ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਚੋਣਾਂ ਦੀ ਤਿਆਰੀ! ਨਵੀਆਂ ਨਿਯੁਕਤੀਆਂ ਦਾ ਐਲਾਨ
Thursday, Mar 26, 2026 - 11:57 AM (IST)
ਰੋਪੜ : ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਨਿਯੁਕਤੀਆਂ ਕੀਤੀਆਂ ਜਾ ਰਹੀਆਂ ਹਨ। ਇਸ ਦੇ ਚੱਲਦੇ ਰੋਪੜ ਸ਼ਹਿਰੀ ਇਕਾਈ ਵਲੋਂ ਅੱਜ ਸ਼ਹਿਰ ਦੇ 21 ਵਾਰਡਾਂ ਵਿਚੋਂ 18 ਵਾਰਡਾਂ ਦੇ ਪ੍ਰਧਾਨਾਂ ਦੇ ਨਾਂਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਅੱਜ ਇੱਥੇ ਮੀਟਿੰਗ ਦੌਰਾਨ ਸਾਬਕਾ ਸਿੱਖਿਆ ਮੰਤਰੀ ਅਤੇ ਅਕਾਲੀ ਦਲ ਦੇ ਮੁੱਖ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਵਲੋਂ ਇਨ੍ਹਾਂ ਨਾਂਵਾਂ ਦਾ ਐਲਾਨ ਕੀਤਾ ਗਿਆ ਅਤੇ ਨਵੇਂ ਬਣੇ ਪ੍ਰਧਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਜਦੋਂ ਪੱਤਰਕਾਰਾਂ ਨੇ ਚੀਮਾ ਤੋਂ ਚੋਣ ਲੜਨ ਬਾਰੇ ਸਵਾਲ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਪਾਰਟੀ ਦਾ ਹੁੰਦਾ ਹੈ, ਪਾਰਟੀ ਤੋਂ ਕੋਈ ਵੀ ਵੱਡਾ ਨਹੀਂ ਹੁੰਦਾ। ਪਾਰਟੀ ਜੋ ਹੁਕਮ ਕਰੇਗੀ, ਉਹੀ ਹੋਵੇਗਾ।
ਇਹ ਵੀ ਪੜ੍ਹੋ : ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ ਖਪਤਕਾਰਾਂ 'ਤੇ ਗਾਜ ਡਿੱਗਣੀ ਤੈਅ
ਉਨ੍ਹਾਂ ਕਿਹਾ ਕਿ ਉਹ 2009 ਤੋਂ ਉਹ ਰੋਪੜ ਹਲਕੇ ਨਾਲ ਜੁੜੇ ਹੋਏ ਹਨ, ਭਾਵੇਂ ਉਹ ਜਿੱਤੇ ਤੇ ਭਾਵੇਂ ਹਾਰੇ ਉਹ ਹਮੇਸ਼ਾ ਰੋਪੜ ਦੇ ਲੋਕਾਂ ਨਾਲ ਪਰਿਵਾਰ ਵਾਂਗ ਵਿਚਰੇ ਹਨ। ਚੀਮਾ ਨੇ ਕਿਹਾ ਕਿ ਉਹ ਵੋਟਾਂ ਦੀ ਰਾਜਨੀਤੀ ਨਹੀਂ ਕਰਦੇ, ਰੋਪੜ ਦੇ ਲੋਕਾਂ ਦੀ ਸੇਵਾ ਕਰਨਾ ਹੀ ਉਨ੍ਹਾਂ ਦਾ ਫਰਜ਼ ਹੈ। ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਸ਼ਬਦੀ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਰੋਪੜ ਤਾਂ ਕੀ ਪੂਰੇ ਪੰਜਾਬ ਵਿਚ ਪਿਛਲੇ ਚਾਰ ਸਾਲਾਂ ਦੌਰਾਨ ਕੋਈ ਵਿਕਾਸ ਨਹੀਂ ਹੋਇਆ। ਆਮ ਆਦਮੀ ਪਾਰਟੀ ਦਾ ਕੰਮ ਕਰਨ ਵਾਲਾ ਗ੍ਰਾਫ ਜ਼ੀਰੋ ਹੈ। ਅੱਜ ਪੰਜਾਬ ਅੰਦਰ ਰੋਜ਼ਗਾਰ ਦੀ ਹਾਲਤ ਤਰਸਯੋਗ ਹੈ। ਪੰਜਾਬ ਵਿਚ ਭ੍ਰਿਸ਼ਟਾਚਾਰ ਦਾ ਬੋਲਬਾਲਾ ਹੈ। ਪੰਜਾਬ ਅੰਦਰ ਲਾਅ ਐਂਡ ਆਰਡਰ ਨਾਮ ਦੀ ਕੋਈ ਚੀਜ਼ ਨਹੀਂ ਹੈ। ਪੰਜਾਬ ਸਰਕਾਰ ਦੇ ਮੰਤਰੀ ਖੁਦ ਅਫਸਰਾਂ ਨੂੰ ਗੈਂਗਸਟਰਾਂ ਵਾਂਗ ਧਮਕਾ ਰਹੇ ਹਨ।
ਉਨ੍ਹਾਂ ਕਿਹਾ ਕਿ ਜਦੋਂ ਆਮ ਆਦਮੀ ਪਾਰਟੀ ਦੇ ਲੀਡਰਾਂ ਦੀ ਗੱਲ ਆਉਂਦੀ ਹੈ ਤਾਂ ਕਾਨੂੰਨ ਬਦਲ ਜਾਂਦੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਵਿਜੀਲੈਂਸ ਕੋਲੋਂ ਆਪਣਾ ਮੰਤਰੀ ਫੜਵਾਇਆ ਸੀ, ਅਤੇ ਬਾਅਦ ਵਿਚ ਖੁਦ ਉਸ ਨੂੰ ਕਲੀਨ ਚਿੱਟ ਦੇ ਦਿੱਤੀ। ਡਾਕਟਰ ਚੀਮਾ ਨੇ ਕਿਹਾ ਕਿ ਸੁਖਬੀਰ ਬਾਦਲ ਦੀ ਪੰਜਾਬ ਬਚਾਓ ਰੈਲੀ ਦਾ ਪਹਿਲਾ ਪੜਾਅ ਹੁਣ ਪੂਰਾ ਹੋਣ ਜਾ ਰਿਹਾ ਹੈ ਅਤੇ ਜਲਦ ਦੂਜੇ ਪੜਾਅ ਦੀ ਸ਼ੁਰੂਆਤ ਹੋਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
