ਕਿਸਾਨਾਂ ਦੇ ਟਰੈਕਟਰਾਂ ਦੀਆਂ ਗੂੰਜਾਂ ਨੇ ਦਿੱਲੀ ਹਿਲਾ ਕੇ ਰੱਖ ਦਿੱਤੈ : ਢੀਂਡਸਾ

Friday, Jan 08, 2021 - 10:53 AM (IST)

ਕਿਸਾਨਾਂ ਦੇ ਟਰੈਕਟਰਾਂ ਦੀਆਂ ਗੂੰਜਾਂ ਨੇ ਦਿੱਲੀ ਹਿਲਾ ਕੇ ਰੱਖ ਦਿੱਤੈ : ਢੀਂਡਸਾ

ਸੰਗਰੂੁਰ (ਬੇਦੀ): ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਆਗੂ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਕਿਸਾਨਾਂ ਦੇ ਟਰੈਕਟਰਾਂ ਦੀਆਂ ਗੂੰਜਾਂ ਨੇ ਦਿੱਲੀ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਿੱਲੀ ਦੇ ਆਲੇ-ਦੁਆਲੇ ਮੁੱਖ ਮਾਰਗਾਂ ’ਤੇ ਕਿਸਾਨਾਂ ਦੀ ਨਿਵੇਕਲੀ ਤੇ ਇਤਿਹਾਸਕ ਪ੍ਰੇਡ ਨੇ ਮੋਦੀ ਸਰਕਾਰ ਨੂੰ ਖੇਤੀ ਕਾਲੇ ਕਾਨੂੰਨ ਵਾਪਸ ਲੈਣ ਲਈ ਦਬਾਅ ਵਧਾਉਣ ਵਾਸਤੇ ਪੂਰੀ ਦੁਨੀਆ ਦਾ ਧਿਆਨ ਖਿੱਚਿਆ ਹੈ।

ਇਹ ਵੀ ਪੜ੍ਹੋ:  ਮੰਡੀ ਕਲਾਂ ਦੇ ਨੌਜਵਾਨ ਦੀ ਦਿੱਲੀ ਮੋਰਚੇ ਤੋਂ ਵਾਪਸੀ ਸਮੇਂ ਦਿਲ ਦਾ ਦੌਰਾ ਪੈਣ ਨਾਲ ਮੌਤ

ਦਿੱਲੀ ਤੋਂ ਭੇਜੇ ਇਕ ਬਿਆਨ ਰਾਹੀਂ ਢੀਂਡਸਾ ਨੇ ਕਿਹਾ ਕਿ ਕਿਸਾਨਾਂ ਦੇ ਟਰੈਕਟਰਾਂ ਦੀਆਂ ਗੂੰਜਾਂ ਸੁਣ ਕੇ ਜ਼ਿੰਮੇਵਾਰ ਅਹੁਦਿਆਂ ’ਤੇ ਬੈਠੇ ਆਗੂਆਂ ਨੂੰ ਕਾਲੇ ਕਾਨੂੰਨਾਂ ਬਾਰੇ ਸੰਜੀਦਗੀ ਨਾਲ ਸੋਚਣ ਦੀ ਲੋੜ ਹੈ। ਇਹ ਕਾਲੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਸਬਰ ਦਾ ਇਮਤਿਹਾਨ ਲੈਣਾ ਬੰਦ ਹੋਣਾ ਚਾਹੀਦਾ ਹੈ। ਕਿਸਾਨੀ ਸੰਘਰਸ਼ ਸਿਖਰਾਂ ’ਤੇ ਪੁੱਜ ਚੁੱਕਾ ਹੈ ਇਸ ਕਰ ਕੇ ਕੇਂਦਰ ਸਰਕਾਰ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਕਿਸਾਨਾਂ ਦਾ ਜੋਸ਼ ਤੇ ਹੌਸਲਾ ਵੱਧ ਰਿਹਾ ਹੈ। ਕਿਸਾਨ ਦਾ ਰੋਹ ਹੋਰ ਤਿੱਖਾ ਹੋ ਰਿਹਾ ਹੈ।

ਇਹ ਵੀ ਪੜ੍ਹੋ: ਚਾਈਨਾ ਡੋਰ ਨੇ ਤੋੜੀ 8 ਸਾਲਾ ਬੱਚੇ ਦੀ ਜ਼ਿੰਦਗੀ ਦੀ ਡੋਰ, ਹੋਈ ਦਰਦਨਾਕ ਮੌਤ

ਟਰੈਕਟਰ ਪ੍ਰੇਡ ਨੇ ਕਿਸਾਨਾਂ ਦੇ ਸੰਘਰਸ਼ ਦੀ ਤਾਕਤ ਨੂੰ ਹੋਰ ਤਾਕਤਵਰ ਕਰਨਾ ਹੈ। ਇਸ ਕਰ ਕੇ ਖੇਤੀ ਕਾਨੂੰਨਾਂ ਦੀ ਵਾਪਸੀ ਦੇ ਨਾਲ-ਨਾਲ ਫਸਲਾਂ ਦੀ ਖਰੀਦ ਦੀ ਗਰੰਟੀ ਯਕੀਨੀ ਬਣਾਉਣ ਦਾ ਤੁਰੰਤ ਐਲਾਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਠਰ- ਠਰ ਕਰਦੀ ਠੰਡ ਦੌਰਾਨ ਹੋ ਰਹੀਆਂ ਮੌਤਾਂ ਪ੍ਰਤੀ ਸਰਕਾਰ ਦੀ ਬੇਰੁਖੀ ਵੀ ਮਾਨਵਤਾ ਦੇ ਅਧਿਕਾਰ ਦੀ ਉਲੰਘਣਾ ਹੈ। ਸੰਘਰਸ਼ ਨੂੰ ਢਾਹ ਲਾਉਣ ਲਈ ਗੱਲਬਾਤ ਦੇ ਵਰਤਾਰੇ ਨੂੰ ਲਮਕਾਉਣਾ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ।

ਇਹ ਵੀ ਪੜ੍ਹੋ: ਸੰਗਰੂਰ ’ਚ ਵੱਡੀ ਘਟਨਾ, ਭੇਤਭਰੇ ਹਲਾਤਾਂ ’ਚ 2 ਬੱਚਿਆਂ ਸਣੇ ਮਾਂ ਦੀ ਮਿਲੀ ਲਾਸ਼


author

Shyna

Content Editor

Related News