ਕੈਪਟਨ ਦੱਸਣ ਕਿ ਮੁਖ਼ਤਾਰ ਅੰਸਾਰੀ ਨੂੰ ਪੰਜਾਬ ਦੀਆਂ ਜੇਲਾਂ ''ਚ ਕਿਉਂ ਦਿੱਤੀ ਜਾ ਰਹੀ ਹੈ ਸ਼ਰਨ : ਭੂੰਦੜ

10/30/2020 10:20:42 AM

ਚੰਡੀਗੜ੍ਹ (ਅਸ਼ਵਨੀ)— ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖ਼ਤਾਰ ਅੰਸਾਰੀ ਨੂੰ ਪੰਜਾਬ ਦੀਆਂ ਜੇਲਾਂ 'ਚ ਸ਼ਰਨ ਕਿਉਂ ਦਿੱਤੀ ਹੋਈ ਹੈ ਤੇ ਉਸ ਨੂੰ ਉੱਤਰ ਪ੍ਰਦੇਸ਼ 'ਚ ਅਦਾਲਤੀ ਪੇਸ਼ੀਆਂ ਤੋਂ ਬਚਾਇਆ ਜਾ ਰਿਹਾ ਹੈ। ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਅੰਸਾਰੀ ਨੂੰ ਪੰਜਾਬ ਦੀ ਜੇਲ 'ਚੋਂ ਤੁਰੰਤ ਯੂ. ਪੀ. ਤਬਦੀਲ ਕੀਤਾ ਜਾਵੇ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ 'ਚ ਵੱਡੀ ਵਾਰਦਾਤ: ਬਜ਼ੁਰਗ ਜੋੜੇ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀਆਂ ਲਾਸ਼ਾਂ

ਚੰਡੀਗੜ੍ਹ 'ਚ ਬਲਵਿੰਦਰ ਸਿੰਘ ਭੂੰਦੜ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਇਹ ਬਹੁਤ ਹੀ ਹੈਰਾਨੀ ਵਾਲੀ ਗੱਲ ਹੈ ਕਿ ਉੱਤਰ ਪ੍ਰਦੇਸ਼ ਦੀ ਮਹਿਲਾ ਵਿਧਾਇਕਾ, ਜਿਸ ਨੇ ਅੰਸਾਰੀ 'ਤੇ ਉਸ ਦੇ ਪਤੀ ਦਾ ਕਤਲ ਕਰਨ ਦਾ ਦੋਸ਼ ਲਾਇਆ ਸੀ, ਨੇ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੂੰ ਚਿੱਠੀ ਲਿਖ ਕੇ ਪੁੱਛਿਆ ਹੈ ਕਿ ਗਾਂਧੀ ਪਰਿਵਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਆਨੇ-ਬਹਾਨੇ ਅੰਸਾਰੀ ਨੂੰ ਪੰਜਾਬ ਦੀ ਜੇਲ 'ਚ ਰੱਖ ਕੇ ਸੈਂਕੜੇ ਲੋਕਾਂ ਨੂੰ ਨਿਆਂ ਮਿਲਣ ਦਾ ਰਾਹ ਕਿਉਂ ਰੋਕ ਰਹੇ ਹਨ। ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਉੱਤਰ ਪ੍ਰਦੇਸ਼ ਪੁਲਸ ਨੂੰ ਅੰਸਾਰੀ ਨੂੰ ਸੌਂਪਣ ਤੋਂ ਇਹ ਕਹਿ ਕੇ ਇਨਕਾਰ ਕੀਤਾ ਗਿਆ ਕਿ ਅੰਸਾਰੀ ਨੂੰ ਪਿੱਠ ਦਰਦ ਕਾਰਨ ਤਿੰਨ ਮਹੀਨੇ ਬੈੱਡ ਰੈਸਟ ਦੀ ਜ਼ਰੂਰਤ ਹੈ।

ਭੂੰਦੜ ਨੇ ਕਿਹਾ ਕਿ ਜਿਸ ਤਰੀਕੇ ਮੁਖ਼ਤਾਰ ਅੰਸਾਰੀ ਨੂੰ ਰੋਪੜ 'ਚ ਵੀ. ਆਈ. ਪੀ. ਸਟਾਈਲ ਰਹਿਣ ਲਈ ਥਾਂ ਦਿੱਤੀ ਗਈ ਅਤੇ ਪਹਿਲਾਂ ਦੋ ਸਾਲ ਤਕ ਹੋਰ ਜੇਲਾਂ 'ਚ ਰੱਖਿਆ ਗਿਆ, ਇਸ ਤੋਂ ਸਾਬਤ ਹੁੰਦਾ ਹੈ ਕਿ ਕਾਂਗਰਸ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਅੰਸਾਰੀ ਨੂੰ ਸਿਆਸੀ ਵਿਰੋਧੀਆਂ ਖ਼ਿਲਾਫ਼ ਵਰਤਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ​​​​​​​:   ਆਈਲੈੱਟਸ ਨੇ ਖੋਹੀਆਂ ਘਰ ਦੀਆਂ ਖ਼ੁਸ਼ੀਆਂ, ਦੁਖੀ ਕੁੜੀ ਨੇ ਚੁੱਕਿਆ ਖ਼ੌਫ਼ਨਾਕ ਕਦਮ

shivani attri

This news is Content Editor shivani attri