ਬੇ-ਜ਼ਮੀਨੇ ਕਿਸਾਨਾਂ ਦੇ ਕਰਜ਼ੇ ਸਭ ਤੋਂ ਪਹਿਲਾਂ ਮੁਆਫ ਹੋਣ : ਰਣੀਕੇ

12/27/2018 12:31:06 PM

ਚੰਡੀਗੜ੍ਹ (ਅਸ਼ਵਨੀ)— ਸ਼੍ਰੋਮਣੀ ਅਕਾਲੀ ਦਲ ਨੇ ਬੁੱਧਵਾਰ ਨੂੰ ਕਿਹਾ ਕਿ ਜੇਕਰ ਕਾਂਗਰਸ ਸਰਕਾਰ ਸੱਚਮੁੱਚ ਪਿੰਡਾਂ ਦੇ ਕਿਸਾਨਾਂ ਨੂੰ ਕਰਜ਼ੇ ਦੇ ਜੰਜਾਲ 'ਚੋਂ ਬਾਹਰ ਕੱਢਣ ਲਈ ਸੰਜੀਦਾ ਹੈ ਤਾਂ ਸਭ ਤੋ ਪਹਿਲਾਂ ਬੇ-ਜ਼ਮੀਨੇ ਕਿਸਾਨਾਂ ਦੇ ਕਰਜ਼ੇ ਮੁਆਫ ਕੀਤੇ ਜਾਣੇ ਚਾਹੀਦੇ ਹਨ। ਇਹ ਮੰਗ ਇਥੇ ਪਾਰਟੀ ਦੇ ਮੁੱਖ ਦਫਤਰ 'ਚ ਅਕਾਲੀ ਦਲ ਦੇ ਅਨੁਸੂਚਿਤ ਜਾਤੀ ਵਿੰਗ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿੰਗ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਵਲੋਂ ਉਠਾਈ ਗਈ ਹੈ। ਇਸ ਮੀਟਿੰਗ 'ਚ ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਸਿੰਘ ਅਟਵਾਲ, ਜਸਟਿਸ ਨਿਰਮਲ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸਤਵਿੰਦਰ ਕੌਰ ਧਾਲੀਵਾਲ ਸਮੇਤ ਕਈ ਅਕਾਲੀ ਆਗੂਆਂ ਨੇ ਭਾਗ ਲਿਆ।

ਇਸ ਮੀਟਿੰਗ ਵਿਚ ਪੰਜਾਬ ਸਰਕਾਰ ਨੂੰ ਇਹ ਵੀ ਅਪੀਲ ਕੀਤੀ ਗਈ ਕਿ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਵਿਚ ਤੁਰੰਤ ਸਰਕਾਰੀ ਨਿਯਮਾਂ ਮੁਤਾਬਿਕ ਰਾਖਵਾਂਕਰਨ ਦੀ ਨੀਤੀ ਲਾਗੂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਰਾਖਵਾਂਕਰਨ ਦੀ ਨੀਤੀ ਸਾਰੀਆਂ ਵਿੱਦਿਅਕ ਸੰਸਥਾਵਾਂ 'ਚ ਸਹੀ ਢੰਗ ਨਾਲ ਲਾਗੂ ਨਹੀਂ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਐੱਸ. ਸੀ. ਵਿੰਗ ਨੇ ਫੈਸਲਾ ਕੀਤਾ ਕਿ ਆ ਰਹੀਆਂ ਲੋਕ ਸਭਾ ਚੋਣਾਂ ਵਾਸਤੇ ਲੋਕਾਂ ਨੂੰ ਪਾਰਟੀ ਦੇ ਹੱਕ ਵਿਚ ਲਾਮਬੰਦ ਕਰਨ ਲਈ 15 ਜਨਵਰੀ ਤੋਂ ਹਲਕਾ-ਪੱਧਰੀ ਮੀਟਿੰਗਾਂ ਕੀਤੀਆਂ ਜਾਣਗੀਆ।

cherry

This news is Content Editor cherry