ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ''ਚ ਸ਼ਾਮਲ

Friday, Jul 03, 2026 - 06:08 PM (IST)

ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਭਾਜਪਾ ''ਚ ਸ਼ਾਮਲ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਲੀਗਲ ਵਿੰਗ ਦੇ ਸੂਬਾ ਜਨਰਲ ਸਕੱਤਰ ਐਡਵੋਕੇਟ ਰਾਜੇਸ਼ ਰਾਣਾ ਅਕਾਲੀ ਦਲ ਨੂੰ ਅਲਵਿਦਾ ਆਖ ਅੱਜ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਐਡਵੋਕੇਟ ਰਾਜੇਸ਼ ਰਾਣਾ ਨੂੰ ਪਾਰਟੀ ਦੇ ਮੁੱਖ ਦਫਤਰ ਵਿਖੇ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸ਼ਾਮਿਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਐਡਵੋਕੇਟ ਰਾਜੇਸ਼ ਰਾਣਾ ਵਰਗੇ ਸੂਝਵਾਨ ਅਤੇ ਕਾਨੂੰਨੀ ਮਾਹਿਰ ਆਗੂ ਦੇ ਆਉਣ ਨਾਲ ਭਾਜਪਾ ਨੂੰ ਸੂਬੇ ਵਿੱਚ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ।

ਇਸ ਮੌਕੇ ਐਡਵੋਕੇਟ ਰਾਜੇਸ਼ ਰਾਣਾ ਨੇ ਕਿਹਾ ਕਿ ਉਹ ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਦੇਸ਼ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਇਸ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਉਹ ਪਾਰਟੀ ਵੱਲੋਂ ਦਿੱਤੀ ਜਾਣ ਵਾਲੀ ਹਰ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ। ਭਾਜਪਾ ਪੰਜਾਬ ਦੇ ਲੀਗਲ ਸੈੱਲ ਦੇ ਮੁਖੀ ਏਨ.ਕੇ. ਵਰਮਾ, ਮੋਹਾਲੀ ਭਾਜਪਾ ਦੇ ਸਾਬਕਾ ਜਿਲਾ ਪ੍ਰਧਾਨ ਸੁਸ਼ੀਲ ਰਾਣਾ, ਸਾਬਕਾ ਜਿਲਾ ਜਨਰਲ ਸਕੱਤਰ ਰਾਜੀਵ ਸ਼ਰਮਾ, ਸਰਕਲ ਪ੍ਰਧਾਨ ਲਾਲੜੂ ਸਰਕਲ ਸੰਜੂ ਰਾਣਾ ਇਸ ਮੋਕੇ ਹਾਜੀਰ ਸਨ ।


author

Gurminder Singh

Content Editor

Related News