''ਹਮਾਰਾ ਵਕਤ ਆਏਗਾ ਤੋਂ ਮੁਜਰਾ ਕਰਵਾਏਂਗੇ, 19 ਦੀ 51 ਕਰਕੇ ਮੋੜਾਂਗੇ'', ਬੰਟੀ ਰੋਮਾਣਾ ਦੀ CM ਮਾਨ ਨੂੰ ਚਿਤਾਵਨੀ
Tuesday, Mar 17, 2026 - 02:32 PM (IST)
ਫਰੀਦਕੋਟ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬੰਟੀ ਰੋਮਾਣਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਵੱਡਾ ਹਮਲਾ ਬੋਲਦਿਆਂ ਤੰਜ ਕੱਸਿਆ ਹੈ। ਅਕਾਲੀ ਆਗੂ ਨੇ ਰੈਲੀ ਨੂੰ ਸੰਬੋਧਨ ਕਰਦਿਆਂ ਸਿੱਧੇ ਤੌਰ 'ਤੇ ਭਗਵੰਤ ਮਾਨ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ "ਵਕਤ ਆਪਕਾ ਹੈ ਤੋ ਨਾਚ ਲੀਜੀਏ, ਵਕਤ ਆਪਕਾ ਹੈ ਤੋ ਨਾਚ ਲੀਜੀਏ, ਹਮਾਰਾ ਆਏਗਾ ਤੋ ਮੁਜਰਾ ਕਰਵਾਏਂਗੇ।"
ਇਹ ਵੀ ਪੜ੍ਹੋ : ਆਬਕਾਰੀ ਨੀਤੀ ਵਿਚ ਵੱਡਾ ਬਦਲਾਅ, ਸ਼ਰਾਬ ਦੀਆਂ ਕੀਮਤਾਂ ਨੂੰ ਲੈ ਕੇ ਚੁੱਕਿਆ ਗਿਆ ਅਹਿਮ ਕਦਮ
ਬੰਟੀ ਰੋਮਾਣਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਲਹਿਜ਼ੇ ਵਿਚ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਵਕਤ ਆਉਣ 'ਤੇ "19 ਦੀਆਂ 51" ਕਰਕੇ ਮੋੜਨਗੇ। ਉਨ੍ਹਾਂ ਕਿਹਾ ਕਿ ਉਹ ਅਜਿਹਾ ਸਬਕ ਸਿਖਾਉਣਗੇ (ਮੰਜੀ ਠੋਕਣਗੇ) ਜਿਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਵੀ ਯਾਦ ਰੱਖਣਗੀਆਂ। ਉਨ੍ਹਾਂ ਦੋਸ਼ ਲਾਇਆ ਕਿ ਸਰਪੰਚੀ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੌਰਾਨ ਅਕਾਲੀ ਲੀਡਰਸ਼ਿਪ ਅਤੇ ਵਰਕਰਾਂ 'ਤੇ ਨਾਜਾਇਜ਼ ਪਰਚੇ ਕੀਤੇ ਗਏ ਅਤੇ ਉਨ੍ਹਾਂ ਨੂੰ ਡਰਾਇਆ-ਧਮਕਾਇਆ ਗਿਆ। ਰੋਮਾਣਾ ਨੇ ਇਹ ਵੀ ਕਿਹਾ ਕਿ ਮੌਜੂਦਾ ਸਰਕਾਰ ਨੇ ਹੱਦਾਂ ਪਾਰ ਕਰਦਿਆਂ ਘਰਾਂ ਦੀਆਂ ਬੀਬੀਆਂ (ਔਰਤਾਂ) ਤੱਕ 'ਤੇ ਪਰਚੇ ਦਰਜ ਕੀਤੇ ਅਤੇ ਉਨ੍ਹਾਂ ਨੂੰ ਘਰਾਂ ਵਿੱਚੋਂ ਭੱਜਣ ਲਈ ਮਜਬੂਰ ਕੀਤਾ। ਬੰਟੀ ਰੋਮਾਣਾ ਨੇ ਕਿਹਾ ਕਿ ਉਨ੍ਹਾਂ ਦੀ ਲੀਡਰਸ਼ਿਪ ਨੇ ਬਹੁਤ ਔਖੇ ਸਮੇਂ ਵਿਚ ਸੰਘਰਸ਼ ਕੀਤਾ ਹੈ ਅਤੇ ਹੁਣ ਉਹ ਵਕਤ ਬਦਲਣ ਦਾ ਇੰਤਜ਼ਾਰ ਕਰ ਰਹੇ ਹਨ।
ਇਹ ਵੀ ਪੜ੍ਹੋ : 4 ਮਹੀਨਿਆਂ ਦਾ ਇਕੱਠਿਆਂ ਬਿੱਲ ਭੇਜੇਗਾ ਬਿਜਲੀ ਵਿਭਾਗ! 300 ਮੁਫਤ ਯੂਨਿਟਾਂ ਨੂੰ ਲੈ ਕੇ ਖਪਤਕਾਰ ਚਿੰਤਾ 'ਚ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
