ਜਸਟਿਸ ਰਣਜੀਤ ਸਿੰਘ ਕਮਿਸ਼ਨ ਨਾਲ ਕੋਈ ਸਹਿਯੋਗ ਨਹੀਂ : ਸੁਖਬੀਰ
Friday, Mar 02, 2018 - 08:14 AM (IST)

ਚੰਡੀਗੜ੍ਹ (ਪਰਾਸ਼ਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਅਮਰਿੰਦਰ ਸਰਕਾਰ ਵਲੋਂ ਸੂਬੇ ਵਿਚ ਧਾਰਮਿਕ ਗੰ੍ਰਥਾਂ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਜਸਟਿਸ ਰਣਜੀਤ ਸਿੰਘ ਕਮਿਸ਼ਨ ਨਾਲ ਨਾ ਤਾਂ ਕਿਸੇ ਤਰ੍ਹਾਂ ਦਾ ਸਹਿਯੋਗ ਕਰੇਗੀ ਤੇ ਨਾ ਹੀ ਕਿਸੇ ਸਵਾਲ ਦਾ ਜਵਾਬ ਦੇਵੇਗੀ।
ਕਮਿਸ਼ਨ ਨੂੰ ਲਿਖੇ ਇਕ ਪੱਤਰ ਵਿਚ ਸੁਖਬੀਰ ਨੇ ਕਿਹਾ ਕਿ ਉਨ੍ਹਾਂ ਦਾ ਮੰਨਣਾ ਹੈ ਕਿ ਜਸਟਿਸ ਰਣਜੀਤ ਸਿੰਘ ਦੇ ਰੂਪ ਵਿਚ ਜਾਂਚ ਦਾ ਹਿੱਸਾ ਇਕ ਮਸ਼ਹੂਰ ਕਾਂਗਰਸੀ ਨੂੰ ਸੌਂਪਿਆ ਗਿਆ ਹੈ। ਇਸ ਲਈ ਉਨ੍ਹਾਂ ਦੀ ਪਾਰਟੀ ਦਾ ਇਸ ਵਿਚ ਕੋਈ ਵਿਸ਼ਵਾਸ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਮਿਸ਼ਨ ਬਣਾਉਣ ਦੇ ਕੁੱਝ ਦਿਨ ਬਾਅਦ ਹੀ ਜਨਤਕ ਤੌਰ 'ਤੇ ਇਹ ਕਹਿ ਦਿੱਤਾ ਸੀ ਕਿ ਜਾਂਚ ਰਿਪੋਰਟ ਵਿਚ ਬੇਅਦਬੀ ਦੀਆਂ ਘਟਨਾਵਾਂ ਵਿਚ ਅਕਾਲੀਆਂ ਦਾ ਹੀ ਹੱਥ ਪਾਇਆ ਜਾਵੇਗਾ।