ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਦਾ ਅਪਮਾਨ ਕਰਨ ਵਾਲਿਆਂ ਖ਼ਿਲਾਫ਼ ਸ਼੍ਰੋਮਣੀ ਕਮੇਟੀ ਨੇ ਚੁੱਕਿਆ ਵੱਡਾ ਕਦਮ

Friday, Apr 28, 2023 - 05:41 PM (IST)

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਆ ’ਤੇ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਨ ਅਤੇ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਨੂੰ ਪੱਤਰ ਲਿਖ ਕੇ ਦੋ ਇੰਸਟਾਗ੍ਰਾਮ ਖ਼ਾਤਿਆਂ ਖ਼ਿਲਾਫ਼ ਐੱਫ. ਆਈ. ਆਰ. ਦਰਜ ਕਰਨ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਅਧਿਆਪਕਾਂ ਨੂੰ ਵੱਡਾ ਝਟਕਾ, ਸਕੂਲ ਮੁਖੀਆਂ ਨੂੰ ਸਖ਼ਤ ਹੁਕਮ ਜਾਰੀ

ਪੁਲਸ ਕਮਿਸ਼ਨਰ ਨੂੰ ਲਿਖੇ ਪੱਤਰ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਸ਼ਿਕਾਇਤ ਕੀਤੀ ਗਈ ਹੈ ਕਿ ਇੰਸਟਾਗ੍ਰਾਮ ਸਾਈਟ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਸਿੱਕਇਜ਼ਮ (Sickkism) ਅਤੇ ਗੇਬਿੰਦ (Gaybind) ਨਾਂ ਦੇ ਦੋ ਅਕਾਊਂਟ ਚਲਾਏ ਜਾ ਰਹੇ ਹਨ, ਜਿਨ੍ਹਾਂ ਉੱਪਰ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ਗ਼ਲਤ ਤਰੀਕੇ ਨਾਲ ਪੇਸ਼ ਕਰਨ ਦੇ ਨਾਲ-ਨਾਲ ਭੱਦੀ ਸ਼ਬਦਵਾਲੀ ਵੀ ਵਰਤੀ ਜਾ ਰਹੀ ਹੈ। ਇਸ ਨਾਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਗਹਿਰੀ ਸੱਟ ਵੱਜ ਰਹੀ ਹੈ ਅਤੇ ਸ਼੍ਰੋਮਣੀ ਕਮੇਟੀ ਪਾਸ ਇਨ੍ਹਾਂ ਵਿਰੁੱਧ ਕਾਰਵਾਈ ਕਰਨ ਲਈ ਸ਼ਿਕਾਇਤਾਂ ਵੀ ਪੁੱਜੀਆਂ ਹਨ। 

ਇਹ ਵੀ ਪੜ੍ਹੋ : ਪ੍ਰਕਾਸ਼ ਸਿੰਘ ਬਾਦਲ ਦੇ ਦਿਹਾਂਤ 'ਤੇ ਬੋਲੇ ਮੁੱਖ ਮੰਤਰੀ ਭਗਵੰਤ ਮਾਨ, ਕਹੀ ਇਹ ਗੱਲ

ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਸ਼ਰਾਰਤੀ ਅਤੇ ਸਿਰਫਿਰੇ ਲੋਕਾਂ ਵੱਲੋਂ ਜਾਣਬੁਝ ਕੇ ਕੀਤੀਆਂ ਜਾ ਰਹੀਆਂ ਅਜਿਹੀਆਂ ਹਰਕਤਾਂ ਨਾਲ ਸਮਾਜਿਕ ਅਤੇ ਫਿਰਕੂ ਤਣਾਅ ਵਧਣ ਅਤੇ ਅਮਨ ਸ਼ਾਂਤੀ ਭੰਗ ਹੋਣ ਦਾ ਖ਼ਤਰਾ ਬਣਿਆ ਹੋਇਆ ਹੈ। ਸ਼੍ਰੋਮਣੀ ਕਮੇਟੀ ਸਕੱਤਰ ਵੱਲੋਂ ਮੰਗ ਕੀਤੀ ਗਈ ਹੈ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਅਜਿਹੇ ਸ਼ਰਾਰਤੀ ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ, ਤਾਂ ਜੋ ਅੱਗੇ ਤੋਂ ਕੋਈ ਵੀ ਅਜਿਹੀ ਹਰਕਤ ਕਰਨ ਦਾ ਹੀਆ ਨਾ ਕਰੇ। ਉਨ੍ਹਾਂ ਕਿਹਾ ਕਿ ਇਹ ਦੋਵੇਂ ਖਾਤੇ ਤੁਰੰਤ ਬੰਦ ਕਰਵਾਏ ਜਾਣ ਅਤੇ ਇਨ੍ਹਾਂ ਵਿਰੁੱਧ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਆਰੰਭੀ ਜਾਵੇ।

ਇਹ ਵੀ ਪੜ੍ਹੋ :  ਪਿੰਡ ਦੀ ਕੁੜੀ ਨੂੰ ਵਿਆਹ ਦਾ ਲਾਰਾ ਲਾ ਕੇ ਭਜਾਉਣ ਵਾਲੇ ਦੋਸ਼ੀ ਨੂੰ ਮੋਗਾ ਅਦਾਲਤ ਨੇ ਸੁਣਾਈ 20 ਸਾਲ ਦੀ ਕੈਦ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News