗ ਹਨ। ਸਿਮਰਨ ਇਕ ਇਕ ਨਿੱਜੀ ਕੰਪਨੀ ਵਿਚ ਨੌਕਰੀ ਕਰਦੀ ਸੀ, ਭਰਾ ਦੀ ਮੌਤ ਹੋ ਚੁੱਕੀ ਹੈ, ਸਿਮਰਨ ਹੀ ਪੂਰੇ ਘਰ ਨੂੰ ਚਲਾਉਂਦੀ ਸੀ। ਸਿਮਰਨ ਆਪਣੇ ਮਾਂ-ਬਾਪ ਨੂੰ ਘਰੋਂ ਕਹਿ ਕੇ ਨਿਕਲੀ ਸੀ ਕਿ ਉਹ ਕਾਲਕਾ ਵਿੱਚ ਹੈ।
ਪੜ੍ਹੋ ਇਹ ਵੀ ਖਬਰ - ਅਡਾਨੀ ਦਾ ਸਾਇਲੋ ਬੰਦ ਕਰਨ ਨਾਲ ਆਖ਼ਰ ਕਿਸਦਾ ਹੋ ਰਿਹਾ ਹੈ ਨੁਕਸਾਨ?
ਥਾਣਾ ਸਿਵਲ ਲਾਈਨ ਦੇ ਇੰਚਾਰਜ ਇੰਸਪੈਕਟਰ ਸ਼ਿਵ ਦਰਸ਼ਨ ਸਿੰਘ ਨੇ ਕਿਹਾ ਕਿ ਹੋਟਲ ਦਾ ਸਾਰਾ ਰਿਕਾਰਡ ਕਬਜ਼ੇ ਵਿੱਚ ਲੈ ਲਿਆ ਗਿਆ ਹੈ। ਦੋਨੋਂ ਕੁੜੀ ਦੇ ਪਰਿਵਾਰਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਹੋਟਲ ਦੇ ਸੀ. ਸੀ. ਟੀ. ਵੀ. ਕੈਮਰੇ ਦੀ ਫੋਟੋਜ਼ ਦੀ ਜਾਂਚ ਵੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਦੀ ਡੀ. ਵੀ. ਆਰ. ਨੂੰ ਵੀ ਕਬਜ਼ੇ ’ਚ ਲੈ ਲਿਆ ਗਿਆ ਹੈ। ਪੁਲਸ ਸਾਰੇ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ।
ਪੜ੍ਹੋ ਇਹ ਵੀ ਖਬਰ - ਦੁਬਈ 'ਚ ਫਸੇ ਨੌਜਵਾਨਾਂ ਲਈ ਫਰਿਸ਼ਤਾ ਕਹੇ ਜਾਂਦੇ ‘ਡਾ.ਉਬਰਾਏ’ ਦਾ ਪੰਜਾਬੀਆਂ ਲਈ ਖ਼ਾਸ ਸੁਨੇਹਾ (ਵੀਡੀਓ)