ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਨਾ ਤਾਂ ਭਾਰਤ ਦੇ ਸੰਵਿਧਾਨ ’ਚ ਤੇ ਨਾ ਹੀ ਕਿਸੇ ਹੋਰ ਏਜੰਸੀ ’ਤੇ ਵਿਸ਼ਵਾਸ਼ : ਚੀਮਾ

Sunday, Jun 27, 2021 - 12:46 AM (IST)

ਚੰਡੀਗੜ੍ਹ(ਰਮਨਜੀਤ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੇਤਾਵਾਂ ਨੂੰ ਨਾ ਤਾਂ ਭਾਰਤ ਦੇ ਸੰਵਿਧਾਨ ’ਤੇ ਵਿਸ਼ਵਾਸ ਹੈ ਤੇ ਨਾ ਹੀ ਕਿਸੇ ਹੋਰ ਏਜੰਸੀ ’ਤੇ। ਇਹੀ ਕਾਰਨ ਹੈ ਕਿ ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਵਿਸ਼ੇਸ਼ ਜਾਂਚ ਟੀਮ ’ਤੇ ਵੀ ਬੇਤੁਕੇ ਸਵਾਲ ਖੜ੍ਹੇ ਕਰ ਰਹੇ ਹਨ। ਇਹ ਕਹਿਣਾ ਹੈ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦਾ। ਚੀਮਾ ਨੇ ਕਿਹਾ ਕਿ ਕੋਟਕਪੂਰਾ ਗੋਲੀਕਾਂਡ ਲਈ ਨਵੀਂ ਵਿਸ਼ੇਸ਼ ਜਾਂਚ ਕਮੇਟੀ (ਐੱਸ.ਆਈ.ਟੀ.) ਨੂੰ ਆਪਣੀ ਜਾਂਚ ਪੂਰੀ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ।

 

ਇਹ ਵੀ ਪੜ੍ਹੋ- ਕੈਪਟਨ ਤੇ ਮੋਦੀ ਸਾਂਝੇ ਏਜੰਡੇ ਤਹਿਤ ਕਿਸਾਨਾਂ ਨੂੰ ਕਰ ਰਹੇ ਪ੍ਰੇਸ਼ਾਨ : ਭਗਵੰਤ ਮਾਨ
ਚੀਮਾ ਨੇ ਕਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦਾਗ ਛੁਪਾਉਣ ਲਈ ਅਕਾਲੀ ਬਾਦਲ ਹੱਲਾ-ਗੁੱਲਾ ਕਰਕੇ ਲੋਕਾਂ ਦਾ ਇਸ ਮਾਮਲੇ ਤੋਂ ਧਿਆਨ ਭਟਕਾਉਣਾ ਚਾਹੁੰਦਾ ਹੈ। ਅਕਾਲੀ ਦਲ ਬਾਦਲ ਦੇ ਆਗੂ ਗੁਰੂ ਦੇ ਗੁਨਾਹਗਾਰ ਹਨ ਅਤੇ ਉਨ੍ਹਾਂ ਨੂੰ ਸਜ਼ਾ ਮਿਲ ਕੇ ਹੀ ਰਹੇਗੀ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕਾਲੀ ਦਲ ਬਾਦਲ ਦੇ ਦਬਾਅ ਵਿਚ ਕੰਮ ਕਰ ਰਹੇ ਹਨ, ਇਸੇ ਲਈ ਬਾਦਲਾਂ ਦੇ ਕਹਿਣ ’ਤੇ ਆਪਣੀ ਹੀ ਜਾਂਚ ਕਮੇਟੀ ਦੇ ਮੈਂਬਰਾਂ ਨੂੰ ਵਾਰ-ਵਾਰ ਬਦਲ ਰਹੇ ਹਨ। ਅਸਲ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਇਕ ਫ਼ੇਲ ਸਰਕਾਰ ਹੈ, ਜਿਹੜੀ ਆਪਣੇ ਹੀ ਅਧਿਕਾਰੀਆਂ ਦੀ ਸੁਰੱਖਿਆ ਕਰਨ ਵਿਚ ਅਸਫ਼ਲ ਰਹੀ ਹੈ।

ਇਹ ਵੀ ਪੜ੍ਹੋ- ਗੋਲਡਨ ਹੱਟ ਢਾਬੇ ਦੇ ਮਾਲਕ 'ਰਾਣਾ' ਵਿਰੁੱਧ ਹਰਿਆਣਾ ਸਰਕਾਰ ਵਰਤ ਰਹੀ ਹੈ ਨਿੰਦਣਯੋਗ ਪੈਂਤੜੇ: ਬਾਦਲ

ਚੀਮਾ ਨੇ ਕਿਹਾ ਕਿ ਇਸ ਦੁਖਦ ਕਾਂਡ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਹੈ ਪਰ ਅਕਾਲੀ ਦਲ ਬਾਦਲ ਦੇ ਆਗੂ ਝੂਠੀਆਂ ਅਫ਼ਵਾਹਾਂ ਫੈਲਾਅ ਕੇ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ਦੀ ਕੋਸ਼ਿਸ ਕਰ ਰਹੇ ਹਨ। ਕੋਟਕਪੂਰਾ ਗੋਲੀਕਾਂਡ ਲਈ ਤਤਕਾਲੀ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਪੂਰੀ ਤਰ੍ਹਾਂ ਨੇ ਜ਼ਿੰਮੇਵਾਰ ਹਨ ਪਰ ਜਾਂਚ ਪ੍ਰਕਿਰਿਆ ਨੂੰ ਪਟੜੀ ਤੋਂ ਉਤਾਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੈ. ਅਮਰਿੰਦਰ ਸਿੰਘ ਦਾ ਪ੍ਰਕਾਸ਼ ਸਿੰਘ ਬਾਦਲ ਨਾਲ ਰਿਸ਼ਤਾ ਬਰਕਰਾਰ ਹੈ ਅਤੇ ਦੋਵਾਂ ਦੀ ਮਿਲੀਭੁਗਤ ਨਾਲ ਜਾਂਚ ਕਮੇਟੀਆਂ ਦੀ ਪ੍ਰਕਿਰਿਆ ਰਾਹੀਂ ਬਾਦਲ ਪਰਿਵਾਰ ਨੂੰ ਕਾਨੂੰਨੀ ਸੰਕਟ ਤੋਂ ਬਚਾਉਣ ਦੀ ਕੋਸ਼ਿਸ਼ ਹੋ ਰਹੀ ਹੈ।


Bharat Thapa

Content Editor

Related News