ਅਕਾਲੀ ਦਲ ਵਲੋਂ ''ਮੇਰੀ ਦਸਤਾਰ ਮੇਰੀ ਸ਼ਾਨ'' ਮੁਹਿੰਮ ਦੀ ਸ਼ੁਰੂਆਤ

04/14/2018 7:32:47 PM

ਤਲਵੰਡੀ ਸਾਬੋ (ਰਮਨਦੀਪ ਸੋਢੀ) : ਅੱਜ ਵਿਸਾਖੀ ਦੇ ਤਿਉਹਾਰ ਮੌਕੇ 'ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ 'ਮੇਰੀ ਦਸਤਾਰ ਮੇਰੀ ਸ਼ਾਨ' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਦਾ ਆਗਾਜ਼ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਵਲੋਂ ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤੋਂ ਕੀਤਾ ਗਿਆ।
ਇਸ ਮੁਹਿੰਮ ਤਹਿਤ ਗੁਰਪ੍ਰੀਤ ਸਿੰਘ ਰਾਜੂ ਖੰਨਾ ਕੋਆਰਡੀਨੇਟਰ ਨੇ 'ਮੇਰੀ ਦਸਤਾਰ ਮੇਰੀ ਸ਼ਾਨ' ਮੁਹਿੰਮ ਵਜੋਂ ਨੌਜਵਾਨਾਂ ਨੂੰ ਸੰਬੋਧਨ ਕੀਤਾ ਅਤੇ ਦਸਤਾਰ ਦੀ ਮਹੱਤਤਾ ਬਾਰੇ ਨੌਜਵਾਨਾਂ ਨੂੰ ਜਾਣੂ ਕਰਵਾਇਆ।