ਕੇਂਦਰ ਨੇ ਕਿਸਾਨਾਂ ਨਾਲ ਧ੍ਰੋਹ ਕਮਾਇਆ : ਬੀਬੀ ਜਗੀਰ ਕੌਰ

09/24/2020 12:06:38 PM

ਬੇਗੋਵਾਲ (ਬੱਬਲਾ)— ਸ਼੍ਰੋਮਣੀ ਅਕਾਲੀ ਦਲ ਵੱਲੋਂ ਤਿੰਨੇ ਖੇਤੀ ਵਿਰੋਧੀ ਬਿੱਲਾਂ ਖ਼ਿਲਾਫ਼ ਪੂਰੇ ਪੰਜਾਬ 'ਚ ਤਿੰਨ ਘੰਟੇ ਚੱਕਾ ਜਾਮ ਕੀਤਾ ਜਾਵੇਗਾ। ਇਹ ਗੱਲ ਇਸਤਰੀ ਅਕਾਲੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਗੱਲਬਾਤ ਕਰਦਿਆਂ ਕਹੀ। ਉਨ੍ਹਾਂ ਕਿਹਾ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਹਲਕੇ ਦੇ ਵਰਕਰਾਂ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਰਾਬਤਾ ਕੀਤਾ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਬਿੱਲਾਂ ਨੂੰ ਪਾਸ ਕਰਕੇ ਕਿਸਾਨਾਂ ਨਾਲ ਧ੍ਰੋਹ ਕਮਾਇਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ 'ਕੋਰੋਨਾ' ਕੇਸ ਇਕ ਲੱਖ ਤੋਂ ਪਾਰ, ਡਰਾਉਣੇ ਅੰਕੜਿਆਂ ਨੇ ਸਰਕਾਰ ਦੀ ਉਡਾਈ ਨੀਂਦ

ਇਸ ਦੀ ਮਿਸਾਲ ਕਿਧਰੇ ਵੀ ਨਹੀਂ ਮਿਲੇਗੀ। ਇਤਿਹਾਸ ਗਵਾਹ ਹੈ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨ ਹਿਤੈਸ਼ੀ ਪਾਰਟੀ ਹੈ। ਹਰਸਿਮਰਤ ਕੌਰ ਬਾਦਲ ਨੇ ਬਿਲਾ ਦੇ ਵਿਰੋਧ 'ਚ ਕੇਂਦਰ ਦੀ ਕੈਬਨਿਟ ਤੋਂ ਅਸਤੀਫ਼ਾ ਦੇ ਕੇ ਸਾਬਤ ਕਰ ਦਿੱਤਾ ਹੈ। ਇਹ ਅਹੁਦਾਰੀਆ ਬਾਅਦ 'ਚ ਪਹਿਲਾਂ ਦੇਸ਼ ਦਾ 'ਅੰਨਦਾਤਾ' ਬਚਾਇਆ ਜਾਵੇਗਾ।

ਇਹ ਵੀ ਪੜ੍ਹੋ: ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ ਰੋਲੀ ਕੁੜੀ ਦੀ ਪੱਤ, ਜਦ ਹੋਇਆ ਖੁਲਾਸਾ ਤਾਂ ਉੱਡੇ ਮਾਂ ਦੇ ਹੋਸ਼

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਹਿਲਾਂ ਹੀ ਕਿਹਾ ਗਿਆ ਕਿ ਜੇਕਰ ਕਿਸਾਨ ਵਿਰੋਧੀ ਕੋਈ ਫ਼ੈਸਲਾ ਆਇਆ ਤਾਂ ਉਹ ਹਰ ਕੁਰਬਾਨੀ ਦੇਣ ਲਈ ਤਿਆਰ ਰਹਿਣਗੇ। ਉਨ੍ਹਾਂ ਆਖਿਆ ਕਿ ਪੰਜਾਬ ਦੇ ਕਿਸਾਨਾਂ ਦਾ ਦਰਦ ਤਾਂ ਸਿਰਫ਼ ਅਕਾਲੀ ਦਲ ਹੀ ਸਮਝ ਸਕਦਾ ਹੈ। ਉਨ੍ਹਾਂ ਹਰ ਵਰਗ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਵੀਰਵਾਰ ਸੁਭਾਨਪੁਰ ਪਹੁੰਚਣ।
ਇਹ ਵੀ ਪੜ੍ਹੋ: ਪੁੱਤ ਬਣਿਆ ਕਪੁੱਤ, ਪੈਸਿਆਂ ਖਾਤਿਰ ਬਜ਼ੁਰਗ ਪਿਓ ਨੂੰ ਦਿੱਤੀ ਬੇਰਹਿਮ ਮੌਤ


shivani attri

Content Editor

Related News