ਮਨਪ੍ਰੀਤ ਇਯਾਲੀ ਦੀ ਦੋ ਟੁੱਕ, ਖੇਤੀ ਆਰਡੀਨੈਂਸ ''ਤੇ ਸਖ਼ਤ ਸਟੈਂਡ ਲੈਣ ਤੋਂ ਗੁਰੇਜ਼ ਨਾ ਕਰੇ ਅਕਾਲੀ ਦਲ
Sunday, Sep 13, 2020 - 06:46 PM (IST)
ਲੁਧਿਆਣਾ (ਵੈੱਬ ਡੈਸਕ) : ਖੇਤੀ ਆਰਡੀਨੈਂਸ 'ਤੇ ਸ਼੍ਰੋਮਣੀ ਅਕਾਲੀ ਦਲ ਦੀ ਕੌਰ ਕਮੇਟੀ ਦੇ ਫ਼ੈਸਲੇ ਦਾ ਸੀਨੀਅਰ ਅਕਾਲੀ ਆਗੂ ਅਤੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਸਵਾਗਤ ਕੀਤਾ ਹੈ। ਇਸ ਦੇ ਨਾਲ ਹੀ ਮਨਪ੍ਰੀਤ ਇਯਾਲੀ ਨੇ ਅਕਾਲੀ ਦਲ ਨੂੰ ਕਿਸਾਨਾਂ ਦੇ ਹੱਕ ਵਿਚ ਕੋਈ ਵੀ ਸਟੈਂਡ ਲੈਣ ਤੋਂ ਗੁਰੇਜ਼ ਨਾ ਕਰਨ ਦੀ ਅਪੀਲ ਕੀਤੀ ਹੈ। ਇਯਾਲੀ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਇਸ ਆਰਡੀਨੈਂਸ ਦੇ ਵਿਰੋਧੀ ਸਨ ਅਤੇ ਹੁਣ ਵੀ ਉਨ੍ਹਾਂ ਦਾ ਸਟੈਂਡ ਇਸ ਪ੍ਰਤੀ ਸਪੱਸ਼ਟ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹੱਕਾਂ ਲਈ ਡੱਟ ਕੇ ਖੜ੍ਹਿਆ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਕੌਰ ਕਮੇਟੀ ਦਾ ਇਹ ਕਹਿਣਾ ਬਿਲਕੁਲ ਦਰੁਸਤ ਹੈ ਕਿ ਕੇਂਦਰ ਸਰਕਾਰ ਨੂੰ ਇਸ ਆਰਡੀਨੈਂਸ ਨੂੰ ਸਦਨ ਵਿਚ ਲਿਆਉਣ ਤੋਂ ਪਹਿਲਾਂ ਕਿਸਾਨਾਂ ਦੇ ਸ਼ੰਕੇ ਦੂਰ ਕਰਨੇ ਚਾਹੀਦੇ ਹਨ।
ਇਹ ਵੀ ਪੜ੍ਹੋ : ਜਾਣੋ ਕੌਣ ਹਨ ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਹਰੀਸ਼ ਰਾਵਤ
ਮਨਪ੍ਰੀਤ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਕਿਸਾਨਾਂ ਦੇ ਹੱਕਾਂ ਲਈ ਲੜਦੀ ਰਿਹਾ ਹੈ ਅਤੇ ਅਕਾਲੀ ਦਲ ਨੂੰ ਕਿਸਾਨਾਂ ਦੀ ਪਾਰਟੀ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ 'ਤੇ ਵਿਚਾਰ ਵਿਟਾਂਦਰਾ ਕਰਨ ਤੋਂ ਬਾਅਦ ਅਕਾਲੀ ਦਲ ਵਲੋਂ ਇਕ ਸਬ ਕਮੇਟੀ ਬਣਾਈ ਗਈ ਹੈ, ਜਿਹੜੀ ਕੇਂਦਰ ਨਾਲ ਇਸ ਬਾਬਤ ਗੱਲ ਕਰੇਗੀ। ਉਨ੍ਹਾਂ ਕਿਹਾ ਕਿ ਜੇਕਰ ਇਸ ਸੰਬੰਧੀ ਕੋਈ ਫ਼ੈਸਲਾ ਨਹੀਂ ਲਿਆ ਜਾਂਦਾ ਤਾਂ ਅਕਾਲੀ ਦਲ ਨੂੰ ਕਿਸੇ ਵੀ ਹੱਦ ਤਕ ਜਾਣ ਤੋਂ ਗੁਰੇਜ਼ ਨਹੀਂ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਅਤੇ ਪੰਜਾਬ ਸੂਬੇ ਦੀ ਤਰੱਕੀ ਵਿਚ ਕਿਸਾਨਾਂ ਦਾ ਇਹਮ ਯੋਗਦਾਨ ਹੈ ਲਿਹਾਜ਼ਾ ਪਾਰਟੀ ਪ੍ਰਧਾਨ ਅਤੇ ਹੋਰ ਸੀਨੀਅਰ ਆਗੂਆਂ ਦਾ ਫਰਜ਼ ਬਣਦਾ ਹੈ ਕਿ ਕਿਸਾਨਾਂ ਦੇ ਹੱਕ ਲਈ ਡੱਟ ਕੇ ਖੜ੍ਹਿਆ ਜਾਵੇ।
ਇਹ ਵੀ ਪੜ੍ਹੋ : ਪੰਜਾਬ ਸਿੱਖਿਆ ਮਹਿਕਮੇ ਦਾ ਵੱਡਾ ਫ਼ੈਸਲਾ, ਸਨਮਾਨਤ ਹੋਣਗੀਆਂ ਇਹ ਹਸਤੀਆਂ