ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ ਚੋਪੜਾ ਨਾਲ ਕੀਤੀ ਮੁਲਾਕਾਤ
Thursday, Jun 25, 2026 - 08:44 AM (IST)
ਜਲੰਧਰ (ਸ. ਹ.) - ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਮਨਜੀਤ ਸਿੰਘ ਚੀਮਾ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ ਕੁਮਾਰ ਚੋਪੜਾ ਅਤੇ ਸਮੂਹ ਦੇ ਡਾਇਰੈਕਟਰ ਅਵਿਨਵ ਕੁਮਾਰ ਚੋਪੜਾ ਨਾਲ ਮੁਲਾਕਾਤ ਕਰ ਕੇ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਇਸ ਮੌਕੇ ਅਕਾਲੀ ਆਗੂਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਿੱਧੀ ਟੱਕਰ ਲੈਣ ਦੇ ਮਾਮਲੇ ਨੂੰ ਬੇਹੱਦ ਸ਼ਰਮਨਾਕ ਅਤੇ ਮੰਦਭਾਗਾ ਕਰਾਰ ਦਿੱਤਾ।
ਪੜ੍ਹੋ ਇਹ ਵੀ - ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ ਚਲਾਉਣਾ ਹੁਣ...
ਉਨ੍ਹਾਂ ਕਿਹਾ ਕਿ ਇਹ ਸਿਰਫ਼ ਇਕ ਧਾਰਮਿਕ ਸੰਸਥਾ ਦਾ ਨਹੀਂ, ਸਗੋਂ ਸਮੁੱਚੇ ਸਿੱਖ ਪੰਥ ਦੀਆਂ ਭਾਵਨਾਵਾਂ ਨਾਲ ਜੁੜਿਆ ਹੋਇਆ ਮਾਮਲਾ ਹੈ। ਆਗੂਆਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਨਮਾਨ ਨੂੰ ਠੇਸ ਪਹੁੰਚਾਉਣਾ ਪੂਰੇ ਪੰਥ ਨਾਲ ਧੋਖਾ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਰਵੱਈਏ ਕਾਰਨ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਮਾਮਲੇ ਨੂੰ ਲੈ ਕੇ ਸੂਬਾ ਪੱਧਰ ’ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕਰੇਗਾ। ਇਸ ਤਹਿਤ ਪਾਰਟੀ ਦੇ ਆਗੂ ਮੰਦਰਾਂ, ਗੁਰਦੁਆਰਿਆਂ ਅਤੇ ਹੋਰ ਧਾਰਮਿਕ ਸਥਾਨਾਂ ’ਤੇ ਜਾ ਕੇ ਸੰਗਤਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੁੜੇ ਘਟਨਾਕ੍ਰਮ ਬਾਰੇ ਜਾਣੂ ਕਰਵਾਉਣਗੇ ਅਤੇ ਪੰਥਕ ਸੰਸਥਾਵਾਂ ਦੇ ਸਨਮਾਨ ਦੀ ਰੱਖਿਆ ਲਈ ਲੋਕਾਂ ਨੂੰ ਜਾਗਰੂਕ ਕਰਨਗੇ।
ਪੜ੍ਹੋ ਇਹ ਵੀ - ਭਾਰੀ ਮੀਂਹ ਕਾਰਨ ਹੋਈ Landslide, ਅਰੁਣਾਚਲ ਪ੍ਰਦੇਸ਼ 'ਚ ਅਚਾਨਕ ਆਇਆ ਹੜ੍ਹ, 3 ਲੋਕ ਲਾਪਤਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
