ਜੱਥੇਦਾਰ ਕਿੰਗਰਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਕੀਤਾ ਐਲਾਨ

Friday, Mar 23, 2018 - 03:16 PM (IST)

ਜੱਥੇਦਾਰ ਕਿੰਗਰਾ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਕੀਤਾ ਐਲਾਨ

ਤਲਵੰਡੀ ਸਾਬੋ (ਮਨੀਸ਼) — ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਸਰਕਲ ਤਲਵੰਡੀ ਸਾਬੋ ਦੇ ਸੇਵਾਦਾਰ ਭਰਾ ਸੁਖਦੇਵ ਸਿੰਘ ਕਿੰਗਰਾ (ਨਿਊਜ਼ ਪੇਪਰ ਏਜੰਟ) ਨੇ ਬੀਤੇ ਦਿਨ ਉਨ੍ਹਾਂ ਨੂੰ ਦਿਲ ਦੀ ਬਿਮਾਰੀ ਦੀ ਅਚਾਨਕ ਪੈਦਾ ਹੋਈ ਸਮੱਸਿਆ ਦੇ ਕਾਰਨ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਐਲਾਨ ਕੀਤਾ। ਭਾਈ ਕਿੰਗਰਾ ਨੇ ਦੱਸਿਆ ਕਿ ਬੀਤੇ ਦਿਨ ਅਚਾਨਕ ਉਨ੍ਹਾਂ ਨੂੰ ਦਿਲ ਦੀ ਬਿਮਾਰੀ ਹੋ ਗਈ। ਇਲਾਜ ਦੌਰਾਨ ਡਾਕਟਰਾਂ ਨੇ ਉਨ੍ਹਾਂ ਦੇ ਸਟੈਂਟ ਡਾਲੇ ਤੇ ਆਰਾਮ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਉਹ ਲਿਖਤੀ ਅਸਤੀਫਾ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਤੇ ਜ਼ਿਲਾ ਪ੍ਰਧਾਨ ਭਾਈ ਪਰਵਿੰਦਰ ਸਿੰਘ ਬਾਲਿਆਂਵਾਲੀ ਨੂੰ ਭੇਜ ਰਹੇ ਹਨ।


Related News