ਐਡਵੋਕੇਟ ਦਲਜੀਤ ਸਿੰਘ ਸੇਖੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਮੁੱਚੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ
Thursday, Feb 10, 2022 - 03:08 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ) - ਪਿਛਲੇ 32 ਸਾਲਾਂ ਤੋਂ ਸ਼੍ਰੋਮਣੀ ਅਕਾਲੀ ਦਲ ਨਾਲ ਜੁੜੇ ਜ਼ਿਲ੍ਹਾ ਸੰਗਰੂਰ ਦੇ ਪ੍ਰਮੁੱਖ ਅਕਾਲੀ ਆਗੂ ਐਡਵੋਕੇਟ ਦਲਜੀਤ ਸਿੰਘ ਸੇਖੋਂ ਨੇ ਅੱਜ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਨੂੰ ਭੇਜ ਦਿੱਤਾ ਹੈ। ਜ਼ਿਕਰਯੋਗ ਹੈ ਕਿ ਐਡਵੋਕੇਟ ਦਲਜੀਤ ਸਿੰਘ ਸੇਖੋਂ ਸ਼੍ਰੋਮਣੀ ਅਕਾਲੀ ਦਲ ਪੀ.ਏ.ਸੀ. ਦੇ ਮੈਂਬਰ ਜ਼ਿਲ੍ਹਾ ਅਕਾਲੀ ਦਲ ਦੇ ਕਾਨੂੰਨੀ ਸਲਾਹਕਾਰ ਅਤੇ ਸ਼੍ਰੋਮਣੀ ਅਕਾਲੀ ਦਲ ਲੀਗਲ ਸੈੱਲ ਦੇ ਜ਼ਿਲ੍ਹਾ ਸਰਪ੍ਰਸਤ ਸਨ। ਐਡਵੋਕੇਟ ਸੇਖੋਂ ਉੱਘੇ ਸੁਤੰਤਰਤਾ ਸੰਗਰਾਮੀ ਸਰਦਾਰ ਗੰਡਾ ਸਿੰਘ ਦੇ ਸਪੁੱਤਰ ਹਨ। ਉਨ੍ਹਾਂ ਦੇ ਪਿਤਾ ਨੇ ਦੇਸ਼ ਦੀ ਆਜ਼ਾਦੀ ਲਈ ਲੰਮਾ ਸਮਾਂ ਜੇਲ੍ਹਾਂ ਵੀ ਕੱਟੀਆਂ ਸਨ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੈਸਿਆਂ ਖਾਤਰ ਸਿਰ ’ਤੇ ਵਾਰ ਕਰ ਕੀਤਾ ਕਬਾੜੀਏ ਦਾ ਕਤਲ, ਘਰ ’ਚ ਦੱਬੀ ਲਾਸ਼
ਇਸ ਤੋਂ ਇਲਾਵਾ ਐਡਵੋਕੇਟ ਦਲਜੀਤ ਸਿੰਘ ਸੇਖੋਂ ਸਾਬਕਾ ਡਾਇਰੈਕਟਰ ਫਾਰਮੇਸੀ ਕੌਂਸਲ ਸਾਬਕਾ ਡਾਇਰੈਕਟਰ ਸਮਾਜਿਕ ਸੁਰੱਖਿਆ ਵਿਭਾਗ ਪੰਜਾਬ ਅਤੇ ਸਾਬਕਾ ਜਥੇਬੰਦਕ ਸਕੱਤਰ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਅਹੁਦਿਆਂ ’ਤੇ ਵੀ ਕੰਮ ਕਰ ਚੁੱਕੇ ਹਨ। ਜਗਬਾਣੀ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਸੇਖੋਂ ਨੇ ਕਿਹਾ ਕਿ ਪਾਰਟੀ ਤੋਂ ਅਸਤੀਫਾ ਦੇਣ ਦੇ ਕੁਝ ਕਾਰਨ ਸਨ, ਜਿਸ ਕਰਕੇ ਉਨ੍ਹਾਂ ਨੇ ਇਹ ਫ਼ੈਸਲਾ ਲਿਆ। ਉਨ੍ਹਾਂ ਕਿਹਾ ਕਿ ਅਗਲੀ ਰਣਨੀਤੀ ਤਿਆਰ ਕਰਨ ਲਈ ਉਹ ਆਪਣੇ ਸਮਰਥਕਾਂ ਨਾਲ ਸਲਾਹ ਮਸ਼ਵਰਾ ਕਰਨਗੇ ਅਤੇ ਉਸ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ