ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਇਕ ਹੀ ਸਿੱਕੇ ਦੇ ਦੋ ਪਹਿਲੂ : ਬੈਂਸ

03/20/2019 11:00:32 AM

ਬੱਸੀ ਪਠਾਣਾਂ (ਰਾਜਕਮਲ)—ਸ਼੍ਰੋਮਣੀ ਅਕਾਲੀ ਅਤੇ ਕਾਂਗਰਸ ਇਕ ਹੀ ਸਿੱਕੇ ਦੇ ਦੋ ਪਹਿਲੂ ਹਨ ਅਤੇ ਦੋਵੇਂ ਹੀ ਪਾਰਟੀਆਂ ਦਾ ਮੁੱਖ ਉਦੇਸ਼ ਲੋਕਾਂ ਨੂੰ ਧਰਮ ਦੇ ਨਾਂ 'ਤੇ ਗੁੰਮਰਾਹ ਕਰ ਕੇ ਸੂਬੇ ਦੀ ਸੱਤਾ ਪ੍ਰਾਪਤ ਕਰਨਾ ਹੈ, ਪਰ ਲੋਕ ਇਨਸਾਫ ਪਾਰਟੀ ਦਾ ਮੁੱਖ ਕੰਮ ਰਾਜਨੀਤੀ ਦੇ ਨਾਂ 'ਤੇ ਧੰਦਾ ਕਰਨ ਵਾਲਿਆਂ ਅਤੇ ਭ੍ਰਿਸ਼ਟਾਚਾਰ 'ਚ ਸ਼ਾਮਲ ਲੋਕਾਂ ਤੋਂ ਪੰਜਾਬ ਨੂੰ ਮੁਕਤ ਕਰਵਾਉਣਾ ਹੈ। ਇਹ ਗੱਲ ਬੱਸੀ ਪਠਾਣਾਂ ਦੇ ਇਕ ਰਿਜ਼ੋਰਟ 'ਚ ਲੋਕ ਇਨਸਾਫ ਪਾਰਟੀ ਦੇ ਕੌਮੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਲੋਕ ਸਭਾ ਹਲਕੇ ਦੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ।

ਬੈਂਸ ਨੇ ਦਾਅਵਾ ਕੀਤਾ ਕਿ ਉਨ੍ਹਾਂ ਦਾ ਗਠਜੋੜ ਸੂਬੇ ਦੀਆਂ ਸਮੁੱਚੀਆਂ ਸੀਟਾਂ ਲਈ ਚੋਣਾਂ ਲੜੇਗਾ ਤੇ ਹਰਸਿਮਰਤ ਕੌਰ ਬਾਦਲ ਨੂੰ ਹਰਾਉਣਾ ਉਨ੍ਹਾਂ ਦਾ ਮੁੱਖ ਏਜੰਡਾ ਰਹੇਗਾ।

ਇਕ ਸਵਾਲ ਦੇ ਜਵਾਬ 'ਚ ਬੈਂਸ ਨੇ ਨਵਜੋਤ ਸਿੰਘ ਸਿੱਧੂ ਨੂੰ ਕਮਲ ਦਾ ਫੁੱਲ ਦੱਸਦਿਆਂ ਕਿਹਾ ਕਿ ਕਾਂਗਰਸ ਪਾਰਟੀ ਦੇ ਚਿੱਕੜ ਵਿਚ ਕਮਲ ਬਣ ਕੇ ਨਵਜੋਤ ਸਿੰਘ ਸਿੱਧੂ ਹੀ ਸਹੀ ਮਾਇਨਿਆਂ ਵਿਚ ਈਮਾਨਦਾਰੀ ਨਾਲ ਕੰਮ ਕਰ ਰਿਹੈ ਤੇ ਉਹ ਉਨ੍ਹਾਂ ਤੋਂ ਪ੍ਰਭਾਵਿਤ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਵਿਧਾਨ ਸਭਾ ਵਿਚ ਸਿਰਫ਼ ਬੈਂਸ ਬ੍ਰਦਰਜ਼ ਵਲੋਂ ਹੀ ਵਿਧਾਇਕਾਂ ਦੀ ਤਨਖਾਹ ਦੇ ਵਾਧੇ ਖਿਲਾਫ਼ ਆਵਾਜ਼ ਬੁਲੰਦ ਕੀਤੀ ਗਈ ਸੀ, ਜਿਸ ਦਾ ਲਗਭਗ ਸਮੁੱਚੇ ਵਿਧਾਇਕਾਂ ਵਲੋਂ ਵਿਰੋਧ ਕੀਤਾ ਗਿਆ ਸੀ।


Shyna

Content Editor

Related News