ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਕੀਤੇ ਦਾਖ਼ਲ

02/01/2021 2:13:34 PM

ਸ੍ਰੀ ਮੁਕਤਸਰ ਸਾਹਿਬ (ਰਿਣੀ/ਪਵਨ) : ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ 31 ਵਾਰਡਾਂ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰਾਂ ਨੇ ਆਪਣੇ ਕਾਗਜ਼ ਦਾਖ਼ਲ ਕਰਵਾਏ। ਕਾਗਜ਼ ਦਾਖ਼ਲ ਕਰਵਾਉਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ  ਅਤੇ ਵਿਧਾਇਕ ਕੰਵਰਜੀਤ ਸਿੰਘ ਰੋਜੀ ਬਰਕੰਦੀ ਦੀ ਅਗਵਾਈ ਵਿਚ ਅਕਾਲੀ ਵਰਕਰਾਂ ਦੀ ਮੀਟਿੰਗ ਗੁਰਦੁਆਰਾ ਤਰਨਤਾਰਨ ਸਾਹਿਬ ਵਿਖੇ ਹੋਈ। ਇਸ ਦੌਰਾਨ ਸੰਬੋਧਨ ਕਰਦਿਆਂ ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਹ ਚੋਣਾਂ ਵਿਕਾਸ ਦੇ ਮੁੱਦੇ ਤੇ ਲੜ ਰਿਹਾ ਹੈ। 10 ਸਾਲ ਅਕਾਲੀ ਦਲ ਦੀ ਸਰਕਾਰ ਦੌਰਾਨ ਜਦ ਨਗਰ ਕੌਂਸਲ ਵੀ ਅਕਾਲੀ ਦਲ ਦੀ ਸੀ ਦੌਰਾਨ ਸ਼ਹਿਰ ਦਾ ਪੂਰਨ ਵਿਕਾਸ ਹੋਇਆ ਹੈ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਕਾਂਗਰਸ ਦੀ ਸਰਕਾਰ ਆਈ ਹੈ ਉਦੋਂ ਤੋਂ ਨਾ ਹੀ ਸ਼ਹਿਰ ਦੇ ਵਿਕਾਸ ਲਈ ਫੰਡ ਆਏ ਅਤੇ ਨਾ ਹੀ ਕੋਈ ਵਿਕਾਸ ਕਾਰਜ ਹੋਇਆ। ਬਰਕੰਦੀ ਨੇ ਕਿਹਾ ਕਿ ਅਸੀਂ ਵਿਕਾਸ ਦੇ ਮੁੱਦੇ 'ਤੇ ਚੋਣ ਲੜ ਰਹੇ ਹਾਂ ਅਤੇ ਲੋਕਾਂ 'ਚ ਵਿਚਰ ਰਹੇ ਹਾਂ ਪਰ ਵਿਰੋਧੀ ਧਿਰ ਕੋਲ ਕੋਈ ਮੁੱਦਾ ਨਹੀਂ ਸਗੋਂ ਲੋਕਾਂ ਨੂੰ ਸੱਤਾ ਦਾ ਡਰ ਵਿਖਾ ਕੇ ਚੋਣਾਂ ਜਿੱਤਣ ਦੀ ਗਲ ਕੀਤੀ ਜਾ ਰਹੀ ਹੈ। ਕਾਂਗਰਸ ਦੀ ਧੜੇਬੰਦੀ ਟਿਕਟਾਂ ਦੀ ਵੰਡ ਦੌਰਾਨ ਜਗ ਜ਼ਾਹਰ ਹੋ ਚੁੱਕੀ ਹੈ। ਉਨ੍ਹਾਂ ਕਿਹਾ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਪ੍ਰਾਪਤ ਕਰੇਗਾ। ਵਿਧਾਇਕ ਦੇ ਨਿੱਜੀ ਸਕੱਤਰ ਬਿੰਦਰ ਗੋਨਿਆਣਾ ਨੇ ਦੱਸਿਆ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋ 31 ਉਮੀਦਵਾਰਾਂ ਵਲੋਂ ਕਾਗਜ ਦਾਖ਼ਲ ਕਰਵਾ ਦਿਤੇ ਗਏ ਹਨ।  ਇਸ ਮੌਕੇ ਹੀਰਾ ਸਿੰਘ ਚੜੇਵਾਨ, ਗੁਰਦੀਪ ਸਿੰਘ ਮੜਮੱਲੂ, ਸਾਬਕਾ ਪ੍ਰਧਾਨ ਹਰਪਾਲ ਸਿੰਘ ਬੇਦੀ, ਮਿਤ ਸਿੰਘ ਬਰਾੜ,
ਜਗਤਾਰ ਸਿੰਘ ਪੱਪੀ, ਦਵਿੰਦਰ ਰਾਜਦੇਵ, ਹਰਪ੍ਰੀਤ ਸਿੰਘ ਗੋਲਾ ਸੋਢੀ, ਮਨਿੰਦਰ ਸਿੰਘ ਮਹਿੰਦੀ, ਵਰਿੰਦਰ ਸਿੰਘ, ਬਿੰਦਰ ਗੋਨਿਆਣਾ ਆਦਿ ਹਾਜ਼ਰ ਸਨ। 

Gurminder Singh

This news is Content Editor Gurminder Singh